Wednesday, June 10, 2026
Google search engine
Homeਅਪਰਾਧਮਜੀਠਾ ਥਾਣਾ FIR ਮਾਮਲੇ ‘ਚ ਨਵਾਂ ਮੋੜ, ਬਿਕਰਮ ਮਜੀਠੀਆ ਦੇ ਵਕੀਲ ਬਿਕਰਮਜੀਤ...

ਮਜੀਠਾ ਥਾਣਾ FIR ਮਾਮਲੇ ‘ਚ ਨਵਾਂ ਮੋੜ, ਬਿਕਰਮ ਮਜੀਠੀਆ ਦੇ ਵਕੀਲ ਬਿਕਰਮਜੀਤ ਬਾਠ ਨੂੰ ਕਲੀਨ ਚਿੱਟ

ਮਿਲੀ ਜਾਣਕਾਰੀ ਮੁਤਾਬਕ ਅੰਮ੍ਰਿਤਸਰ ਦੀ ਅਦਾਲਤ ਨੇ ਬਿਕਰਮਜੀਤ ਸਿੰਘ ਬਾਠ ਨੂੰ ਇਸ ਕੇਸ ਵਿੱਚ ਬੇਕਸੂਰ ਕਰਾਰ ਦਿੱਤਾ ਹੈ।

ਸ੍ਰੀ ਅਮ੍ਰਿਤਸਰ ਸਾਹਿਬ
ਮਜੀਠਾ ਥਾਣੇ ਵਿੱਚ ਦਰਜ ਐੱਫਆਈਆਰ ਨਾਲ ਜੁੜੇ ਮਾਮਲੇ ਵਿੱਚ ਇੱਕ ਅਹਿਮ ਅਪਡੇਟ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੇ ਵਕੀਲ ਬਿਕਰਮਜੀਤ ਸਿੰਘ ਬਾਠ ਨੂੰ ਨਿਰਦੋਸ਼ ਮੰਨਦਿਆਂ ਉਨ੍ਹਾਂ ਦਾ ਨਾਮ ਮਾਮਲੇ ਵਿੱਚੋਂ ਹਟਾ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਅੰਮ੍ਰਿਤਸਰ ਦੀ ਅਦਾਲਤ ਨੇ ਬਿਕਰਮਜੀਤ ਸਿੰਘ ਬਾਠ ਨੂੰ ਇਸ ਕੇਸ ਵਿੱਚ ਬੇਕਸੂਰ ਕਰਾਰ ਦਿੱਤਾ ਹੈ।

ਸੂਤਰਾਂ ਅਨੁਸਾਰ ਪੁਲਿਸ ਵੱਲੋਂ ਬਣਾਈ ਗਈ 5 ਮੈਂਬਰੀ ਵਿਸ਼ੇਸ਼ ਜਾਂਚ ਟੀਮ (SIT) ਨੇ ਅੰਮ੍ਰਿਤਸਰ ਅਦਾਲਤ ਵਿੱਚ ਆਪਣੀ ਰਿਪੋਰਟ ਅਤੇ ਬਿਆਨ ਪੇਸ਼ ਕੀਤਾ, ਜਿਸ ਤੋਂ ਬਾਅਦ ਬਿਕਰਮਜੀਤ ਸਿੰਘ ਬਾਠ ਦਾ ਨਾਮ ਐੱਫਆਈਆਰ ਵਿੱਚੋਂ ਹਟਾਉਣ ਦਾ ਫ਼ੈਸਲਾ ਲਿਆ ਗਿਆ।

ਜ਼ਿਕਰਯੋਗ ਹੈ ਕਿ ਬਿਕਰਮਜੀਤ ਸਿੰਘ ਬਾਠ, ਬਿਕਰਮ ਸਿੰਘ ਮਜੀਠੀਆ ਦੇ ਕਾਨੂੰਨੀ ਨੁਮਾਇੰਦੇ ਵਜੋਂ ਮਜੀਠਾ ਥਾਣੇ ਪਹੁੰਚੇ ਸਨ, ਜਿੱਥੇ ਉਸ ਸਮੇਂ ਕਾਫ਼ੀ ਹੰਗਾਮਾ ਅਤੇ ਤਣਾਅਪੂਰਨ ਸਥਿਤੀ ਬਣ ਗਈ ਸੀ।

-(ਪੀਟੀਸੀ ਨਿਊਜ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments