Monday, May 11, 2026
Google search engine
Homeਤਾਜ਼ਾ ਖਬਰਪੰਜਾਬ ਬੋਰਡ ਵੱਲੋਂ 10ਵੀਂ ਜਮਾਤ ਦੇ ਨਤੀਜੇ ਜਾਰੀ, ਫਰੀਦਕੋਟ ਦੀ ਹਰਲੀਨ ਸ਼ਰਮਾ...

ਪੰਜਾਬ ਬੋਰਡ ਵੱਲੋਂ 10ਵੀਂ ਜਮਾਤ ਦੇ ਨਤੀਜੇ ਜਾਰੀ, ਫਰੀਦਕੋਟ ਦੀ ਹਰਲੀਨ ਸ਼ਰਮਾ ਨੇ ਕੀਤਾ ਸੂਬੇ ’ਚ ਟਾਪ

ਮੋਹਾਲੀ-
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਬਾਜ਼ੀ ਮਾਰੀ ਹੈ। ਮੈਰਿਟ ਸੂਚੀ ਦੇ ਟਾਪ-3 ਵਿੱਚੋਂ ਦੋ ਸਥਾਨ ਲੜਕੀਆਂ ਨੇ ਆਪਣੇ ਨਾਮ ਕੀਤੇ ਹਨ। ਪਹਿਲੇ ਅਤੇ ਤੀਜੇ ਸਥਾਨ ’ਤੇ ਵਿਦਿਆਰਥਣਾਂ ਰਹੀਆਂ ਹਨ, ਜਦਕਿ ਦੂਜੇ ਨੰਬਰ ’ਤੇ ਇੱਕ ਵਿਦਿਆਰਥੀ ਨੇ ਆਪਣੀ ਜਗ੍ਹਾ ਬਣਾਈ ਹੈ।

ਇਸ ਵਾਰ ਫਰੀਦਕੋਟ ਦੀ ਹਰਲੀਨ ਸ਼ਰਮਾ ਨੇ ਪਹਿਲਾ ਸਥਾਨ ਹਾਸਲ ਕਰਕੇ ਸੂਬੇ ਭਰ ਵਿੱਚ ਆਪਣਾ ਨਾਮ ਰੌਸ਼ਨ ਕੀਤਾ ਹੈ। ਦੂਜੇ ਨੰਬਰ ’ਤੇ ਰੂਪਨਗਰ ਦਾ ਮਨੀਮਹੇਸ਼ ਸ਼ਰਮਾ ਰਿਹਾ, ਜਦਕਿ ਤੀਜੇ ਸਥਾਨ ’ਤੇ ਰੂਪਨਗਰ ਦੀ ਹੀ ਰੀਆ ਰਾਨੀ ਨੇ ਕਾਮਯਾਬੀ ਹਾਸਲ ਕੀਤੀ ਹੈ। ਇਸ ਸਾਲ ਕੁੱਲ 272 ਵਿਦਿਆਰਥੀਆਂ ਨੇ 10ਵੀਂ ਦੀ ਮੈਰਿਟ ਸੂਚੀ ਵਿੱਚ ਆਪਣਾ ਸਥਾਨ ਬਣਾਇਆ ਹੈ।

ਜਾਣੋ ਕਿੰਨੀ ਰਹੀ ਪਾਸ ਫ਼ੀਸਦੀ
ਇਸ ਸਾਲ 2,69,505 ਵਿਦਿਆਰਥੀਆਂ ਨੇ 10ਵੀਂ ਜਮਾਤ ਦੀ ਪ੍ਰੀਖਿਆ ਦਿੱਤੀ ਸੀ, ਜਿਨ੍ਹਾਂ ਵਿੱਚੋਂ 2,54,744 ਵਿਦਿਆਰਥੀ ਪਾਸ ਹੋਏ ਹਨ। ਇਸ ਤਰ੍ਹਾਂ ਕੁੱਲ ਪਾਸ ਫ਼ੀਸਦੀ 94.52 ਦਰਜ ਕੀਤੀ ਗਈ ਹੈ।

ਜੇਕਰ ਲੜਕੀਆਂ ਦੀ ਗੱਲ ਕੀਤੀ ਜਾਵੇ ਤਾਂ 1,27,753 ਵਿਦਿਆਰਥਣਾਂ ਨੇ ਪ੍ਰੀਖਿਆ ਦਿੱਤੀ ਸੀ, ਜਿਨ੍ਹਾਂ ਵਿੱਚੋਂ 1,22,595 ਵਿਦਿਆਰਥਣਾਂ ਪਾਸ ਹੋਈਆਂ ਹਨ। ਲੜਕੀਆਂ ਦੀ ਪਾਸ ਫ਼ੀਸਦੀ 95.96 ਰਹੀ ਹੈ। ਦੂਜੇ ਪਾਸੇ 1,41,746 ਲੜਕਿਆਂ ਨੇ ਪ੍ਰੀਖਿਆ ਦਿੱਤੀ, ਜਿਨ੍ਹਾਂ ਵਿੱਚੋਂ 1,32,143 ਵਿਦਿਆਰਥੀ ਪਾਸ ਹੋਏ ਹਨ। ਲੜਕਿਆਂ ਦੀ ਪਾਸ ਫ਼ੀਸਦੀ 93.23 ਰਹੀ ਹੈ। ਇਸ ਤੋਂ ਇਲਾਵਾ 6 ਟ੍ਰਾਂਸਜੈਂਡਰ ਵਿਦਿਆਰਥੀਆਂ ਨੇ ਵੀ ਪ੍ਰੀਖਿਆ ਦਿੱਤੀ ਸੀ ਅਤੇ ਸਾਰੇ ਹੀ ਵਿਦਿਆਰਥੀ ਸਫਲ ਰਹੇ ਹਨ।

ਸ਼ਹਿਰੀ ਖੇਤਰਾਂ ਦੀ ਗੱਲ ਕਰੀਏ ਤਾਂ 92.28 ਫ਼ੀਸਦੀ ਵਿਦਿਆਰਥੀਆਂ ਨੇ ਪ੍ਰੀਖਿਆ ਪਾਸ ਕੀਤੀ ਹੈ, ਜਦਕਿ ਪੇਂਡੂ ਖੇਤਰਾਂ ਵਿੱਚ 95.35 ਫ਼ੀਸਦੀ ਵਿਦਿਆਰਥੀਆਂ ਨੇ ਸਫਲਤਾ ਹਾਸਲ ਕੀਤੀ ਹੈ।

ਜੇਕਰ ਸਕੂਲਾਂ ਅਨੁਸਾਰ ਨਤੀਜਿਆਂ ਦੀ ਗੱਲ ਕੀਤੀ ਜਾਵੇ ਤਾਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਪਾਸ ਫ਼ੀਸਦੀ 94.45 ਰਹੀ ਹੈ। ਦੂਜੇ ਪਾਸੇ ਗੈਰ-ਸਰਕਾਰੀ ਯਾਨੀ ਪ੍ਰਾਈਵੇਟ ਸਕੂਲਾਂ ਦੀ ਪਾਸ ਫ਼ੀਸਦੀ 95.97 ਦਰਜ ਕੀਤੀ ਗਈ ਹੈ।

ਟਾਪ-5 ਮੈਰਿਟ ਲਿਸਟ ਵਾਲੇ ਜ਼ਿਲ੍ਹੇ
ਮੈਰਿਟ ਸੂਚੀ ਵਿੱਚ ਸਭ ਤੋਂ ਵੱਧ ਨਾਮ ਦਰਜ ਕਰਵਾਉਣ ਵਾਲੇ ਟਾਪ-5 ਜ਼ਿਲ੍ਹਿਆਂ ਵਿੱਚ ਲੁਧਿਆਣਾ, ਅੰਮ੍ਰਿਤਸਰ, ਹੁਸ਼ਿਆਰਪੁਰ, ਸੰਗਰੂਰ ਅਤੇ ਜਲੰਧਰ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਇਨ੍ਹਾਂ ਜ਼ਿਲ੍ਹਿਆਂ ਦੇ ਵਿਦਿਆਰਥੀ ਮੈਰਿਟ ਸੂਚੀ ਵਿੱਚ ਸਭ ਤੋਂ ਅੱਗੇ ਰਹੇ ਹਨ।

ਉੱਥੇ ਹੀ ਪਾਸ ਫ਼ੀਸਦੀ ਦੇ ਅਧਾਰ ’ਤੇ ਅੰਮ੍ਰਿਤਸਰ, ਫਿਰੋਜ਼ਪੁਰ, ਪਠਾਨਕੋਟ, ਤਰਨਤਾਰਨ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਦੇ ਵਿਦਿਆਰਥੀਆਂ ਨੇ ਸਭ ਤੋਂ ਵਧੀਆ ਨਤੀਜੇ ਦਰਜ ਕੀਤੇ ਹਨ।

-(ਟੀਵੀ 9 ਪੰਜਾਬੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments