Wednesday, June 10, 2026
Google search engine
Homeਤਾਜ਼ਾ ਖਬਰਪੰਜਾਬ ਯੂਨੀਵਰਸਿਟੀ ‘ਚ ਮਾਂ ਬੋਲੀ ਪੰਜਾਬੀ ਨੂੰ ਮਿਲੇਗੀ ਹੋਰ ਤਰਜੀਹ, ਜਲਦ ਪੰਜਾਬੀ...

ਪੰਜਾਬ ਯੂਨੀਵਰਸਿਟੀ ‘ਚ ਮਾਂ ਬੋਲੀ ਪੰਜਾਬੀ ਨੂੰ ਮਿਲੇਗੀ ਹੋਰ ਤਰਜੀਹ, ਜਲਦ ਪੰਜਾਬੀ ‘ਚ ਨਜ਼ਰ ਆਉਣਗੇ ਸਾਈਨ ਬੋਰਡ ਅਤੇ ਨੇਮ ਪਲੇਟਾਂ

ਇਨ੍ਹਾਂ ਬੋਰਡਾਂ ‘ਤੇ ਹਿੰਦੀ, ਅੰਗਰੇਜ਼ੀ ਅਤੇ ਬ੍ਰੇਲ ਭਾਸ਼ਾ ਵਿੱਚ ਜਾਣਕਾਰੀ ਦਿੱਤੀ ਗਈ ਸੀ, ਪਰ ਪੰਜਾਬੀ ਨੂੰ ਸ਼ਾਮਲ ਨਹੀਂ ਕੀਤਾ ਗਿਆ ਸੀ।

ਚੰਡੀਗੜ੍ਹ
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਮਾਂ ਬੋਲੀ ਪੰਜਾਬੀ ਨੂੰ ਹੋਰ ਪ੍ਰੋਤਸਾਹਨ ਦੇਣ ਲਈ ਅਹਿਮ ਕਦਮ ਚੁੱਕਿਆ ਜਾ ਰਿਹਾ ਹੈ। ਯੂਨੀਵਰਸਿਟੀ ਕੈਂਪਸ ਵਿੱਚ ਛੇਤੀ ਹੀ ਸਾਰੇ ਸਾਈਨ ਬੋਰਡ (ਸਾਈਨੇਜ) ਅਤੇ ਨੇਮ ਪਲੇਟਾਂ ਪੰਜਾਬੀ ਭਾਸ਼ਾ ਵਿੱਚ ਵੀ ਲਗਾਈਆਂ ਜਾਣਗੀਆਂ। ਇਸ ਸਬੰਧੀ ਯੂਨੀਵਰਸਿਟੀ ਦੀ ਵਾਈਸ ਚਾਂਸਲਰ ਰੇਨੂੰ ਵਿੱਗ ਵੱਲੋਂ ਪੱਤਰ ਜਾਰੀ ਕੀਤਾ ਗਿਆ ਹੈ। ਇਹ ਹਦਾਇਤਾਂ GeM ਪੋਰਟਲ ਰਾਹੀਂ ਜਾਰੀ ਕੀਤੀਆਂ ਗਈਆਂ ਹਨ, ਜੋ ਉਪ ਰਾਸ਼ਟਰਪਤੀ ਦਫ਼ਤਰ ਤੋਂ ਪ੍ਰਾਪਤ ਪੱਤਰ ਤੋਂ ਬਾਅਦ ਕੀਤੀ ਗਈ ਕਾਰਵਾਈ ਦਾ ਹਿੱਸਾ ਹਨ।

ਜਾਣਕਾਰੀ ਮੁਤਾਬਕ ਇਹ ਫ਼ੈਸਲਾ ਉਸ ਵੇਲੇ ਲਿਆ ਗਿਆ, ਜਦੋਂ ਵਿਦਿਆਰਥੀ ਜਥੇਬੰਦੀ “ਸਾਥ” ਨੇ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਵਿੱਚ ਲਗੇ ਨਵੇਂ ਸਾਈਨ ਬੋਰਡਾਂ ਅਤੇ ਨੇਮ ਪਲੇਟਾਂ ਦਾ ਵਿਰੋਧ ਕੀਤਾ ਸੀ। ਇਨ੍ਹਾਂ ਬੋਰਡਾਂ ‘ਤੇ ਹਿੰਦੀ, ਅੰਗਰੇਜ਼ੀ ਅਤੇ ਬ੍ਰੇਲ ਭਾਸ਼ਾ ਵਿੱਚ ਜਾਣਕਾਰੀ ਦਿੱਤੀ ਗਈ ਸੀ, ਪਰ ਪੰਜਾਬੀ ਨੂੰ ਸ਼ਾਮਲ ਨਹੀਂ ਕੀਤਾ ਗਿਆ ਸੀ। ਇਸ ਦੇ ਵਿਰੋਧ ਵਜੋਂ ਕੁਝ ਵਿਦਿਆਰਥੀਆਂ ਨੇ ਕੁਝ ਸਾਈਨ ਬੋਰਡਾਂ ਨੂੰ ਨੁਕਸਾਨ ਵੀ ਪਹੁੰਚਾਇਆ ਸੀ।

ਇਸ ਮਾਮਲੇ ਤੋਂ ਬਾਅਦ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਪੰਜਾਬ ਦੇ ਰਾਜਪਾਲ ਅਤੇ ਪੰਜਾਬ ਯੂਨੀਵਰਸਿਟੀ ਦੇ ਚਾਂਸਲਰ ਨੂੰ ਪੱਤਰ ਲਿਖ ਕੇ ਮੰਗ ਕੀਤੀ ਸੀ ਕਿ ਸਾਈਨ ਬੋਰਡਾਂ ‘ਤੇ ਪੰਜਾਬੀ ਭਾਸ਼ਾ ਨੂੰ ਤੁਰੰਤ ਸ਼ਾਮਲ ਕੀਤਾ ਜਾਵੇ।

ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦਫ਼ਤਰ ਵੱਲੋਂ ਸੰਸਦ ਮੈਂਬਰ ਨੂੰ ਭੇਜੇ ਗਏ ਪੱਤਰ ਵਿੱਚ ਦੱਸਿਆ ਗਿਆ ਹੈ ਕਿ ਉਸਾਰੀ ਸ਼ਾਖਾ ਨੇ ਪੰਜਾਬੀ ਸਾਈਨ ਬੋਰਡਾਂ ਦੀ ਖਰੀਦ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। GeM ਪੋਰਟਲ ‘ਤੇ ਖਰੀਦ ਆਰਡਰ ਵੀ ਜਾਰੀ ਕੀਤਾ ਜਾ ਚੁੱਕਾ ਹੈ ਅਤੇ ਜਲਦੀ ਹੀ ਨਵੇਂ ਬੋਰਡ ਲਗਾ ਦਿੱਤੇ ਜਾਣਗੇ।

ਹਾਲਾਂਕਿ ਇਸ ਪੂਰੇ ਵਿਵਾਦ ਦੌਰਾਨ ਦਿਵਿਆਂਗ ਵਿਦਿਆਰਥੀਆਂ ਨੇ ਬੋਰਡਾਂ ਨੂੰ ਨੁਕਸਾਨ ਪਹੁੰਚਾਏ ਜਾਣ ‘ਤੇ ਨਾਰਾਜ਼ਗੀ ਜਤਾਈ। ਉਨ੍ਹਾਂ ਦਾ ਕਹਿਣਾ ਸੀ ਕਿ ਪੰਜਾਬੀ ਭਾਸ਼ਾ ਨੂੰ ਸ਼ਾਮਲ ਕਰਨ ਨਾਲ ਉਨ੍ਹਾਂ ਨੂੰ ਕੋਈ ਇਤਰਾਜ਼ ਨਹੀਂ, ਪਰ ਜਿਨ੍ਹਾਂ ਬੋਰਡਾਂ ‘ਤੇ ਬ੍ਰੇਲ ਲਿਪੀ ਵਿੱਚ ਜਾਣਕਾਰੀ ਵੀ ਦਰਜ ਹੈ, ਉਨ੍ਹਾਂ ਨੂੰ ਨੁਕਸਾਨ ਪਹੁੰਚਾਉਣਾ ਠੀਕ ਨਹੀਂ ਸੀ।

-(ਪੀਟੀਸੀ ਨਿਊਜ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments