Tuesday, June 9, 2026
Google search engine
Homeਤਾਜ਼ਾ ਖਬਰਪੰਜਾਬ ਦੇ ਕਈ ਇਲਾਕਿਆਂ ‘ਚ ਗਰਮੀ ਦਾ ਕਹਿਰ, 4 ਜ਼ਿਲ੍ਹਿਆਂ ਲਈ ਅੱਜ...

ਪੰਜਾਬ ਦੇ ਕਈ ਇਲਾਕਿਆਂ ‘ਚ ਗਰਮੀ ਦਾ ਕਹਿਰ, 4 ਜ਼ਿਲ੍ਹਿਆਂ ਲਈ ਅੱਜ ਲੂ ਦੀ ਚੇਤਾਵਨੀ, ਅਗਲੇ 3 ਦਿਨਾਂ ਦਾ ਮੌਸਮੀ ਹਾਲ ਜਾਣੋ

ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ ਅਤੇ ਸੰਗਰੂਰ ਵਿੱਚ ਗਰਮੀ ਦਾ ਅਸਰ ਵੱਧ ਰਹਿਣ ਦੀ ਸੰਭਾਵਨਾ ਹੈ। 10 ਜੂਨ ਨੂੰ ਪੂਰੇ ਪੰਜਾਬ ਵਿੱਚ ਲੂ ਦੀ ਪੀਲੀ ਚੇਤਾਵਨੀ ਲਾਗੂ ਰਹੇਗੀ।

ਚੰਡੀਗੜ੍ਹ
ਪੰਜਾਬ ਦੇ 4 ਜ਼ਿਲ੍ਹਿਆਂ ਵਿੱਚ ਅੱਜ ਲੂ ਦੀ ਪੀਲੀ ਚੇਤਾਵਨੀ ਜਾਰੀ ਕੀਤੀ ਗਈ ਹੈ। ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਮਾਨਸਾ ਦੇ ਕੁਝ ਇਲਾਕਿਆਂ ਵਿੱਚ ਤਿੱਖੀ ਗਰਮੀ ਅਤੇ ਲੂ ਚੱਲਣ ਦੀ ਸੰਭਾਵਨਾ ਹੈ। ਅੱਜ ਸੂਬੇ ਭਰ ਵਿੱਚ ਮੌਸਮ ਸੁੱਕਾ ਰਹਿਣ ਦੀ ਉਮੀਦ ਹੈ। ਕੱਲ੍ਹ 9 ਜੂਨ ਨੂੰ ਸੂਬੇ ਦੇ 9 ਜ਼ਿਲ੍ਹਿਆਂ ਲਈ ਲੂ ਦੀ ਪੀਲੀ ਚੇਤਾਵਨੀ ਜਾਰੀ ਕੀਤੀ ਗਈ ਹੈ। ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ ਅਤੇ ਸੰਗਰੂਰ ਵਿੱਚ ਗਰਮੀ ਦਾ ਅਸਰ ਵੱਧ ਰਹਿਣ ਦੀ ਸੰਭਾਵਨਾ ਹੈ। 10 ਜੂਨ ਨੂੰ ਪੂਰੇ ਪੰਜਾਬ ਵਿੱਚ ਲੂ ਦੀ ਪੀਲੀ ਚੇਤਾਵਨੀ ਲਾਗੂ ਰਹੇਗੀ।

11 ਜੂਨ ਨੂੰ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਬੱਦਲ ਗਰਜਣ, ਬਿਜਲੀ ਚਮਕਣ ਅਤੇ ਤੇਜ਼ ਹਵਾਵਾਂ ਚੱਲਣ ਦੀ ਪੀਲੀ ਚੇਤਾਵਨੀ ਜਾਰੀ ਕੀਤੀ ਗਈ ਹੈ। ਇਨ੍ਹਾਂ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਵੀ ਜਤਾਈ ਗਈ ਹੈ। ਜਦਕਿ ਸੂਬੇ ਦੇ ਹੋਰ ਜ਼ਿਲ੍ਹਿਆਂ ਵਿੱਚ ਲੂ ਦਾ ਅਸਰ ਬਣਿਆ ਰਹੇਗਾ ਅਤੇ ਪੀਲੀ ਚੇਤਾਵਨੀ ਲਾਗੂ ਰਹੇਗੀ।

ਚੰਡੀਗੜ੍ਹ ਦਾ ਮੌਸਮੀ ਹਾਲ
ਪੰਜਾਬ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਵਿੱਚ ਅੱਜ ਕਿਸੇ ਵੀ ਕਿਸਮ ਦੀ ਚੇਤਾਵਨੀ ਜਾਰੀ ਨਹੀਂ ਕੀਤੀ ਗਈ। 9 ਜੂਨ ਨੂੰ ਵੀ ਮੌਸਮ ਆਮ ਰਹਿਣ ਦੀ ਉਮੀਦ ਹੈ। 10 ਜੂਨ ਨੂੰ ਲੂ ਦੀ ਪੀਲੀ ਚੇਤਾਵਨੀ ਜਾਰੀ ਕੀਤੀ ਗਈ ਹੈ। 11 ਜੂਨ ਨੂੰ ਬੱਦਲ ਗਰਜਣ, ਬਿਜਲੀ ਚਮਕਣ ਅਤੇ ਤੇਜ਼ ਹਵਾਵਾਂ ਦੇ ਨਾਲ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਹੈ।

ਕਿੰਨਾ ਦਰਜ ਹੋਇਆ ਤਾਪਮਾਨ?
ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ਵਿੱਚ 2.1 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਇਸ ਦੇ ਬਾਵਜੂਦ ਤਾਪਮਾਨ ਆਮ ਪੱਧਰ ਦੇ ਨੇੜੇ ਹੀ ਰਿਹਾ। ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 41.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਚੰਡੀਗੜ੍ਹ ਦਾ ਵੱਧੋ-ਵੱਧ ਤਾਪਮਾਨ 39.0 ਡਿਗਰੀ ਸੈਲਸੀਅਸ, ਅੰਮ੍ਰਿਤਸਰ ਦਾ 39.5 ਡਿਗਰੀ, ਲੁਧਿਆਣਾ ਦਾ 40.4 ਡਿਗਰੀ, ਪਟਿਆਲਾ ਦਾ 41.0 ਡਿਗਰੀ, ਫਰੀਦਕੋਟ ਦਾ 41.0 ਡਿਗਰੀ, ਫਾਜ਼ਿਲਕਾ ਦਾ 41.1 ਡਿਗਰੀ, ਫਿਰੋਜ਼ਪੁਰ ਦਾ 39.6 ਡਿਗਰੀ, ਹੁਸ਼ਿਆਰਪੁਰ ਦਾ 38.3 ਡਿਗਰੀ, ਸਾਲੇਰਨ (ਹੁਸ਼ਿਆਰਪੁਰ) ਦਾ 37.7 ਡਿਗਰੀ, ਮੁਹਾਲੀ ਦਾ 37.8 ਡਿਗਰੀ, ਪਠਾਨਕੋਟ ਦਾ 37.8 ਡਿਗਰੀ, ਥੀਨ ਬੰਨ੍ਹ (ਪਠਾਨਕੋਟ) ਦਾ 38.0 ਡਿਗਰੀ ਅਤੇ ਭਾਖੜਾ ਬੰਨ੍ਹ (ਰੂਪਨਗਰ) ਦਾ 39.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

-(ਟੀਵੀ 9 ਪੰਜਾਬੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments