Monday, May 25, 2026
Google search engine
Homeਤਾਜ਼ਾ ਖਬਰਸਰਵਾਈਕਲ ਕੈਂਸਰ ਤੋਂ ਬਚਾਅ ਲਈ ਕਿਸ਼ੋਰੀਆਂ ਦਾ ਕੀਤਾ ਟੀਕਾਕਰਣ

ਸਰਵਾਈਕਲ ਕੈਂਸਰ ਤੋਂ ਬਚਾਅ ਲਈ ਕਿਸ਼ੋਰੀਆਂ ਦਾ ਕੀਤਾ ਟੀਕਾਕਰਣ

ਡਾ ਹੁਸਨ ਪਾਲ ਨੇ ਦਸਿਆ ਕਿ ਲੜਕੀਆਂ ਦੀ ਸਿਹਤ ਸੁਰੱਖਿਆ ਦੀ ਦਿਸ਼ਾ ਵਿੱਚ ਇਹ ਇੱਕ ਇਤਿਹਾਸਕ ਕਦਮ ਹੈ।ਕੁੜੀਆਂ ਨੂੰ ਸਰਵਾਇਕਲ ਕੈਂਸਰ ਤੋਂ ਬਚਾਓ ਲਈ ਉਨਾਂ ਦਾ ਮੁਫ਼ਤ ਟੀਕਾਕਰਨ ਕੀਤਾ ਜਾ ਰਿਹਾ ਹੈ।

ਫਰੀਦਕੋਟ
ਸਿਵਲ ਸਰਜਨ ਫਰੀਦਕੋਟ ਡਾ ਰਮਨਦੀਪ ਸਿੰਗਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਟੀਕਾਕਰਨ ਅਧਿਕਾਰੀ ਡਾਕਟਰ ਹੁਸਨ ਪਾਲ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਨਵਪ੍ਰੀਤ ਗਰੇਵਾਲ ਦੀ ਯੋਗ ਅਗਵਾਈ ਹੇਠ ਪੀ ਐਚ ਸੀ ਪੰਜਗਰਾਈਂ ਕਲਾਂ ਵਿਖੇ ਕਿਸ਼ੋਰੀਆ ਦਾ ਐਚ ਪੀ ਵੀ ਟੀਕਾਕਰਨ ਕੀਤਾ ਗਿਆ। ਡਾ ਹੁਸਨ ਪਾਲ ਨੇ ਦਸਿਆ ਕਿ ਲੜਕੀਆਂ ਦੀ ਸਿਹਤ ਸੁਰੱਖਿਆ ਦੀ ਦਿਸ਼ਾ ਵਿੱਚ ਇਹ ਇੱਕ ਇਤਿਹਾਸਕ ਕਦਮ ਹੈ।ਕੁੜੀਆਂ ਨੂੰ ਸਰਵਾਇਕਲ ਕੈਂਸਰ ਤੋਂ ਬਚਾਓ ਲਈ ਉਨਾਂ ਦਾ ਮੁਫ਼ਤ ਟੀਕਾਕਰਨ ਕੀਤਾ ਜਾ ਰਿਹਾ ਹੈ। ਜਿਸ ਵਿਚ 14ਵਾਂ ਜਨਮ ਦਿਨ ਮਨਾ ਚੁੱਕੀਆਂ ਕੁੜੀਆਂ ਨੂੰ ਇਹ ਟੀਕੇ ਮੁਫ਼ਤ ਲਾਏ ਜਾ ਰਹੇ ਹਨ।

ਮੈਡੀਕਲ ਅਫ਼ਸਰ ਡਾ ਪੁਖਰਾਜ ਕੌਰ ਅਤੇ ਡਾ ਸਵਰੂਪ ਕੌਰ ਨੇ ਕਿਹਾ ਕਿ ਸਰਵਾਈਕਲ ਕੈਂਸਰ ਔਰਤਾਂ ਵਿੱਚ ਹੋਣ ਵਾਲੇ ਗੰਭੀਰ ਕੈਂਸਰਾਂ ਤੋਂ ਇੱਕ ਹੁੰਦਾ ਹੈ। ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਅਫਵਾਹਾਂ ਤੇ ਨਾ ਜਾਕੇ ਆਪਣੀਆਂ ਬੇਟੀਆਂ ਦਾ ਉਹਨਾ ਦੇ ਭਵਿੱਖ ਲਈ ਇਹ ਟੀਕਾਕਰਨ ਜਰੂਰ ਕਰਵਾਉਣਾ ਚਾਹੀਦਾ ਹੈ। ਪ੍ਰਾਈਵੇਟ ਵਿਖੇ ਇਹੀ ਟੀਕਾ 4000 ਰੁਪਏ ਤਕ ਦੀ ਲਾਗਤ ਦਾ ਹੈ ਜਿਹੜਾ ਆਮ ਜਨਤਾ ਦੀ ਪਹੁੰਚ ਤੋਂ ਦੂਰ ਹੈ ਪਰ ਹੁਣ ਉਹੀ ਟੀਕਾ ਸਰਕਾਰੀ ਸੰਸਥਾਵਾਂ ਵਿਖੇ ਬਿਲਕੁਲ ਮੁਫ਼ਤ ਲੱਗ ਰਿਹਾ ਹੈ।

ਬੀ ਈ ਈ ਫਲੈਗ ਚਾਵਲਾ ਨੇ ਦਸਿਆ ਕਿ ਸਮੇਂ ‘ਤੇ ਟੀਕਾਕਰਣ ਕਰਨਾ ਇਸ ਬਿਮਾਰੀ ਦੀ ਰੋਕਥਾਮ ਵਿੱਚ ਬਹੁਤ ਪ੍ਰਭਾਵਸ਼ਾਲੀ ਹੈ।, ਜੇਕਰ ਸਾਡੀਆਂ ਬੇਟੀਆਂ ਸੁਰੱਖਿਅਤ ਹਨ, ਤਾਂ ਹੀ ਆਉਣ ਵਾਲੀ ਪੀੜ੍ਹੀਆਂ ਸੁਰੱਖਿਅਤ ਹਨ। ਇਸ ਮੌਕੇ ਤੇ ਮੈਡੀਕਲ ਅਫ਼ਸਰ ਡਾ ਪੁਖਰਾਜ ਕੌਰ, ਡਾ ਸਵਰੂਪ ਕੌਰ, ਬੀ ਈ ਈ ਫਲੈਗ ਚਾਵਲਾ, ਸਿਹਤ ਸੁਪਰਵਾਈਜਰ ਕੰਵਲਜੀਤ ਕੌਰ, ਕੁਲਜੀਤ ਕੌਰ, ਫਾਰਮੇਸੀ ਅਫ਼ਸਰ ਵਰਿੰਦਰ ਕੁਮਾਰ, ਅਵਨੀਤ ਕੌਰ, ਗਗਨਦੀਪ ਗੁਲਾਟੀ, ਮਪਹਵ ਸੁਖਜੀਤ ਕੌਰ, ਕਮਲਪ੍ਰੀਤ ਕੌਰ, ਅਮਰਜੀਤ ਕੌਰ, ਹਰਦੀਪ ਕੌਰ, ਜੋਤੀ, ਅਮਨਦੀਪ ਸਿੰਘ, ਸੀ ਐਚ ਓ ਸੁਖਦੀਪ ਕੌਰ, ਸਿਮਰਨਜੀਤ ਕੌਰ, ਮਨਦੀਪ ਕੌਰ ਅਤੇ ਸਬੰਧਿਤ ਆਸ਼ਾ ਵਰਕਰ ਆਦਿ ਮੌਕੇ ਤੇ ਹਾਜਿਰ ਰਹੇ।

-(ਪੰਜਾਬ ਡਾਇਰੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments