Tuesday, May 19, 2026
Google search engine
Homeਤਾਜ਼ਾ ਖਬਰਪੰਜਾਬ ‘ਚ ਵਧਦੇ ਨਸ਼ਿਆਂ ‘ਤੇ ਹਾਈਕੋਰਟ ਸਖ਼ਤ, ਮਾਨ ਸਰਕਾਰ ਤੋਂ ਮੰਗਿਆ ਜਵਾਬ;...

ਪੰਜਾਬ ‘ਚ ਵਧਦੇ ਨਸ਼ਿਆਂ ‘ਤੇ ਹਾਈਕੋਰਟ ਸਖ਼ਤ, ਮਾਨ ਸਰਕਾਰ ਤੋਂ ਮੰਗਿਆ ਜਵਾਬ; ਰੋਕਥਾਮ ਲਈ ਚੁੱਕੇ ਕਦਮਾਂ ਦੀ ਜਾਣਕਾਰੀ ਮੰਗੀ

ਇਸ ਸਬੰਧੀ ਖ਼ਬਰਾਂ ਸਾਹਮਣੇ ਆਉਣ ਤੋਂ ਬਾਅਦ ਹਾਈਕੋਰਟ ਨੇ ਮਾਮਲੇ ਦਾ ਖੁਦ ਨੋਟਿਸ ਲੈਂਦਿਆਂ ਪੰਜਾਬ ਸਰਕਾਰ ਨੂੰ ਜਵਾਬ ਦੇਣ ਲਈ ਕਿਹਾ ਸੀ।

ਚੰਡੀਗੜ੍ਹ
ਪੰਜਾਬ ਵਿੱਚ ਵਧ ਰਹੇ ਨਸ਼ਿਆਂ ਦੇ ਮਾਮਲੇ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਸਖ਼ਤ ਲਹਿਜ਼ੇ ਵਿੱਚ ਜਵਾਬ ਮੰਗਿਆ ਹੈ। ਅਦਾਲਤ ਨੇ ਸਰਕਾਰ ਨੂੰ ਪੁੱਛਿਆ ਹੈ ਕਿ ਸੂਬੇ ਵਿੱਚ ਨਸ਼ਿਆਂ ਦੇ ਫੈਲਦੇ ਕਾਰੋਬਾਰ ਨੂੰ ਰੋਕਣ ਲਈ ਹੁਣ ਤੱਕ ਕੀ ਪ੍ਰਭਾਵਸ਼ਾਲੀ ਕਦਮ ਚੁੱਕੇ ਗਏ ਹਨ। ਹਾਈਕੋਰਟ ਨੇ ਟਿੱਪਣੀ ਕਰਦਿਆਂ ਕਿਹਾ ਕਿ ਹਰ ਵਾਰ ਪਾਕਿਸਤਾਨ ਅਤੇ ਆਈਐਸਆਈ ਨੂੰ ਜ਼ਿੰਮੇਵਾਰ ਠਹਿਰਾਉਣਾ ਆਸਾਨ ਗੱਲ ਹੈ, ਕਿਉਂਕਿ ਉਨ੍ਹਾਂ ਤੋਂ ਅਦਾਲਤ ਸਿੱਧਾ ਜਵਾਬ ਨਹੀਂ ਮੰਗ ਸਕਦੀ। ਇਸ ਲਈ ਪੰਜਾਬ ਸਰਕਾਰ ਨੂੰ ਦੱਸਣਾ ਹੋਵੇਗਾ ਕਿ ਉਹ ਆਪਣੇ ਪੱਧਰ ‘ਤੇ ਕੀ ਕਾਰਵਾਈ ਕਰ ਰਹੀ ਹੈ।

ਇਹ ਟਿੱਪਣੀਆਂ ਹਾਈਕੋਰਟ ਨੇ ਪਿਛਲੇ ਸਾਲ ਦਸੰਬਰ ਮਹੀਨੇ ਵਿੱਚ ਬਠਿੰਡਾ ਜ਼ਿਲ੍ਹੇ ਦੇ ਪਿੰਡ ਮੋੜ ਕਲਾਂ ਨਾਲ ਜੁੜੇ ਮਾਮਲੇ ਦੀ ਸੁਣਵਾਈ ਦੌਰਾਨ ਕੀਤੀਆਂ। ਮੋੜ ਕਲਾਂ ਪਿੰਡ ਵਿੱਚ ਨਸ਼ਿਆਂ ਦੇ ਵਧਦੇ ਕਾਰੋਬਾਰ ਤੋਂ ਪਰੇਸ਼ਾਨ ਲੋਕਾਂ ਵੱਲੋਂ ਪਿੰਡ ਦੀਆਂ ਕੰਧਾਂ ‘ਤੇ “ਨਸ਼ਾ ਏਥੇ ਵਿਕਦਾ ਹੈ” ਵਰਗੇ ਸੁਨੇਹੇ ਲਿਖੇ ਗਏ ਸਨ। ਇਸ ਸਬੰਧੀ ਖ਼ਬਰਾਂ ਸਾਹਮਣੇ ਆਉਣ ਤੋਂ ਬਾਅਦ ਹਾਈਕੋਰਟ ਨੇ ਮਾਮਲੇ ਦਾ ਖੁਦ ਨੋਟਿਸ ਲੈਂਦਿਆਂ ਪੰਜਾਬ ਸਰਕਾਰ ਨੂੰ ਜਵਾਬ ਦੇਣ ਲਈ ਕਿਹਾ ਸੀ।

ਸੁਣਵਾਈ ਦੌਰਾਨ ਪੰਜਾਬ ਸਰਕਾਰ ਵੱਲੋਂ ਅਦਾਲਤ ਨੂੰ ਦੱਸਿਆ ਗਿਆ ਕਿ ਮੋੜ ਕਲਾਂ ਪਿੰਡ ਮੋੜ ਥਾਣੇ ਦੇ ਅਧੀਨ ਆਉਂਦਾ ਹੈ ਅਤੇ ਪਿਛਲੇ ਇੱਕ ਸਾਲ ਵਿੱਚ ਇਸ ਇਲਾਕੇ ਵਿੱਚ ਐਨਡੀਪੀਐਸ ਐਕਟ ਤਹਿਤ ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਸਬੰਧਿਤ 82 ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਉੱਥੇ ਹੀ ਪੂਰੇ ਬਠਿੰਡਾ ਜ਼ਿਲ੍ਹੇ ਵਿੱਚ ਇਸ ਸਮੇਂ ਦੌਰਾਨ ਕੁੱਲ 10,673 ਐਫਆਈਆਰ ਦਰਜ ਹੋਣ ਦੀ ਜਾਣਕਾਰੀ ਵੀ ਅਦਾਲਤ ਅੱਗੇ ਰੱਖੀ ਗਈ।

ਇਸ ‘ਤੇ ਚੀਫ਼ ਜਸਟਿਸ ਸ਼ੀਲ ਨਾਗੂ ਅਤੇ ਜਸਟਿਸ ਸੰਜੀਵ ਬੇਰੀ ਦੇ ਬੈਂਚ ਨੇ ਪੰਜਾਬ ਸਰਕਾਰ ਤੋਂ ਪੁੱਛਿਆ ਕਿ ਆਖ਼ਿਰ ਪੰਜਾਬ ਵਿੱਚ ਕੀ ਚੱਲ ਰਿਹਾ ਹੈ। ਜਦੋਂ ਸਰਕਾਰ ਨੇ ਜਵਾਬ ਦਿੱਤਾ ਕਿ ਨਸ਼ੇ ਸਰਹੱਦ ਪਾਰ ਤੋਂ ਆ ਰਹੇ ਹਨ ਤਾਂ ਹਾਈਕੋਰਟ ਨੇ ਸਵਾਲ ਕੀਤਾ ਕਿ ਬਠਿੰਡਾ ਤਾਂ ਪਾਕਿਸਤਾਨ ਦੀ ਸਰਹੱਦ ਨਾਲ ਨਹੀਂ ਲੱਗਦਾ, ਫਿਰ ਇੱਥੇ ਇੰਨੇ ਵੱਡੇ ਪੱਧਰ ‘ਤੇ ਮਾਮਲੇ ਕਿਵੇਂ ਸਾਹਮਣੇ ਆ ਰਹੇ ਹਨ।

ਹਾਈਕੋਰਟ ਨੇ ਹੁਣ ਪੰਜਾਬ ਸਰਕਾਰ ਨੂੰ ਹੁਕਮ ਦਿੱਤਾ ਹੈ ਕਿ ਮੋੜ ਪੁਲਿਸ ਥਾਣੇ ਵਿੱਚ ਦਰਜ 82 ਐਫਆਈਆਰ ਦੀ ਮੌਜੂਦਾ ਸਥਿਤੀ ਬਾਰੇ ਵਿਸਥਾਰਪੂਰਵਕ ਰਿਪੋਰਟ ਪੇਸ਼ ਕੀਤੀ ਜਾਵੇ ਅਤੇ ਇਹ ਵੀ ਦੱਸਿਆ ਜਾਵੇ ਕਿ ਕਿੰਨੇ ਮਾਮਲਿਆਂ ਦੀ ਜਾਂਚ ਪੂਰੀ ਹੋ ਚੁੱਕੀ ਹੈ।

ਇਸ ਦੇ ਨਾਲ ਹੀ ਅਦਾਲਤ ਨੇ ਪੰਜਾਬ ਸਰਕਾਰ ਨੂੰ ਸੂਬੇ ਵਿੱਚ ਨਸ਼ਿਆਂ ਦੀ ਸਮੱਸਿਆ ਨੂੰ ਰੋਕਣ ਲਈ ਚਲਾਈਆਂ ਜਾ ਰਹੀਆਂ ਮੁਹਿੰਮਾਂ ਅਤੇ ਹੋਰ ਚੁੱਕੇ ਜਾ ਰਹੇ ਕਦਮਾਂ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦੇਣ ਦੇ ਹੁਕਮ ਜਾਰੀ ਕੀਤੇ ਹਨ।

-(ਪੀਟੀਸੀ ਨਿਊਜ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments