ਪੰਜਾਬ ‘ਚ ਅੱਜ ਤੇਜ਼ ਹਨੇਰੀ ਤੇ ਮੀਂਹ ਦਾ ਅਲਰਟ, ਕਈ ਜ਼ਿਲ੍ਹਿਆਂ ਲਈ ਮੌਸਮ ਵਿਭਾਗ ਦੀ ਚੇਤਾਵਨੀ
ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ਵਿੱਚ 0.1 ਡਿਗਰੀ ਸੈਲਸੀਅਸ ਦੀ ਮਾਮੂਲੀ ਗਿਰਾਵਟ ਦਰਜ ਕੀਤੀ ਗਈ।

ਚੰਡੀਗੜ੍ਹ
ਪੰਜਾਬ ਦੇ ਵੱਖ-ਵੱਖ ਇਲਾਕਿਆਂ ਲਈ ਅੱਜ ਹਨੇਰੀ-ਤੂਫ਼ਾਨ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਤਿਹਗੜ੍ਹ ਸਾਹਿਬ, ਰੂਪਨਗਰ, ਐਸਏਐਸ ਨਗਰ (ਮੁਹਾਲੀ) ਅਤੇ ਪਟਿਆਲਾ ਦੇ ਕੁਝ ਹਿੱਸਿਆਂ ਵਿੱਚ ਬੱਦਲ ਗਰਜਣ, ਬਿਜਲੀ ਚਮਕਣ ਅਤੇ 60 ਤੋਂ 70 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ, ਜੋ ਕੁਝ ਥਾਵਾਂ ‘ਤੇ 80 ਕਿਲੋਮੀਟਰ ਪ੍ਰਤੀ ਘੰਟਾ ਤੱਕ ਵੀ ਪਹੁੰਚ ਸਕਦੀਆਂ ਹਨ।
ਇਸ ਤੋਂ ਇਲਾਵਾ ਫਿਰੋਜ਼ਪੁਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਤਰਨਤਾਰਨ, ਫਾਜ਼ਿਲਕਾ, ਫਰੀਦਕੋਟ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਕੁਝ ਇਲਾਕਿਆਂ ਵਿੱਚ ਵੀ ਬੱਦਲ ਗਰਜਣ, ਬਿਜਲੀ ਚਮਕਣ ਅਤੇ 60 ਤੋਂ 70 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦਾ ਅਨੁਮਾਨ ਹੈ।
ਬਾਰਿਸ਼ ਦੀ ਸੰਭਾਵਨਾ
ਮੌਸਮ ਵਿਭਾਗ ਅਨੁਸਾਰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ ਅਤੇ ਪਟਿਆਲਾ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
ਜਦਕਿ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ ਅਤੇ ਐਸਏਐਸ ਨਗਰ (ਮੁਹਾਲੀ) ਦੇ ਕੁਝ ਇਲਾਕਿਆਂ ਵਿੱਚ ਵੀ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
ਕਿੰਨਾ ਦਰਜ ਹੋਇਆ ਤਾਪਮਾਨ?
ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ਵਿੱਚ 0.1 ਡਿਗਰੀ ਸੈਲਸੀਅਸ ਦੀ ਮਾਮੂਲੀ ਗਿਰਾਵਟ ਦਰਜ ਕੀਤੀ ਗਈ। ਇਸ ਦੇ ਬਾਵਜੂਦ ਤਾਪਮਾਨ ਆਮ ਨਾਲੋਂ 4.4 ਡਿਗਰੀ ਸੈਲਸੀਅਸ ਵੱਧ ਰਿਹਾ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ (ਏਅਰਪੋਰਟ) ਵਿੱਚ 46.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਚੰਡੀਗੜ੍ਹ ਦਾ ਵੱਧੋ-ਵੱਧ ਤਾਪਮਾਨ 42.0 ਡਿਗਰੀ, ਅੰਮ੍ਰਿਤਸਰ ਦਾ 43.2 ਡਿਗਰੀ, ਲੁਧਿਆਣਾ ਦਾ 43.6 ਡਿਗਰੀ, ਪਟਿਆਲਾ ਦਾ 43.6 ਡਿਗਰੀ, ਪਠਾਨਕੋਟ ਦਾ 42.0 ਡਿਗਰੀ, ਬਠਿੰਡਾ ਦਾ 44.2 ਡਿਗਰੀ, ਗੁਰਦਾਸਪੁਰ ਦਾ 41.2 ਡਿਗਰੀ ਅਤੇ ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 39.3 ਡਿਗਰੀ ਦਰਜ ਕੀਤਾ ਗਿਆ।
ਅਬੋਹਰ (ਫਾਜ਼ਿਲਕਾ) ਦਾ ਵੱਧੋ-ਵੱਧ ਤਾਪਮਾਨ 42.8 ਡਿਗਰੀ, ਫਿਰੋਜ਼ਪੁਰ ਦਾ 43.3 ਡਿਗਰੀ, ਹੁਸ਼ਿਆਰਪੁਰ ਦਾ 40.8 ਡਿਗਰੀ, ਮੁਹਾਲੀ ਦਾ 40.9 ਡਿਗਰੀ, ਪਠਾਨਕੋਟ ਦਾ 40.2 ਡਿਗਰੀ, ਰੋਪੜ ਦਾ 40.7 ਡਿਗਰੀ ਅਤੇ ਭਾਖੜਾ ਡੈਮ (ਰੂਪਨਗਰ) ਦਾ 40.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
-(ਟੀਵੀ 9 ਪੰਜਾਬੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


