Monday, May 25, 2026
Google search engine
Homeਤਾਜ਼ਾ ਖਬਰਰਾਜਾ ਵੜਿੰਗ ਨੂੰ ‘ਕਾਰਨ ਦੱਸੋ’ ਨੋਟਿਸ, ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼

ਰਾਜਾ ਵੜਿੰਗ ਨੂੰ ‘ਕਾਰਨ ਦੱਸੋ’ ਨੋਟਿਸ, ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼

ਉਨ੍ਹਾਂ ’ਤੇ ਇਲਜ਼ਾਮ ਲਗਾਇਆ ਗਿਆ ਹੈ ਕਿ ਗਿੱਦੜਬਾਹਾ ਵਿੱਚ ਨਗਰ ਕੌਂਸਲ ਚੋਣਾਂ ਲਈ ਨਿਰਧਾਰਤ ਪ੍ਰਚਾਰ ਸਮਾਂ ਖਤਮ ਹੋਣ ਤੋਂ ਬਾਅਦ ਵੀ ਉਹ ਚੋਣ ਪ੍ਰਚਾਰ ਨਾਲ ਜੁੜੇ ਰਹੇ।

ਸ੍ਰੀ ਮੁਕਤਸਰ ਸਾਹਿਬ
ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਰਿਟਰਨਿੰਗ ਅਫ਼ਸਰ ਵੱਲੋਂ ਇੱਕ ‘ਕਾਰਨ ਦੱਸੋ’ ਨੋਟਿਸ ਜਾਰੀ ਕੀਤਾ ਗਿਆ ਹੈ। ਉਨ੍ਹਾਂ ’ਤੇ ਇਲਜ਼ਾਮ ਲਗਾਇਆ ਗਿਆ ਹੈ ਕਿ ਗਿੱਦੜਬਾਹਾ ਵਿੱਚ ਨਗਰ ਕੌਂਸਲ ਚੋਣਾਂ ਲਈ ਨਿਰਧਾਰਤ ਪ੍ਰਚਾਰ ਸਮਾਂ ਖਤਮ ਹੋਣ ਤੋਂ ਬਾਅਦ ਵੀ ਉਹ ਚੋਣ ਪ੍ਰਚਾਰ ਨਾਲ ਜੁੜੇ ਰਹੇ।

ਸੂਤਰਾਂ ਮੁਤਾਬਕ ਪ੍ਰਸ਼ਾਸਨ ਨੇ ਇਹ ਕਾਰਵਾਈ ਚੋਣ ਆਦਰਸ਼ ਜ਼ਾਬਤੇ ਅਤੇ ਸ਼ਾਮ 5 ਵਜੇ ਤੋਂ ਬਾਅਦ ਚੋਣ ਪ੍ਰਚਾਰ ’ਤੇ ਲੱਗੀ ਪਾਬੰਦੀ ਦੀ ਉਲੰਘਣਾ ਦੇ ਆਧਾਰ ’ਤੇ ਕੀਤੀ ਹੈ। ਦੋਸ਼ ਹੈ ਕਿ ਨਿਰਧਾਰਤ ਸਮਾਂ ਬੀਤ ਜਾਣ ਤੋਂ ਬਾਅਦ ਵੀ ਰਾਜਾ ਵੜਿੰਗ ਗਿੱਦੜਬਾਹਾ ਖੇਤਰ ਵਿੱਚ ਚੋਣ ਗਤੀਵਿਧੀਆਂ ਵਿੱਚ ਸਰਗਰਮ ਰਹੇ।

ਉਧਰ, ਇਸ ਮਾਮਲੇ ’ਤੇ ਕਾਂਗਰਸ ਪਾਰਟੀ ਵੱਲੋਂ ਵੱਖਰਾ ਰੁਖ ਅਪਣਾਇਆ ਗਿਆ ਹੈ। ਰਾਜਾ ਵੜਿੰਗ ਦੀ ਮੀਡੀਆ ਪੀਆਰ ਆਯੂਸ਼ੀ ਨੇ ਕਿਹਾ ਕਿ ਉਨ੍ਹਾਂ ਨੂੰ ਹਾਲੇ ਤੱਕ ਕਿਸੇ ਵੀ ਤਰ੍ਹਾਂ ਦਾ ਅਧਿਕਾਰਤ ਨੋਟਿਸ ਨਹੀਂ ਮਿਲਿਆ। ਉਨ੍ਹਾਂ ਦੱਸਿਆ ਕਿ ਇਹ ਜਾਣਕਾਰੀ ਉਨ੍ਹਾਂ ਨੂੰ ਸਿਰਫ਼ ਮੀਡੀਆ ਰਿਪੋਰਟਾਂ ਰਾਹੀਂ ਹੀ ਪ੍ਰਾਪਤ ਹੋਈ ਹੈ। ਉਨ੍ਹਾਂ ਕਿਹਾ ਕਿ ਰਸਮੀ ਨੋਟਿਸ ਮਿਲਣ ਤੋਂ ਬਾਅਦ ਹੀ ਪਾਰਟੀ ਆਪਣਾ ਪੱਖ ਸਪੱਸ਼ਟ ਕਰੇਗੀ।

ਦੱਸਿਆ ਜਾ ਰਿਹਾ ਹੈ ਕਿ ਪ੍ਰਸ਼ਾਸਨ ਵੱਲੋਂ ਇਸ ਮਾਮਲੇ ਨਾਲ ਸਬੰਧਤ ਵੀਡੀਓ ਫੁਟੇਜ ਅਤੇ ਹੋਰ ਸਬੂਤਾਂ ਦੀ ਜਾਂਚ ਕੀਤੀ ਜਾ ਰਹੀ ਹੈ। ਜੇਕਰ ਜਾਂਚ ਦੌਰਾਨ ਨਿਯਮਾਂ ਦੀ ਉਲੰਘਣਾ ਦੀ ਪੁਸ਼ਟੀ ਹੁੰਦੀ ਹੈ ਤਾਂ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਗਲੀ ਕਾਰਵਾਈ ਕੀਤੀ ਜਾ ਸਕਦੀ ਹੈ।

-(ਪੀਟੀਸੀ ਨਿਊਜ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments