Tuesday, May 19, 2026
Google search engine
Homeਤਾਜ਼ਾ ਖਬਰ‘ਆਪ’ ਵਿਧਾਇਕਾ ਦੇ ਪਤੀ ਦੀ ਨਾਮਜ਼ਦਗੀ ਰੱਦ, ਰਾਖਵੇਂ ਵਾਰਡ ਕਾਰਨ ਚੋਣ ਅਧਿਕਾਰੀਆਂ...

‘ਆਪ’ ਵਿਧਾਇਕਾ ਦੇ ਪਤੀ ਦੀ ਨਾਮਜ਼ਦਗੀ ਰੱਦ, ਰਾਖਵੇਂ ਵਾਰਡ ਕਾਰਨ ਚੋਣ ਅਧਿਕਾਰੀਆਂ ਨੇ ਲਿਆ ਫੈਸਲਾ

ਵਿਧਾਇਕਾ ਦੇ ਪਤੀ ਸੁਖਵਿੰਦਰ ਸਿੰਘ ਬਿੱਲਾ ਦਾ ਨਾਮਜ਼ਦਗੀ ਪੱਤਰ ਚੋਣ ਅਧਿਕਾਰੀਆਂ ਵੱਲੋਂ ਰੱਦ ਕਰ ਦਿੱਤਾ ਗਿਆ ਹੈ।

ਜਗਰਾਓਂ- ਜਗਰਾਓਂ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਸਰਬਜੀਤ ਕੌਰ ਮਾਣੂੰਕੇ ਦੇ ਪਰਿਵਾਰ ਲਈ ਇੱਕ ਵੱਡੀ ਸਿਆਸੀ ਨਿਰਾਸ਼ਾ ਵਾਲੀ ਖ਼ਬਰ ਸਾਹਮਣੇ ਆਈ ਹੈ। ਵਿਧਾਇਕਾ ਦੇ ਪਤੀ ਸੁਖਵਿੰਦਰ ਸਿੰਘ ਬਿੱਲਾ ਦਾ ਨਾਮਜ਼ਦਗੀ ਪੱਤਰ ਚੋਣ ਅਧਿਕਾਰੀਆਂ ਵੱਲੋਂ ਰੱਦ ਕਰ ਦਿੱਤਾ ਗਿਆ ਹੈ।

ਜਾਣਕਾਰੀ ਮੁਤਾਬਕ ਸੁਖਵਿੰਦਰ ਸਿੰਘ ਬਿੱਲਾ ਨੇ ਜਗਰਾਓਂ ਨਗਰ ਕੌਂਸਲ ਦੇ ਵਾਰਡ ਨੰਬਰ-1 ਤੋਂ ਕੌਂਸਲਰ ਦੀ ਚੋਣ ਲੜਨ ਲਈ ਆਪਣਾ ਨਾਮਜ਼ਦਗੀ ਫਾਰਮ ਦਾਖ਼ਲ ਕੀਤਾ ਸੀ। ਨਾਮਜ਼ਦਗੀ ਪੱਤਰਾਂ ਦੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਵਾਰਡ ਨੰਬਰ-1 ਮਹਿਲਾ ਉਮੀਦਵਾਰਾਂ ਲਈ ਰਾਖਵਾਂ ਕੀਤਾ ਗਿਆ ਹੈ।

ਇਸ ਕਾਰਨ ਚੋਣ ਅਧਿਕਾਰੀਆਂ ਨੇ ਚੋਣ ਨਿਯਮਾਂ ਦੇ ਤਹਿਤ ਕਾਰਵਾਈ ਕਰਦਿਆਂ ਸੁਖਵਿੰਦਰ ਸਿੰਘ ਬਿੱਲਾ ਦਾ ਨਾਮਜ਼ਦਗੀ ਪੱਤਰ ਰੱਦ ਕਰ ਦਿੱਤਾ। ਅਧਿਕਾਰੀਆਂ ਦਾ ਕਹਿਣਾ ਹੈ ਕਿ ਰਾਖਵੇਂ ਵਾਰਡ ਵਿੱਚ ਸਿਰਫ਼ ਸੰਬੰਧਿਤ ਸ਼੍ਰੇਣੀ ਦੇ ਉਮੀਦਵਾਰ ਹੀ ਚੋਣ ਲੜ ਸਕਦੇ ਹਨ, ਇਸ ਲਈ ਇਹ ਕਾਰਵਾਈ ਨਿਯਮਾਂ ਅਨੁਸਾਰ ਕੀਤੀ ਗਈ ਹੈ।

ਨਗਰ ਕੌਂਸਲ ਚੋਣਾਂ ਦੇ ਮਾਹੌਲ ਦੌਰਾਨ ਇਸ ਘਟਨਾ ਨੂੰ ਆਮ ਆਦਮੀ ਪਾਰਟੀ ਲਈ ਇੱਕ ਵੱਡੇ ਸਿਆਸੀ ਝਟਕੇ ਵਜੋਂ ਵੇਖਿਆ ਜਾ ਰਿਹਾ ਹੈ। ਸਿਆਸੀ ਗਲਿਆਰਿਆਂ ਵਿੱਚ ਇਸ ਮਾਮਲੇ ਨੂੰ ਲੈ ਕੇ ਚਰਚਾ ਤੇਜ਼ ਹੋ ਗਈ ਹੈ ਅਤੇ ਵਿਰੋਧੀ ਧਿਰਾਂ ਵੀ ਇਸ ਨੂੰ ਮੁੱਦਾ ਬਣਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ।

-(ਬਾਬੂਸ਼ਾਹੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments