Thursday, May 21, 2026
Google search engine
Homeਅਪਰਾਧਸਕੂਲਾਂ ਨੂੰ ਮੁੜ ਮਿਲੀ ਧਮਾਕੇ ਦੀ ਚੇਤਾਵਨੀ, ਅੰਬਾਲਾ-ਦਿੱਲੀ ਰੇਲ ਮਾਰਗ ਨੂੰ ਨਿਸ਼ਾਨਾ...

ਸਕੂਲਾਂ ਨੂੰ ਮੁੜ ਮਿਲੀ ਧਮਾਕੇ ਦੀ ਚੇਤਾਵਨੀ, ਅੰਬਾਲਾ-ਦਿੱਲੀ ਰੇਲ ਮਾਰਗ ਨੂੰ ਨਿਸ਼ਾਨਾ ਬਣਾਉਣ ਦੀ ਗੱਲ ਵੀ ਸਾਹਮਣੇ ਆਈ

ਐਸਏਐਸ ਨਗਰ ਪੁਲਿਸ ਵੱਲੋਂ ਸਕੂਲ ਕੈਂਪਸ ਅੰਦਰ ਵਿਸ਼ੇਸ਼ ਸੁਰੱਖਿਆ ਜਾਂਚ ਦੇ ਨਾਲ ਸਖ਼ਤ ਨਿਗਰਾਨੀ ਵੀ ਸ਼ੁਰੂ ਕਰ ਦਿੱਤੀ ਗਈ ਹੈ।

ਚੰਡੀਗੜ੍ਹ
ਨਿਊ ਚੰਡੀਗੜ੍ਹ ਵਿਚਲੇ ਸਟ੍ਰਾਬੇਰੀ ਫੀਲਡਜ਼ ਹਾਈ ਸਕੂਲ ਨੂੰ ਧਮਕੀ ਭਰਿਆ ਸੁਨੇਹਾ ਮਿਲਣ ਮਗਰੋਂ ਮੁਹਾਲੀ ਪੁਲਿਸ ਤੁਰੰਤ ਚੌਕਸ ਹੋ ਗਈ। ਐਸਏਐਸ ਨਗਰ ਪੁਲਿਸ ਵੱਲੋਂ ਸਕੂਲ ਕੈਂਪਸ ਅੰਦਰ ਵਿਸ਼ੇਸ਼ ਸੁਰੱਖਿਆ ਜਾਂਚ ਦੇ ਨਾਲ ਸਖ਼ਤ ਨਿਗਰਾਨੀ ਵੀ ਸ਼ੁਰੂ ਕਰ ਦਿੱਤੀ ਗਈ ਹੈ।

ਇਸ ਦੇ ਨਾਲ ਹੀ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਉਨ੍ਹਾਂ ਲਈ ਸਭ ਤੋਂ ਵੱਡੀ ਤਰਜੀਹ ਹੈ ਅਤੇ ਸਾਰੇ ਲੋੜੀਂਦੇ ਸੁਰੱਖਿਆ ਪ੍ਰਬੰਧ ਪੂਰੀ ਸਖ਼ਤੀ ਨਾਲ ਲਾਗੂ ਕੀਤੇ ਜਾ ਰਹੇ ਹਨ। ਧਮਕੀ ਮਿਲਣ ਤੋਂ ਬਾਅਦ ਸਬੰਧਤ ਸਕੂਲਾਂ ਦੀ ਸੁਰੱਖਿਆ ਹੋਰ ਵਧਾ ਦਿੱਤੀ ਗਈ ਹੈ। ਪੁਲਿਸ, ਬੰਬ ਨਿਰੋਧਕ ਦਸਤੇ ਅਤੇ ਸੂੰਘਣ ਵਾਲੇ ਕੁੱਤਿਆਂ ਦੀਆਂ ਟੀਮਾਂ ਨੇ ਸਕੂਲ ਦੇ ਹਰੇਕ ਹਿੱਸੇ ਦੀ ਗਹਿਰਾਈ ਨਾਲ ਤਲਾਸ਼ੀ ਲਈ। ਹੁਣ ਤੱਕ ਕਿਸੇ ਵੀ ਸਕੂਲ ਵਿਚੋਂ ਕੋਈ ਸ਼ੱਕੀ ਵਸਤੂ ਨਹੀਂ ਮਿਲੀ।

ਮੁਹਾਲੀ ਪੁਲਿਸ ਨੇ ਮਾਪਿਆਂ, ਅਧਿਆਪਕਾਂ ਅਤੇ ਆਮ ਲੋਕਾਂ ਨੂੰ ਭਰੋਸਾ ਦਿਵਾਇਆ ਹੈ ਕਿ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਕੋਈ ਵੀ ਲਾਪਰਵਾਹੀ ਨਹੀਂ ਵਰਤੀ ਜਾ ਰਹੀ ਅਤੇ ਪੂਰੀ ਟੀਮ ਪੂਰੀ ਚੌਕਸੀ ਨਾਲ ਆਪਣੀ ਡਿਊਟੀ ਨਿਭਾ ਰਹੀ ਹੈ।

ਦੱਸਿਆ ਜਾ ਰਿਹਾ ਹੈ ਕਿ ਧਮਕੀ ਮਿਲਣ ਤੋਂ ਬਾਅਦ ਪੁਲਿਸ, ਸਾਈਬਰ ਸ਼ਾਖਾ ਅਤੇ ਹੋਰ ਸੁਰੱਖਿਆ ਏਜੰਸੀਆਂ ਨੂੰ ਅਲਰਟ ਕਰ ਦਿੱਤਾ ਗਿਆ ਹੈ। ਭੇਜੇ ਗਏ ਸੁਨੇਹੇ ਵਿੱਚ ਕੁਝ ਭੜਕਾਊ ਅਤੇ ਇਤਰਾਜ਼ਯੋਗ ਗੱਲਾਂ ਵੀ ਲਿਖੀਆਂ ਹੋਈਆਂ ਹਨ। ਇਸ ਸੁਨੇਹੇ ਵਿੱਚ 6 ਜੂਨ 2026 ਤੱਕ ਅੰਬਾਲਾ-ਦਿੱਲੀ ਰੇਲ ਮਾਰਗ ਉੱਤੇ ਆਈਈਡੀ ਧਮਾਕਾ ਕਰਨ ਦੀ ਚੇਤਾਵਨੀ ਦਾ ਵੀ ਜ਼ਿਕਰ ਕੀਤਾ ਗਿਆ ਹੈ।

ਚੰਡੀਗੜ੍ਹ ਪੁਲਿਸ ਦੀ ਸਾਈਬਰ ਸ਼ਾਖਾ ਸੁਨੇਹਾ ਭੇਜਣ ਵਾਲੇ ਦੀ ਪਛਾਣ ਅਤੇ ਉਸ ਦੇ ਟਿਕਾਣੇ ਬਾਰੇ ਜਾਣਕਾਰੀ ਇਕੱਠੀ ਕਰਨ ਵਿੱਚ ਜੁਟੀ ਹੋਈ ਹੈ। ਸੁਰੱਖਿਆ ਏਜੰਸੀਆਂ ਇਸ ਮਾਮਲੇ ਨੂੰ ਬਹੁਤ ਗੰਭੀਰਤਾ ਨਾਲ ਲੈ ਰਹੀਆਂ ਹਨ ਅਤੇ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ। ਇਸ ਦੌਰਾਨ ਪ੍ਰਸ਼ਾਸਨ ਨੇ ਮਾਪਿਆਂ ਅਤੇ ਲੋਕਾਂ ਨੂੰ ਅਫਵਾਹਾਂ ਤੋਂ ਦੂਰ ਰਹਿਣ ਅਤੇ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ।

-(ਪੀਟੀਸੀ ਨਿਊਜ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments