Wednesday, June 10, 2026
Google search engine
Homeਤਾਜ਼ਾ ਖਬਰਪੰਜਾਬ ਦੇ 9 ਜ਼ਿਲ੍ਹਿਆਂ ‘ਚ ਅੱਜ ਲੂ ਦਾ ਯੈਲੋ ਅਲਰਟ, ਕਈ ਥਾਵਾਂ...

ਪੰਜਾਬ ਦੇ 9 ਜ਼ਿਲ੍ਹਿਆਂ ‘ਚ ਅੱਜ ਲੂ ਦਾ ਯੈਲੋ ਅਲਰਟ, ਕਈ ਥਾਵਾਂ ‘ਤੇ ਤਾਪਮਾਨ 46 ਡਿਗਰੀ ਤੋਂ ਉੱਪਰ

ਸੂਬੇ ਭਰ ਵਿੱਚ ਅੱਜ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ ਅਤੇ ਮੀਂਹ ਦੀ ਕੋਈ ਸੰਭਾਵਨਾ ਨਹੀਂ ਜਤਾਈ ਗਈ।

ਚੰਡੀਗੜ੍ਹ
ਪੰਜਾਬ ਦੇ 9 ਜ਼ਿਲ੍ਹਿਆਂ ਵਿੱਚ ਅੱਜ ਲੂ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ ਅਤੇ ਸੰਗਰੂਰ ਵਿੱਚ ਗਰਮ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਸੂਬੇ ਭਰ ਵਿੱਚ ਅੱਜ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ ਅਤੇ ਮੀਂਹ ਦੀ ਕੋਈ ਸੰਭਾਵਨਾ ਨਹੀਂ ਜਤਾਈ ਗਈ।

ਬੀਤੇ ਦਿਨ ਕਿੰਨਾ ਰਿਹਾ ਤਾਪਮਾਨ
ਬੀਤੇ 24 ਘੰਟਿਆਂ ਦੌਰਾਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ਵਿੱਚ 0.9 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਇਹ ਆਮ ਤਾਪਮਾਨ ਨਾਲੋਂ 3.8 ਡਿਗਰੀ ਸੈਲਸੀਅਸ ਵੱਧ ਰਿਹਾ। ਸਭ ਤੋਂ ਵੱਧ ਤਾਪਮਾਨ ਬਠਿੰਡਾ ਏਅਰਪੋਰਟ ‘ਤੇ 46.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਚੰਡੀਗੜ੍ਹ ਵਿੱਚ ਵੱਧੋ-ਵੱਧ ਤਾਪਮਾਨ 42.1 ਡਿਗਰੀ, ਅੰਮ੍ਰਿਤਸਰ 43.5 ਡਿਗਰੀ, ਲੁਧਿਆਣਾ 43.6 ਡਿਗਰੀ, ਪਟਿਆਲਾ 43.8 ਡਿਗਰੀ, ਪਠਾਨਕੋਟ 42.6 ਡਿਗਰੀ, ਬਠਿੰਡਾ 44.5 ਡਿਗਰੀ, ਫਰੀਦਕੋਟ 44.0 ਡਿਗਰੀ, ਗੁਰਦਾਸਪੁਰ 42.0 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) 40.0 ਡਿਗਰੀ, ਫਾਜ਼ਿਲਕਾ (ਅਬੋਹਰ) 42.7 ਡਿਗਰੀ, ਫਿਰੋਜ਼ਪੁਰ 43.4 ਡਿਗਰੀ ਅਤੇ ਹੁਸ਼ਿਆਰਪੁਰ 40.6 ਡਿਗਰੀ ਦਰਜ ਕੀਤਾ ਗਿਆ।

ਇਸੇ ਤਰ੍ਹਾਂ ਮੁਹਾਲੀ ਦਾ ਵੱਧੋ-ਵੱਧ ਤਾਪਮਾਨ 40.6 ਡਿਗਰੀ, ਰੋਪੜ ਦਾ 40.0 ਡਿਗਰੀ ਅਤੇ ਭਾਖੜਾ ਡੈਮ (ਰੂਪਨਗਰ) ਦਾ 41.2 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ।

ਕੱਲ੍ਹ ਮੌਸਮ ਦਾ ਕੀ ਰਹੇਗਾ ਹਾਲ
ਮੌਸਮ ਵਿਭਾਗ ਅਨੁਸਾਰ ਕੱਲ੍ਹ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ ਅਤੇ ਐਸਏਐਸ ਨਗਰ (ਮੁਹਾਲੀ) ਦੇ ਕੁਝ ਇਲਾਕਿਆਂ ਵਿੱਚ ਬੱਦਲ ਗਰਜਣ, ਬਿਜਲੀ ਚਮਕਣ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

ਇਸ ਤੋਂ ਇਲਾਵਾ ਤਰਨਤਾਰਨ, ਕਪੂਰਥਲਾ, ਜਲੰਧਰ, ਫਾਜ਼ਿਲਕਾ, ਫਰੀਦਕੋਟ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਕੁਝ ਹਿੱਸਿਆਂ ਵਿੱਚ ਗਰਜ-ਚਮਕ ਦੇ ਨਾਲ ਲੂ ਅਤੇ ਤੇਜ਼ ਹਵਾਵਾਂ ਚੱਲਣ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਉੱਥੇ ਹੀ ਫਿਰੋਜ਼ਪੁਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ ਅਤੇ ਪਟਿਆਲਾ ਦੇ ਕਈ ਇਲਾਕਿਆਂ ਵਿੱਚ ਬੱਦਲ ਗਰਜਣ, ਬਿਜਲੀ ਚਮਕਣ, 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ, ਲੂ ਅਤੇ ਗੜੇਮਾਰੀ ਦੀ ਵੀ ਸੰਭਾਵਨਾ ਜਤਾਈ ਗਈ ਹੈ।

ਕੱਲ੍ਹ ਕਿੱਥੇ ਪੈ ਸਕਦਾ ਹੈ ਮੀਂਹ
ਮੌਸਮ ਵਿਭਾਗ ਦੇ ਅਨੁਮਾਨ ਮੁਤਾਬਕ ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ ਅਤੇ ਨਵਾਂਸ਼ਹਿਰ ਦੇ ਜ਼ਿਆਦਾਤਰ ਖੇਤਰਾਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

ਇਸ ਤੋਂ ਇਲਾਵਾ ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਲੁਧਿਆਣਾ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸਏਐਸ ਨਗਰ (ਮੁਹਾਲੀ) ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਮੱਧਮ ਬਾਰਿਸ਼ ਦੀ ਸੰਭਾਵਨਾ ਹੈ। ਜਦਕਿ ਪਠਾਨਕੋਟ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਮਾਨਸਾ ਦੇ ਦੂਰ-ਦੁਰਾਡੇ ਇਲਾਕਿਆਂ ਵਿੱਚ ਵੀ ਹਲਕੀ ਤੋਂ ਮੱਧਮ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਗਈ ਹੈ।

-(ਟੀਵੀ 9 ਪੰਜਾਬੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments