Tuesday, June 9, 2026
Google search engine
Homeਤਾਜ਼ਾ ਖਬਰਪ੍ਰਗਤੀਸ਼ੀਲ ਲੇਖਕ ਸੰਘ, ਪੰਜਾਬ (ਰਜਿ.) ਜ਼ਿਲ੍ਹਾ ਫ਼ਰੀਦਕੋਟ ਇਕਾਈ ਦੀ ਮੀਟਿੰਗ ਹੋਈ

ਪ੍ਰਗਤੀਸ਼ੀਲ ਲੇਖਕ ਸੰਘ, ਪੰਜਾਬ (ਰਜਿ.) ਜ਼ਿਲ੍ਹਾ ਫ਼ਰੀਦਕੋਟ ਇਕਾਈ ਦੀ ਮੀਟਿੰਗ ਹੋਈ

ਇਸ ਮੀਟਿੰਗ ਵਿੱਚ ਪ੍ਰਗਤੀਸ਼ੀਲ ਲੇਖਕ ਸੰਘ ਪੰਜਾਬ (ਰਜਿ.) ਜ਼ਿਲ੍ਹਾ ਫ਼ਰੀਦਕੋਟ ਇਕਾਈ ਵੱਲੋਂ ਭਵਿੱਖ ਵਿੱਚ ਕਰਵਾਏ ਜਾਣ ਵਾਲੇ ਕਾਰਜਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।

ਫਰੀਦਕੋਟ
ਪ੍ਰਗਤੀਸ਼ੀਲ ਲੇਖਕ ਸੰਘ ਪੰਜਾਬ (ਰਜਿ.) ਜ਼ਿਲ੍ਹਾ ਫ਼ਰੀਦਕੋਟ ਦੇ ਲੇਖਕਾਂ ਦੀ ਮੀਟਿੰਗ ਸੀਨੀਅਰ ਮੀਤ ਪ੍ਰਧਾਨ ਸਰਤਾਜ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਮਹਾਤਮਾ ਗਾਂਧੀ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਵਿਖੇ ਹੋਈ। ਇਸ ਮੀਟਿੰਗ ਵਿੱਚ ਪ੍ਰਗਤੀਸ਼ੀਲ ਲੇਖਕ ਸੰਘ ਪੰਜਾਬ (ਰਜਿ.) ਜ਼ਿਲ੍ਹਾ ਫ਼ਰੀਦਕੋਟ ਇਕਾਈ ਵੱਲੋਂ ਭਵਿੱਖ ਵਿੱਚ ਕਰਵਾਏ ਜਾਣ ਵਾਲੇ ਕਾਰਜਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।

ਇਸ ਦੌਰਾਨ ਸੰਘ ਦੇ ਜਨਰਲ ਸਕੱਤਰ ਪ੍ਰੀਤ ਭਗਵਾਨ ਨੇ ਦੱਸਿਆ ਕਿ ਅਗਲੇ ਮਹੀਨਿਆਂ ਦੌਰਾਨ ਸੰਘ ਦੇ ਸਮੂਹ ਅਹੁਦੇਦਾਰਾਂ ਵੱਲੋਂ ਪੰਜਾਬ ਪੱਧਰੀ ‘ਸਾਵਣ ਕਵੀ ਦਰਬਾਰ’ ਕਰਵਾਏ ਜਾਣ ਅਤੇ ਪੁਸਤਕਾਂ ਲੋਕ ਅਰਪਣ ਕਰਨ ਬਾਰੇ ਸਹਿਮਤੀ ਬਣੀ। ਇਸ ਉਪਰੰਤ ਰਚਨਾਵਾਂ ਦਾ ਦੌਰ ਵੀ ਖ਼ੂਬ ਚੱਲਿਆ। ਇਹ ਇਸ ਮੌਕੇ ਸੰਘ ਦੇ ਸਲਾਹਕਾਰ ਪ੍ਰਿੰਸੀਪਲ ਕੁਮਾਰ ਜਗਦੇਵ ਸਿੰਘ ਬਰਾੜ ਤੇ ਕੁਲਵਿੰਦਰ ਵਿਰਕ ਤੋਂ ਇਲਾਵਾ ਪ੍ਰੈੱਸ ਸਕੱਤਰ ਪ੍ਰੋ. ਬੀਰ ਇੰਦਰ, ਵਿੱਤ ਸਕੱਤਰ ਤੇਜਿੰਦਰਪਾਲ ਕੌਰ ਮਾਨ, ਹਰਦੀਪ ਸਿਰਾਜ਼ੀ, ਵੀਰਪਾਲ ਕੌਰ ਅਤੇ ਸਮੂਹ ਅਹੁਦੇਦਾਰ ਤੇ ਮੈਂਬਰ ਹਾਜ਼ਰ ਸਨ ।

-(ਪੰਜਾਬ ਡਾਇਰੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments