Friday, May 29, 2026
Google search engine
Homeਤਾਜ਼ਾ ਖਬਰਜਾਤੀ ਸੂਚਕ ਸ਼ਬਦ ਮਾਮਲੇ ਵਿੱਚ ਰਵਨੀਤ ਬਿੱਟੂ ਤੋਂ ਸੰਗਰੂਰ ਪੁਲਿਸ ਦੀ ਰਿਪੋਰਟ...

ਜਾਤੀ ਸੂਚਕ ਸ਼ਬਦ ਮਾਮਲੇ ਵਿੱਚ ਰਵਨੀਤ ਬਿੱਟੂ ਤੋਂ ਸੰਗਰੂਰ ਪੁਲਿਸ ਦੀ ਰਿਪੋਰਟ ਮੰਗੀ

ਕਮਿਸ਼ਨ ਨੇ ਇਸ ਮਾਮਲੇ ਦਾ ਸੁ ਮੋਟੋ ਨੋਟਿਸ ਲੈਂਦਿਆਂ ਸੰਗਰੂਰ ਪੁਲਿਸ ਤੋਂ ਜਾਂਚ ਰਿਪੋਰਟ ਤਲਬ ਕੀਤੀ ਹੈ।

ਚੰਡੀਗੜ੍ਹ
ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਕਥਿਤ ਤੌਰ ‘ਤੇ ਜਾਤੀ ਸੂਚਕ ਸ਼ਬਦ ਵਰਤਣ ਦੇ ਮਾਮਲੇ ਵਿੱਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਸਖ਼ਤ ਰੁਖ਼ ਅਪਣਾਇਆ ਹੈ। ਕਮਿਸ਼ਨ ਨੇ ਇਸ ਮਾਮਲੇ ਦਾ ਸੁ ਮੋਟੋ ਨੋਟਿਸ ਲੈਂਦਿਆਂ ਸੰਗਰੂਰ ਪੁਲਿਸ ਤੋਂ ਜਾਂਚ ਰਿਪੋਰਟ ਤਲਬ ਕੀਤੀ ਹੈ।

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਸਮਾਜਿਕ ਮੀਡੀਆ ‘ਤੇ ਚੱਲ ਰਹੀਆਂ ਖ਼ਬਰਾਂ ਰਾਹੀਂ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ। ਦੋਸ਼ ਹੈ ਕਿ ਰਵਨੀਤ ਸਿੰਘ ਬਿੱਟੂ ਨੇ ਧੂਰੀ ਦੌਰੇ ਦੌਰਾਨ ਜਾਤੀ ਸੂਚਕ ਸ਼ਬਦਾਂ ਦੀ ਵਰਤੋਂ ਕੀਤੀ ਸੀ।

ਕਮਿਸ਼ਨ ਵੱਲੋਂ ਸਮਾਜਿਕ ਮੀਡੀਆ ਉੱਪਰ ਵਾਇਰਲ ਹੋਈਆਂ ਖ਼ਬਰਾਂ ਦੇ ਹਵਾਲੇ ਨਾਲ ਸੰਗਰੂਰ ਪੁਲਿਸ ਨੂੰ ਜਾਂਚ ਕਰਨ ਲਈ ਆਦੇਸ਼ ਦਿੱਤੇ ਗਏ ਹਨ। ਕਮਿਸ਼ਨ ਨੇ 1 ਜੂਨ 2026 ਨੂੰ ਸਵੇਰੇ 9 ਵਜੇ ਤੱਕ ਐਸਪੀ ਹੈੱਡਕੁਆਰਟਰ ਸੰਗਰੂਰ ਰਾਹੀਂ ਵਿਸਥਾਰਪੂਰਵਕ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ।

ਧੂਰੀ ਦੌਰੇ ਦੌਰਾਨ ਖੜ੍ਹਾ ਹੋਇਆ ਵਿਵਾਦ
ਇਹ ਵਿਵਾਦ ਰਵਨੀਤ ਸਿੰਘ ਬਿੱਟੂ ਦੇ ਧੂਰੀ ਦੌਰੇ ਦੌਰਾਨ ਸਾਹਮਣੇ ਆਇਆ ਸੀ। ਨਗਰ ਨਿਗਮ ਚੋਣਾਂ ਦੇ ਮਾਹੌਲ ਵਿਚਕਾਰ ਦੱਸਿਆ ਜਾ ਰਿਹਾ ਹੈ ਕਿ ਉੱਥੇ ਡਿਊਟੀ ‘ਤੇ ਤਾਇਨਾਤ ਪੰਜਾਬ ਪੁਲਿਸ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਉਨ੍ਹਾਂ ਦੀ ਤਿੱਖੀ ਬਹਿਸ ਹੋ ਗਈ ਸੀ।

ਦੋਸ਼ ਲਗਾਏ ਜਾ ਰਹੇ ਹਨ ਕਿ ਇਸ ਬਹਿਸ ਦੌਰਾਨ ਉਨ੍ਹਾਂ ਵੱਲੋਂ ਪੁਲਿਸ ਕਰਮਚਾਰੀਆਂ ਅਤੇ ਹੋਰ ਵਿਅਕਤੀਆਂ ਲਈ ਅਪਮਾਨਜਨਕ ਅਤੇ ਜਾਤੀ ਆਧਾਰਿਤ ਸ਼ਬਦ ਵਰਤੇ ਗਏ। ਮਾਮਲਾ ਸਮਾਜਿਕ ਮੀਡੀਆ ‘ਤੇ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਤੁਰੰਤ ਇਸ ਦਾ ਨੋਟਿਸ ਲੈਂਦਿਆਂ ਜਾਂਚ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

-(ਪੀਟੀਸੀ ਨਿਊਜ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments