Thursday, June 4, 2026
Google search engine
Homeਤਾਜ਼ਾ ਖਬਰਐਸਸੀ ਕਮਿਸ਼ਨ ਵੱਲੋਂ ਰਵਨੀਤ ਬਿੱਟੂ ਨੂੰ ਮੁੜ ਸੰਮਨ, ਬਾਜਵਾ ਅਤੇ ਰਾਜਾ ਵੜਿੰਗ...

ਐਸਸੀ ਕਮਿਸ਼ਨ ਵੱਲੋਂ ਰਵਨੀਤ ਬਿੱਟੂ ਨੂੰ ਮੁੜ ਸੰਮਨ, ਬਾਜਵਾ ਅਤੇ ਰਾਜਾ ਵੜਿੰਗ ਨੂੰ ਵੀ ਪੇਸ਼ ਹੋਣ ਲਈ ਕਿਹਾ

ਮਿਲੀ ਜਾਣਕਾਰੀ ਅਨੁਸਾਰ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਅੱਜ ਕਮਿਸ਼ਨ ਸਾਹਮਣੇ ਹਾਜ਼ਰ ਹੋਣ ਲਈ ਕਿਹਾ ਗਿਆ ਸੀ, ਪਰ ਉਹ ਨਿੱਜੀ ਤੌਰ ‘ਤੇ ਪੇਸ਼ ਨਹੀਂ ਹੋਏ

ਚੰਡੀਗੜ੍ਹ
ਪੰਜਾਬ ਅਨੁਸੂਚਿਤ ਜਾਤੀ ਕਮਿਸ਼ਨ ਨੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ, ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਵੱਖ-ਵੱਖ ਮਾਮਲਿਆਂ ਸਬੰਧੀ ਨੋਟਿਸ ਜਾਰੀ ਕਰਕੇ 15 ਜੂਨ ਨੂੰ ਕਮਿਸ਼ਨ ਸਾਹਮਣੇ ਆਪਣਾ ਪੱਖ ਰੱਖਣ ਲਈ ਕਿਹਾ ਹੈ।

ਮਿਲੀ ਜਾਣਕਾਰੀ ਅਨੁਸਾਰ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਅੱਜ ਕਮਿਸ਼ਨ ਸਾਹਮਣੇ ਹਾਜ਼ਰ ਹੋਣ ਲਈ ਕਿਹਾ ਗਿਆ ਸੀ, ਪਰ ਉਹ ਨਿੱਜੀ ਤੌਰ ‘ਤੇ ਪੇਸ਼ ਨਹੀਂ ਹੋਏ। ਉਨ੍ਹਾਂ ਦੀ ਥਾਂ ਉਨ੍ਹਾਂ ਦੇ ਵਕੀਲ ਕਮਿਸ਼ਨ ਅੱਗੇ ਪੇਸ਼ ਹੋਏ ਅਤੇ ਉਨ੍ਹਾਂ ਦਾ ਪੱਖ ਰੱਖਿਆ। ਇਸ ਦੌਰਾਨ ਕਮਿਸ਼ਨ ਦੇ ਚੇਅਰਮੈਨ ਨਾਲ ਬਿੱਟੂ ਦੀ ਗੱਲਬਾਤ ਵੀ ਕਰਵਾਈ ਗਈ। ਬਿੱਟੂ ਨੇ ਆਪਣੀ ਰੁਝੇਵਿਆਂ ਭਰੀ ਵਿਅਸਤਤਾ ਦਾ ਹਵਾਲਾ ਦਿੱਤਾ, ਜਿਸ ਤੋਂ ਬਾਅਦ ਕਮਿਸ਼ਨ ਨੇ ਉਨ੍ਹਾਂ ਨੂੰ 15 ਜੂਨ ਲਈ ਨਵਾਂ ਸਮਾਂ ਦਿੱਤਾ।

ਕਮਿਸ਼ਨ ਦੇ ਚੇਅਰਮੈਨ ਜਸਬੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਬਿੱਟੂ ਨੇ ਪਹਿਲਾਂ ਜਾਣਕਾਰੀ ਦਿੱਤੀ ਸੀ ਕਿ ਉਹ ਚੰਡੀਗੜ੍ਹ ਵਿੱਚ ਹਨ ਅਤੇ ਰਾਜ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਵੱਲੋਂ ਉਨ੍ਹਾਂ ਨੂੰ ਵਿਸ਼ੇਸ਼ ਜ਼ਿੰਮੇਵਾਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਬਿੱਟੂ ਇਸ ਤੋਂ ਪਹਿਲਾਂ ਵੀ ਕਈ ਵਾਰ ਸਮਾਂ ਮੰਗ ਚੁੱਕੇ ਹਨ। ਇਸ ਲਈ ਹੁਣ ਉਨ੍ਹਾਂ ਨੂੰ 15 ਜੂਨ ਸਵੇਰੇ ਗਿਆਰਾਂ ਵਜੇ ਕਮਿਸ਼ਨ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ।

ਧੂਰੀ ਵਿੱਚ ਨਗਰ ਕੌਂਸਲ ਚੋਣਾਂ ਦੌਰਾਨ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਅਤੇ ਪੁਲਿਸ ਅਧਿਕਾਰੀਆਂ ਵਿਚਾਲੇ ਹੋਈ ਤਕਰਾਰ ਤੋਂ ਬਾਅਦ ਇਹ ਮਾਮਲਾ ਸਾਹਮਣੇ ਆਇਆ ਸੀ। ਬਿੱਟੂ ਉੱਤੇ ਦੋਸ਼ ਲਗਾਇਆ ਗਿਆ ਕਿ ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਖ਼ਿਲਾਫ਼ ਜਾਤੀ ਨਾਲ ਸਬੰਧਤ ਟਿੱਪਣੀਆਂ ਕੀਤੀਆਂ ਸਨ। ਇਸ ਮਾਮਲੇ ਨੇ ਬਾਅਦ ਵਿੱਚ ਸਿਆਸੀ ਰੰਗ ਧਾਰ ਲਿਆ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਕਈ ਥਾਵਾਂ ‘ਤੇ ਵਿਰੋਧ ਪ੍ਰਦਰਸ਼ਨ ਵੀ ਕੀਤੇ ਗਏ।

ਇਸ ਮਾਮਲੇ ਦਾ ਨੋਟਿਸ ਲੈਂਦਿਆਂ ਐਸਸੀ ਕਮਿਸ਼ਨ ਨੇ ਸੰਗਰੂਰ ਪੁਲਿਸ ਤੋਂ ਵਿਸਥਾਰਪੂਰਵਕ ਰਿਪੋਰਟ ਮੰਗੀ ਸੀ। ਇਸ ਤੋਂ ਬਾਅਦ ਸੰਗਰੂਰ ਦੇ ਪੁਲਿਸ ਅਧਿਕਾਰੀ ਕਮਿਸ਼ਨ ਅੱਗੇ ਪੇਸ਼ ਹੋਏ ਅਤੇ ਆਪਣਾ ਪੱਖ ਰੱਖਿਆ। ਉਨ੍ਹਾਂ ਦੇ ਬਿਆਨਾਂ ਤੋਂ ਬਾਅਦ ਕਮਿਸ਼ਨ ਦੇ ਚੇਅਰਮੈਨ ਵੱਲੋਂ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਵੀ ਤਲਬ ਕੀਤਾ ਗਿਆ।

ਹਾਲਾਂਕਿ ਇਸ ਸਾਰੇ ਵਿਵਾਦ ਦੌਰਾਨ ਰਵਨੀਤ ਸਿੰਘ ਬਿੱਟੂ ਜਨਤਕ ਤੌਰ ‘ਤੇ ਆਪਣੀ ਟਿੱਪਣੀ ਲਈ ਮਾਫ਼ੀ ਵੀ ਮੰਗ ਚੁੱਕੇ ਹਨ, ਪਰ ਕਮਿਸ਼ਨ ਵੱਲੋਂ ਮਾਮਲੇ ਦੀ ਕਾਰਵਾਈ ਜਾਰੀ ਰੱਖੀ ਗਈ ਹੈ ਅਤੇ ਹੁਣ ਅਗਲੀ ਸੁਣਵਾਈ 15 ਜੂਨ ਨੂੰ ਹੋਵੇਗੀ।

-(ਏਬੀਪੀ ਸਾਂਝਾ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments