Monday, May 11, 2026
Google search engine
HomeਅਪਰਾਧLudhiana ’ਚ ਦਹਿਲਾ ਦੇਣ ਵਾਲੀ ਵਾਰਦਾਤ, ਰਿਟਾਇਰ ਫੌਜੀ ਨੇ ਪੁੱਤ ਦਾ ਕੀਤਾ...

Ludhiana ’ਚ ਦਹਿਲਾ ਦੇਣ ਵਾਲੀ ਵਾਰਦਾਤ, ਰਿਟਾਇਰ ਫੌਜੀ ਨੇ ਪੁੱਤ ਦਾ ਕੀਤਾ ਕਤਲ; ਬਾਅਦ ’ਚ ਖੁਦ ਵੀ ਕਰ ਲਈ ਖੁਦਕੁਸ਼ੀ

ਵਾਰਦਾਤ ਦੇਰ ਰਾਤ ਵਾਪਰੀ ਜਦੋਂ ਰਿਟਾਇਰ ਫੌਜੀ ਸੁਰਿੰਦਰ ਸਿੰਘ ਨੇ ਆਪਣੀ ਲਾਇਸੈਂਸੀ 12 ਬੋਰ ਦੀ ਦੁਨਾਲੀ ਨਾਲ ਪਹਿਲਾਂ ਆਪਣੇ ਪੁੱਤ ਨੂੰ ਗੋਲੀ ਮਾਰੀ ਅਤੇ ਫਿਰ ਖੁਦ ਵੀ ਜ਼ਹਿਰ ਖਾ ਲਿਆ।

ਲੁਧਿਆਣਾ- ਲੁਧਿਆਣਾ ਦੇ ਨਿਊ ਅਗਰ ਨਗਰ ਇਲਾਕੇ ਵਿੱਚ ਬੀਤੀ ਦੇਰ ਰਾਤ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ, ਜਿੱਥੇ ਇੱਕ ਸੇਵਾ ਮੁਕਤ ਫੌਜੀ ਨੇ ਆਪਣੇ ਹੀ ਪੁੱਤ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਅਤੇ ਬਾਅਦ ਵਿੱਚ ਖੁਦ ਵੀ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੀ ਜਾਨ ਦੇ ਦਿੱਤੀ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਅਤੇ ਸੋਗ ਦਾ ਮਾਹੌਲ ਬਣ ਗਿਆ। ਵਾਰਦਾਤ ਦੇਰ ਰਾਤ ਵਾਪਰੀ ਜਦੋਂ ਰਿਟਾਇਰ ਫੌਜੀ ਸੁਰਿੰਦਰ ਸਿੰਘ ਨੇ ਆਪਣੀ ਲਾਇਸੈਂਸੀ 12 ਬੋਰ ਦੀ ਦੁਨਾਲੀ ਨਾਲ ਪਹਿਲਾਂ ਆਪਣੇ ਪੁੱਤ ਨੂੰ ਗੋਲੀ ਮਾਰੀ ਅਤੇ ਫਿਰ ਖੁਦ ਵੀ ਜ਼ਹਿਰ ਖਾ ਲਿਆ।

ਘਟਨਾ ਤੋਂ ਬਾਅਦ ਦੋਵਾਂ ਨੂੰ ਤੁਰੰਤ ਇਲਾਜ ਲਈ ਲਿਜਾਣ ਦੀ ਕੋਸ਼ਿਸ਼ ਕੀਤੀ ਗਈ ਪਰ ਦੋਵਾਂ ਦੀ ਮੌਤ ਹੋ ਚੁੱਕੀ ਸੀ। ਇਸ ਤੋਂ ਬਾਅਦ ਦੋਵਾਂ ਦੀਆਂ ਮ੍ਰਿਤਕ ਦੇਹਾਂ ਨੂੰ ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਰੱਖਵਾਇਆ ਗਿਆ, ਜਿੱਥੇ ਅੱਜ ਪੋਸਟਮਾਰਟਮ ਕੀਤਾ ਜਾਵੇਗਾ। ਮਾਮਲੇ ਦੀ ਜਾਣਕਾਰੀ ਮਿਲਣ ਉਪਰੰਤ ਪੁਲਿਸ ਚੌਕੀ ਰਘੂਨਾਥ ਇਨਕਲੇਵ ਦੀ ਟੀਮ ਮੌਕੇ ’ਤੇ ਪਹੁੰਚੀ ਅਤੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਹਾਲਾਂਕਿ ਇਸ ਘਟਨਾ ਦੇ ਪਿੱਛੇ ਦੇ ਅਸਲ ਕਾਰਨਾਂ ਬਾਰੇ ਪਰਿਵਾਰ ਵੱਲੋਂ ਹਾਲੇ ਤੱਕ ਕੋਈ ਖੁੱਲ੍ਹ ਕੇ ਜਾਣਕਾਰੀ ਨਹੀਂ ਦਿੱਤੀ ਗਈ, ਪਰ ਮੁੱਢਲੀ ਜਾਣਕਾਰੀ ਅਨੁਸਾਰ ਸੁਰਿੰਦਰ ਸਿੰਘ ਦੀ ਉਮਰ ਲਗਭਗ 70 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ, ਜਦਕਿ ਉਸ ਦੇ ਪੁੱਤ ਦੀ ਉਮਰ ਕਰੀਬ 39 ਸਾਲ ਸੀ। ਪਰਿਵਾਰਕ ਮੈਂਬਰਾਂ ਮੁਤਾਬਕ ਮ੍ਰਿਤਕ ਦੀਆਂ ਦੋ ਧੀਆਂ ਵੀ ਹਨ, ਜੋ ਇਸ ਵੇਲੇ ਵਿਦੇਸ਼ ਵਿੱਚ ਰਹਿ ਰਹੀਆਂ ਹਨ।

ਰਿਸ਼ਤੇਦਾਰਾਂ ਨੇ ਦੱਸਿਆ ਕਿ ਇਹ ਪਰਿਵਾਰ ਪਹਿਲਾਂ ਆਪਣੇ ਪਿੰਡ ਵਿੱਚ ਰਹਿੰਦਾ ਸੀ, ਪਰ ਲਗਭਗ 20 ਸਾਲ ਪਹਿਲਾਂ ਸ਼ਹਿਰ ਵਿੱਚ ਆ ਕੇ ਵੱਸ ਗਿਆ ਸੀ। ਉਨ੍ਹਾਂ ਇਹ ਵੀ ਦੱਸਿਆ ਕਿ ਮ੍ਰਿਤਕ ਦੇ ਹੋਰ ਭਰਾ ਅਜੇ ਵੀ ਪਿੰਡ ਵਿੱਚ ਹੀ ਰਹਿੰਦੇ ਹਨ। ਪੁਲਿਸ ਵੱਲੋਂ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਘਟਨਾ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇ।

-(ਪੀਟੀਸੀ ਨਿਊਜ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments