Monday, May 25, 2026
Google search engine
Homeਅਪਰਾਧਦਿਲਜੀਤ ਦੋਸਾਂਝ ਅਤੇ ਲੁਧਿਆਣਾ ਮੇਅਰ ਨੂੰ ਬੰਬ ਧਮਾਕੇ ਦੀ ਧਮਕੀ, ਈਮੇਲ ਮਿਲਣ...

ਦਿਲਜੀਤ ਦੋਸਾਂਝ ਅਤੇ ਲੁਧਿਆਣਾ ਮੇਅਰ ਨੂੰ ਬੰਬ ਧਮਾਕੇ ਦੀ ਧਮਕੀ, ਈਮੇਲ ਮਿਲਣ ਤੋਂ ਬਾਅਦ ਹੜਕੰਪ

ਇਸ ਈਮੇਲ ਵਿੱਚ ਲੁਧਿਆਣਾ ਦੇ ਮੇਅਰ ਦੇ ਦਫ਼ਤਰ ਅਤੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਘਰ ਨੂੰ ਬੰਬ ਨਾਲ ਉਡਾਉਣ ਦੀ ਚੇਤਾਵਨੀ ਦਿੱਤੀ ਗਈ ਸੀ, ਜਿਸ ਤੋਂ ਬਾਅਦ ਸੁਰੱਖਿਆ ਏਜੰਸੀਆਂ ਤੁਰੰਤ ਅਲਰਟ ਹੋ ਗਈਆਂ।

ਲੁਧਿਆਣਾ
ਲੁਧਿਆਣਾ ਨਗਰ ਨਿਗਮ ਦੇ ਅਧਿਕਾਰਤ ਈਮੇਲ ਅਕਾਊਂਟ ’ਤੇ ਸੋਮਵਾਰ ਸਵੇਰੇ ਇੱਕ ਧਮਕੀ ਭਰੀ ਈਮੇਲ ਮਿਲਣ ਤੋਂ ਬਾਅਦ ਹੜਕੰਪ ਮਚ ਗਿਆ। ਇਸ ਈਮੇਲ ਵਿੱਚ ਲੁਧਿਆਣਾ ਦੇ ਮੇਅਰ ਦੇ ਦਫ਼ਤਰ ਅਤੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਘਰ ਨੂੰ ਬੰਬ ਨਾਲ ਉਡਾਉਣ ਦੀ ਚੇਤਾਵਨੀ ਦਿੱਤੀ ਗਈ ਸੀ, ਜਿਸ ਤੋਂ ਬਾਅਦ ਸੁਰੱਖਿਆ ਏਜੰਸੀਆਂ ਤੁਰੰਤ ਅਲਰਟ ਹੋ ਗਈਆਂ।

ਧਮਕੀ ਭਰੀ ਈਮੇਲ ਮਿਲਣ ਉਪਰੰਤ ਪੁਲਿਸ ਟੀਮਾਂ, ਬੰਬ ਨਿਰੋਧਕ ਦਸਤੇ ਅਤੇ ਡੌਗ ਸਕੁਆਡ ਨੂੰ ਤੁਰੰਤ ਐਮਸੀ ਜ਼ੋਨ ਏ ਦਫ਼ਤਰ ਅਤੇ ਦਿਲਜੀਤ ਦੋਸਾਂਝ ਨਾਲ ਜੁੜੇ ਟਿਕਾਣਿਆਂ ਦੇ ਆਲੇ-ਦੁਆਲੇ ਤਾਇਨਾਤ ਕਰ ਦਿੱਤਾ ਗਿਆ। ਸਾਵਧਾਨੀ ਵਜੋਂ ਜ਼ੋਨ ਏ ਦਫ਼ਤਰ ਦੀ ਪੂਰੀ ਇਮਾਰਤ ਖਾਲੀ ਕਰਵਾ ਲਈ ਗਈ ਅਤੇ ਇਲਾਕੇ ਵਿੱਚ ਸਖ਼ਤ ਤਲਾਸ਼ੀ ਮੁਹਿੰਮ ਚਲਾਈ ਗਈ।

ਧਮਕੀ ਵਾਲੀ ਈਮੇਲ ’ਚ ਸਮੇਂ ਦਾ ਵੀ ਜ਼ਿਕਰ
ਮਿਲੀ ਜਾਣਕਾਰੀ ਮੁਤਾਬਕ ਇਹ ਈਮੇਲ ਸੋਮਵਾਰ ਸਵੇਰੇ ਕਰੀਬ 7:28 ਵਜੇ ਪ੍ਰਾਪਤ ਹੋਈ। ਈਮੇਲ ਦਾ ਸਿਰਲੇਖ “Bomb Blast – Mayor Office Ludhiana!” ਰੱਖਿਆ ਗਿਆ ਸੀ। ਇਸ ਵਿੱਚ ਲੁਧਿਆਣਾ ਦੇ ਮੇਅਰ ਦੇ ਦਫ਼ਤਰ ਅਤੇ ਦਿਲਜੀਤ ਦੋਸਾਂਝ ਦੇ ਘਰ ’ਤੇ ਧਮਾਕੇ ਕਰਨ ਦੀ ਸਿੱਧੀ ਧਮਕੀ ਦਿੱਤੀ ਗਈ।

ਈਮੇਲ ਵਿੱਚ ਧਮਾਕਿਆਂ ਲਈ ਖਾਸ ਸਮੇਂ ਦਾ ਵੀ ਜ਼ਿਕਰ ਕੀਤਾ ਗਿਆ। ਮੇਅਰ ਦਫ਼ਤਰ ’ਤੇ ਹਮਲੇ ਦੀ ਚੇਤਾਵਨੀ ਦੁਪਹਿਰ 1:11 ਵਜੇ ਲਈ ਦਿੱਤੀ ਗਈ, ਜਦਕਿ ਦਿਲਜੀਤ ਦੋਸਾਂਝ ਦੇ ਲੁਧਿਆਣਾ ਸਥਿਤ ਘਰ ਲਈ ਰਾਤ 9:11 ਵਜੇ ਦਾ ਸਮਾਂ ਦਰਸਾਇਆ ਗਿਆ। ਈਮੇਲ ਵਿੱਚ ਇਹ ਵੀ ਲਿਖਿਆ ਗਿਆ ਕਿ “ਜੋ ਵੀ ਦਿਲਜੀਤ ਦੋਸਾਂਝ ਦੀ ਮਦਦ ਕਰੇਗਾ, ਉਸਨੂੰ ਮਾਰ ਦਿੱਤਾ ਜਾਵੇਗਾ।”

ਫਿਲਹਾਲ ਪੁਲਿਸ ਵੱਲੋਂ ਪੂਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਈਮੇਲ ਭੇਜਣ ਵਾਲੇ ਦੀ ਪਛਾਣ ਕਰਨ ਦੀ ਕੋਸ਼ਿਸ਼ ਜਾਰੀ ਹੈ।

-(ਪੀਟੀਸੀ ਨਿਊਜ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments