Wednesday, May 27, 2026
Google search engine
Homeਅਪਰਾਧਕੂੜੇ ਦੇ ਢੇਰ ਕੋਲ ਨੀਲੇ ਡਰੱਮ ‘ਚੋਂ ਨੌਜਵਾਨ ਲੜਕੀ ਦੀ ਲਾਸ਼ ਬਰਾਮਦ,...

ਕੂੜੇ ਦੇ ਢੇਰ ਕੋਲ ਨੀਲੇ ਡਰੱਮ ‘ਚੋਂ ਨੌਜਵਾਨ ਲੜਕੀ ਦੀ ਲਾਸ਼ ਬਰਾਮਦ, ਪੁਲਿਸ ਜਾਂਚ ਵਿੱਚ ਜੁਟੀ

ਪੁਲਿਸ ਨੂੰ ਸ਼ੱਕ ਹੈ ਕਿ ਲੜਕੀ ਪ੍ਰਵਾਸੀ ਪਰਿਵਾਰ ਨਾਲ ਸਬੰਧਿਤ ਹੋ ਸਕਦੀ ਹੈ। ਫਿਲਹਾਲ ਲਾਸ਼ ਨੂੰ ਮੁਰਦਾ ਘਰ ਵਿੱਚ ਰਖਵਾ ਦਿੱਤਾ ਗਿਆ ਹੈ ਅਤੇ ਸ਼ਨਾਖਤ ਲਈ ਕਾਰਵਾਈ ਜਾਰੀ ਹੈ।

ਪਟਿਆਲਾ
ਪਟਿਆਲਾ ਵਿੱਚ ਡੀਸੀਡਬਲਯੂ ਪੁੱਲ ਨੇੜੇ ਕੂੜੇ ਦੇ ਢੇਰ ਕੋਲੋਂ ਇੱਕ ਨੀਲੇ ਡਰੱਮ ਅੰਦਰ ਨੌਜਵਾਨ ਲੜਕੀ ਦੀ ਲਾਸ਼ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ। ਮੁੱਢਲੀ ਜਾਂਚ ਮੁਤਾਬਕ ਲੜਕੀ ਦੀ ਉਮਰ ਕਰੀਬ 15 ਤੋਂ 20 ਸਾਲ ਦਰਮਿਆਨ ਦੱਸੀ ਜਾ ਰਹੀ ਹੈ। ਪੁਲਿਸ ਨੂੰ ਸ਼ੱਕ ਹੈ ਕਿ ਲੜਕੀ ਪ੍ਰਵਾਸੀ ਪਰਿਵਾਰ ਨਾਲ ਸਬੰਧਿਤ ਹੋ ਸਕਦੀ ਹੈ। ਫਿਲਹਾਲ ਲਾਸ਼ ਨੂੰ ਮੁਰਦਾ ਘਰ ਵਿੱਚ ਰਖਵਾ ਦਿੱਤਾ ਗਿਆ ਹੈ ਅਤੇ ਸ਼ਨਾਖਤ ਲਈ ਕਾਰਵਾਈ ਜਾਰੀ ਹੈ।

ਇਹ ਘਟਨਾ ਮੰਗਲਵਾਰ ਸਵੇਰ ਦੀ ਦੱਸੀ ਜਾ ਰਹੀ ਹੈ। ਸਥਾਨਕ ਲੋਕਾਂ ਨੇ ਕੂੜੇ ਦੇ ਢੇਰ ਕੋਲ ਇੱਕ ਨੀਲਾ ਡਰੱਮ ਪਿਆ ਦੇਖਿਆ, ਜਿਸ ਉੱਤੇ ਲਾਲ ਰੰਗ ਦਾ ਢੱਕਣ ਲੱਗਾ ਹੋਇਆ ਸੀ। ਸ਼ੱਕ ਹੋਣ ‘ਤੇ ਲੋਕਾਂ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ ਟੀਮ ਮੌਕੇ ‘ਤੇ ਪਹੁੰਚੀ ਤਾਂ ਡਰੱਮ ਅੰਦਰੋਂ ਲੜਕੀ ਦੀ ਲਾਸ਼ ਬਰਾਮਦ ਹੋਈ। ਲੜਕੀ ਦੇ ਚਿਹਰੇ ‘ਤੇ ਸੱਟਾਂ ਦੇ ਨਿਸ਼ਾਨ ਮਿਲੇ ਹਨ, ਜਦਕਿ ਇੱਕ ਹੱਥ ‘ਤੇ ਖੂਨ ਵੀ ਲੱਗਾ ਹੋਇਆ ਸੀ।

ਦੋਵੇਂ ਹੱਥਾਂ ‘ਤੇ ਬਣੇ ਹੋਏ ਸਨ ਟੈਟੂ
ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਗੁਰਬਿੰਦਰ ਸਿੰਘ ਨੇ ਦੱਸਿਆ ਕਿ ਥਾਣਾ ਅਰਬਨ ਅਸਟੇਟ ਨੂੰ ਫੋਨ ਰਾਹੀਂ ਸੂਚਨਾ ਮਿਲੀ ਸੀ ਕਿ ਡੀਸੀਡਬਲਯੂ ਪੁੱਲ ਨੇੜੇ ਇੱਕ ਡਰੱਮ ਵਿੱਚ ਲਾਸ਼ ਹੋ ਸਕਦੀ ਹੈ। ਪੁਲਿਸ ਵੱਲੋਂ ਮੌਕੇ ‘ਤੇ ਪਹੁੰਚ ਕੇ ਜਾਂਚ ਕੀਤੀ ਗਈ ਤਾਂ ਸ਼ੱਕ ਸਹੀ ਨਿਕਲਿਆ।

ਪੁਲਿਸ ਅਨੁਸਾਰ ਲੜਕੀ ਦੇ ਇੱਕ ਹੱਥ ‘ਤੇ ਅੰਗਰੇਜ਼ੀ ਵਿੱਚ ‘ਨੇਹਾ’ ਨਾਮ ਦਾ ਟੈਟੂ ਬਣਿਆ ਹੋਇਆ ਹੈ, ਜਦਕਿ ਦੂਸਰੇ ਹੱਥ ‘ਤੇ ਦਿਲ ਦੇ ਨਿਸ਼ਾਨ ਅੰਦਰ N ਅਤੇ A ਅੱਖਰ ਲਿਖੇ ਹੋਏ ਹਨ। ਪੁਲਿਸ ਨੇ ਦੱਸਿਆ ਕਿ ਲੜਕੀ ਦੀ ਪਹਿਚਾਣ ਲਈ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਵੀ ਕੀਤੀ ਜਾ ਰਹੀ ਹੈ।

ਪੋਸਟਮਾਰਟਮ ਰਿਪੋਰਟ ਤੋਂ ਖੁਲ੍ਹ ਸਕਦਾ ਹੈ ਮੌਤ ਦਾ ਭੇਦ
ਪੁਲਿਸ ਵੱਲੋਂ ਮੌਕੇ ‘ਤੇ ਫੋਰੈਂਸਿਕ ਟੀਮ ਨੂੰ ਵੀ ਬੁਲਾਇਆ ਗਿਆ, ਜਿਸ ਨੇ ਡਰੱਮ ਅਤੇ ਲਾਸ਼ ਤੋਂ ਸਬੂਤ ਇਕੱਠੇ ਕੀਤੇ। ਇਸ ਤੋਂ ਬਾਅਦ ਲਾਸ਼ ਨੂੰ ਮੁਰਦਾ ਘਰ ਵਿੱਚ ਰਖਵਾ ਦਿੱਤਾ ਗਿਆ। ਪੁਲਿਸ ਅਨੁਸਾਰ ਲਾਸ਼ ਨੂੰ 72 ਘੰਟਿਆਂ ਤੱਕ ਸ਼ਨਾਖਤ ਲਈ ਰੱਖਿਆ ਜਾਵੇਗਾ।

ਫਿਲਹਾਲ ਮੌਤ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ, ਪਰ ਪੁਲਿਸ ਨੂੰ ਸ਼ੱਕ ਹੈ ਕਿ ਕਤਲ ਤੋਂ ਬਾਅਦ ਸਬੂਤ ਮਿਟਾਉਣ ਦੀ ਨੀਅਤ ਨਾਲ ਲਾਸ਼ ਨੂੰ ਡਰੱਮ ਵਿੱਚ ਪਾ ਕੇ ਕੂੜੇ ਦੇ ਢੇਰ ਕੋਲ ਸੁੱਟਿਆ ਗਿਆ। ਜਾਂਚ ਟੀਮ ਨੂੰ ਇਹ ਵੀ ਅਨੁਮਾਨ ਹੈ ਕਿ ਲਾਸ਼ ਕਿਸੇ ਵਾਹਨ ਰਾਹੀਂ ਇੱਥੇ ਲਿਆਂਦੀ ਗਈ ਹੋ ਸਕਦੀ ਹੈ। ਪੁਲਿਸ ਵੱਲੋਂ ਇਲਾਕੇ ਦੇ ਕੈਮਰੇ ਖੰਗਾਲੇ ਜਾ ਰਹੇ ਹਨ ਅਤੇ ਲੜਕੀ ਦੀ ਪਹਿਚਾਣ ਲਈ ਤਸਵੀਰ ਵੀ ਜਾਰੀ ਕਰ ਦਿੱਤੀ ਗਈ ਹੈ।

-(ਟੀਵੀ 9 ਪੰਜਾਬੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments