Image default
ਤਾਜਾ ਖਬਰਾਂ

ਯੂਥ ਵੈਲਫੇਅਰ ਫੈਡਰੇਸ਼ਨ ਵਲੋਂ ਮੁਫਤ ਦਿਮਾਗ ਅਤੇ ਰੀੜ ਦੀ ਹੱਡੀ ਦੀ ਬਿਮਾਰੀਆਂ ਦਾ ਮੈਡੀਕਲ ਚੈਕਅਪ ਕੈਂਪ ਲਗਾਇਆ ਗਿਆ

ਯੂਥ ਵੈਲਫੇਅਰ ਫੈਡਰੇਸ਼ਨ ਵਲੋਂ ਮੁਫਤ ਦਿਮਾਗ ਅਤੇ ਰੀੜ ਦੀ ਹੱਡੀ ਦੀ ਬਿਮਾਰੀਆਂ ਦਾ ਮੈਡੀਕਲ ਚੈਕਅਪ ਕੈਂਪ ਲਗਾਇਆ ਗਿਆ

ਜੰਡਿਆਲਾ ਗੁਰੂ, 28 ਫਰਵਰੀ (ਪਿੰਕੂ ਆਨੰਦ, ਸੰਜੀਵ ਸੂਰੀ) :- ਯੂਥ ਵੈਲਫੇਅਰ ਫੈਡਰੇਸ਼ਨ ਆਫ ਇੰਡਿਆ ਅਤੇ ਉਏਸਿਸ ਕਲੱਬ ਵੱਲੋਂ ਸਥਾਨਕ ਸੈਂਟ ਸੋਲਜਰ ਇਲਾਈਟ ਕੋਨਵੈਂਟ ਸਕੂਲ ਜੰਡਿਆਲਾ ਗੁਰੂ ਵਿਖੇ ਦਿਮਾਗ ਅਤੇ ਰੀੜ੍ਹ ਦੀਆਂ ਹੱਡੀ ਬਿਮਾਰੀਆਂ ਦਾ ਮੁਫਤ ਚੈਕਅਪ ਕੈਂਪ ਡਾ. ਮੰਗਲ ਸਿੰਘ ਕਿਸ਼ਨਪੁਰੀ ਡਾਇਰੈਕਟਰ ਐਸ.ਐਸ.ਈ.ਸੀ ਗਰੁੱਪ ਆਫ ਸਕੂਲਜ ਅਤੇ ਪ੍ਰਮੋਦ ਭਾਟੀਆ ਚੇਅਰਮੈਨ ਸਪੋਰਟਸ ਸੈਲ ਦੀ ਦੇਖ ਰੇਖ ਵਿਚ ਲਗਾਇਆ ਗਿਆ। ਜਿਸ ਵਿਚ ਉਤਰ ਭਾਰਤ ਦੇ ਪ੍ਰਸਿੱਧ ਦਿਮਾਗ ਤੇ ਰੀੜ ਦੀ ਹੱਡੀ ਦੇ ਆਪੇ੍ਸ਼ਨਾਂ ਦੇ ਮਾਹਿਰ ਨਿਊਰੋ ਸਰਜਨ ਡਾ. ਰਾਘਵ ਵਾਧਵਾ ਨੇ ਲਗਭਗ 100 ਮਰੀਜਾਂ ਦਾ ਮੁਫਤ ਚੈਕਅਪ ਕੀਤਾ ਅਤੇ ਲੋੜਵੰਦਾਂ ਨੂੰ ਮੁਫਤ ਦਵਾਈਆਂ ਦਿੱਤੀਆਂ ਗਈਆਂ। ਇਸ ਕੈਂਪ ਦਾ ਉਦਘਾਟਨ ਬਾਬਾ ਪਰਮਾਨੰਦ ਜੀ ਮੁੱਖ ਸੇਵਾਦਾਰ ਗੁਰਦੁਆਰਾ ਬਾਬਾ ਹੁੰਦਾਲ ਜੀ ਨੇ ਆਪਣੇ ਕਰ ਕਮਲਾਂ ਨਾਲ ਕੀਤਾ ਜਦਕਿ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਪ੍ਰਸਿੱਧ ਫਿਲਮੀ ਕਲਾਕਾਰ ਅਰਵਿੰਦ ਭੱਟੀ ਸ਼ਾਮਿਲ ਹੋਏ। ਇਸ ਮੌਕੇ ਬਾਬਾ ਪਰਮਾਨੰਦ ਜੀ ਨੇ ਕੈਂਪ ਲਈ ਪ੍ਰਬੰਧਕਾਂ ਦੀ ਸਲਾਘਾ ਕਰਦਿਆਂ ਕਿਹਾ ਕਿ ਅਜਿਹੇ ਕੈਂਪਾਂ ਦੀ ਅੱਜ ਦੇ ਸਮੇਂ ਵਿਚ ਬਹੁਤ ਲੋੜ ਹੈ ਉਨ੍ਹਾਂ ਕਿਹਾ ਕਿ ਸਮਾਜ ਭਲਾਈ ਸੋਸਾਇਟੀਆਂ ਨੂੰ ਅਜਿਹੇ ਕੈਂਪ ਲਗਾਉਣ ਲਈ ਅੱਗੇ ਆਉਣਾ ਚਾਹੀਦਾ ਹੈ।ਇਸ ਮੌਕੇ ਡਾ. ਮੰਗਲ ਸਿੰਘ, ਪ੍ਰਮੋਦ ਭਾਟੀਆ ਅਤੇ ਅਰਵਿੰਦ ਭੱਟੀ ਨੇ ਕਿਹਾ ਕਿ ਅਜਿਹੇ ਕੈਂਪ ਲੋੜਵੰਦ ਲੋਕਾਂ ਲਈ ਬਹੁਤ ਸਹਾਈ ਹੁੰਦੇ ਹਨ ਮਾਹਿਰ ਡਾਕਟਰਾਂ ਪਾਸੋਂ ਮਰੀਜ ਸਲਾਹ ਅਤੇ ਦਵਾਈ ਲੈ ਪਾਉਂਦੇ ਹਨ, ਉਨ੍ਹਾਂ ਕਿਹਾ ਕਿ ਅਜਿਹੇ ਕੈਂਪ ਹੋਰ ਖੇਤਰਾ ਵਿਚ ਵੀ ਲਗਾਏ ਜਾਣਗੇ। ਕੈਂਪ ਦੌਰਾਨ ਡਾ. ਰਾਘਵ ਵਾਧਵਾ ਨੇ ਦੱਸਿਆ ਕਿ ਰੀੜ ਦੀ ਹੱਡੀ ਦੀਆਂ ਬਿਮਾਰੀਆਂ ਲਈ ਮਾਹਿਰ ਡਾਕਟਰਾਂ ਪਾਸੋਂ ਹੀ ਸਲਾਹ ਲੈਣੀ ਚਾਹੀਦੀ ਹੈ ਅਪਣੇ ਆਪ ਦਵਾਈ, ਮਾਲਸ ਆਦਿ ਨਹੀਂ ਕਰਵਾਉਣੀ ਚਾਹੀਦੀ। ਇਸ ਮੌਕੇ ਪ੍ਰਿੰਸੀਪਲ ਅਮਰਪ੍ਰੀਤ ਕੌਰ, ਆਭਾ ਸਲਹੋਤਰਾ, ਸਰਪੰਚ ਬਲਬੀਰ ਸਿੰਘ, ਰਜਿੰਦਰ ਸ਼ਰਮਾ ਰਾਜੂ, ਵੀਨਾ ਭਾਟੀਆ, ਰਾਹੁਲ ਭਾਟੀਆ, ਵਾਇਸ ਪ੍ਰਿੰਸੀਪਲ ਗੁਰਪ੍ਰੀਤ ਕੌਰ, ਲੈਕਚਰਾਰ ਡਾ. ਕੰਵਲਜੀਤ ਕੌਰ, ਕੇ.ਐਨ ਵਾਲੀਆ, ਪਰਮੇਥ ਆਦਿ ਹਾਜ਼ਰ ਸਨ।

Related posts

ਨਾਜਾਇਜ਼ ਮਾਈਨਿੰਗ ਖ਼ਿਲਾਫ਼ ਵਿੱਢੀ ਮੁਹਿੰਮ ਨਾਲ ਭਰੇਗਾ ਸਰਕਾਰੀ ਖਜ਼ਾਨਾ : ਹਰਜੋਤ ਸਿੰਘ ਬੈਂਸ

punjabdiary

Breaking- ਸੁਪਰੀਮ ਕੋਰਟ ਵੱਲੋਂ ਅਣ-ਵਿਆਹੀਆਂ ਔਰਤਾਂ ਨੂੰ ਰਾਹਤ

punjabdiary

ਅਹਿਮ ਖ਼ਬਰ – ਮੰਤਰੀ ਹਰਜੋਤ ਬੈਂਸ ਨੇ ਸਟੇਟ ਅਤੇ ਨੈਸ਼ਨਲ ਅਵਾਰਡ ਅਧਿਆਪਕਾਂ ਦੀ ਸੇਵਾ ਵਿੱਚ ਕੀਤਾ ਵਾਧਾ, ਪੜ੍ਹੋ ਖ਼ਬਰ

punjabdiary

Leave a Comment