ਪੰਜਾਬ ਦੀ ਰਾਜਨੀਤੀ ਵਿੱਚ ਨਵੀਂ ਚਰਚਾ, ਅੰਮ੍ਰਿਤਪਾਲ ਸਿੰਘ ਦੀ ਧਿਰ ਨਾਲ ਜੁੜ ਸਕਦੇ ਹਨ ਮੌਜੂਦਾ ਵਿਧਾਇਕ
ਜਾਣਕਾਰੀ ਅਨੁਸਾਰ ਵਿਧਾਨ ਸਭਾ ਹਲਕੇ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਜਲਦ ਹੀ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਨਾਲ ਸਿਆਸੀ ਤੌਰ ’ਤੇ ਜੁੜ ਸਕਦੇ ਹਨ।

ਮੁੱਲਾਂਪੁਰ ਦਾਖਾ
ਪੰਜਾਬ ਦੀ ਰਾਜਨੀਤੀ ਵਿੱਚ ਇੱਕ ਵੱਡੀ ਸਿਆਸੀ ਹਲਚਲ ਦੀ ਚਰਚਾ ਤੇਜ਼ ਹੋ ਗਈ ਹੈ। ਜਾਣਕਾਰੀ ਅਨੁਸਾਰ ਵਿਧਾਨ ਸਭਾ ਹਲਕੇ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਜਲਦ ਹੀ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਨਾਲ ਸਿਆਸੀ ਤੌਰ ’ਤੇ ਜੁੜ ਸਕਦੇ ਹਨ।
ਇਸ ਤੋਂ ਇਲਾਵਾ, ਪਾਰਟੀ ਅੰਦਰ ਉਨ੍ਹਾਂ ਨੂੰ ਕੋਈ ਅਹਿਮ ਜ਼ਿੰਮੇਵਾਰੀ ਮਿਲਣ ਦੀਆਂ ਵੀ ਚਰਚਾਵਾਂ ਚੱਲ ਰਹੀਆਂ ਹਨ। ਮਨਪ੍ਰੀਤ ਸਿੰਘ ਇਆਲੀ ਸਾਲ 2022 ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ’ਤੇ ਵਿਧਾਇਕ ਚੁਣੇ ਗਏ ਸਨ। 2 ਦਸੰਬਰ ਨੂੰ ਜਾਰੀ ਇੱਕ ਹੁਕਮ ਅਨੁਸਾਰ ਉਨ੍ਹਾਂ ਨੂੰ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਨਵੀਂ ਕਮੇਟੀ ਦਾ ਮੈਂਬਰ ਵੀ ਨਿਯੁਕਤ ਕੀਤਾ ਗਿਆ ਸੀ।
ਇਸ ਤੋਂ ਬਾਅਦ ਉਨ੍ਹਾਂ ਨੇ ‘ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ’ ਦੀ ਸਥਾਪਨਾ ਕੀਤੀ, ਪਰ ਕੁਝ ਸਮਾਂ ਪਹਿਲਾਂ ਉਨ੍ਹਾਂ ਨੇ ਇਸ ਧਿਰ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਸੀ। ਕਰੀਬ ਦੋ ਹਫ਼ਤੇ ਪਹਿਲਾਂ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਮਨਪ੍ਰੀਤ ਸਿੰਘ ਇਆਲੀ ਨਾਲ ਮੁਲਾਕਾਤ ਕੀਤੀ ਸੀ, ਜਿਸ ਤੋਂ ਬਾਅਦ ਉਨ੍ਹਾਂ ਦੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਿੱਚ ਸ਼ਾਮਲ ਹੋਣ ਬਾਰੇ ਅਟਕਲਾਂ ਹੋਰ ਤੇਜ਼ ਹੋ ਗਈਆਂ ਹਨ।
-(ਏਬੀਪੀ ਸਾਂਝਾ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


