Thursday, June 11, 2026
Google search engine
Homeਅਪਰਾਧਫਰੀਦਕੋਟ ‘ਚ ਭਿਆਨਕ ਸੜਕ ਹਾਦਸਾ, ਬੇਕਾਬੂ ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ;...

ਫਰੀਦਕੋਟ ‘ਚ ਭਿਆਨਕ ਸੜਕ ਹਾਦਸਾ, ਬੇਕਾਬੂ ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ; ਪਿਤਾ ਸਮੇਤ ਦੋ ਬੱਚਿਆਂ ਦੀ ਗਈ ਜਾਨ

ਸੂਚਨਾ ਮਿਲਣ ਮਗਰੋਂ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।

ਫਰੀਦਕੋਟ
ਫਰੀਦਕੋਟ ਵਿੱਚ ਇੱਕ ਦਰਦਨਾਕ ਸੜਕ ਹਾਦਸੇ ਦੌਰਾਨ ਤੇਜ਼ ਰਫ਼ਤਾਰ ਕਾਰ ਦੀ ਟੱਕਰ ਕਾਰਨ ਤਿੰਨ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਇੱਕ ਔਰਤ ਅਤੇ ਇੱਕ ਬੱਚਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਦੋਵਾਂ ਨੂੰ ਇਲਾਜ ਲਈ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਸੂਚਨਾ ਮਿਲਣ ਮਗਰੋਂ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।

ਮਿਲੀ ਜਾਣਕਾਰੀ ਮੁਤਾਬਕ ਅੱਜ ਸਵੇਰੇ ਫਿਰੋਜ਼ਪੁਰ ਰੋਡ ‘ਤੇ ਫਿਰੋਜ਼ਪੁਰ ਵੱਲੋਂ ਆ ਰਹੇ ਇੱਕ ਮੋਟਰਸਾਈਕਲ ਨੂੰ ਫਰੀਦਕੋਟ ਵੱਲੋਂ ਆ ਰਹੀ ਤੇਜ਼ ਰਫ਼ਤਾਰ ਸਵਿਫਟ ਕਾਰ ਨੇ ਜ਼ਬਰਦਸਤ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਵਿਅਕਤੀ ਅਤੇ ਉਸ ਦੇ ਦੋ ਬੱਚਿਆਂ ਦੀ ਮੌਕੇ ‘ਤੇ ਮੌਤ ਹੋ ਗਈ, ਜਦਕਿ ਇੱਕ ਔਰਤ ਅਤੇ ਇੱਕ ਹੋਰ ਬੱਚਾ ਗੰਭੀਰ ਜ਼ਖ਼ਮੀ ਹੋ ਗਏ। ਮੌਕੇ ‘ਤੇ ਮੌਜੂਦ ਲੋਕਾਂ ਨੇ ਜ਼ਖ਼ਮੀਆਂ ਨੂੰ ਤੁਰੰਤ ਮੈਡੀਕਲ ਹਸਪਤਾਲ ਪਹੁੰਚਾਇਆ, ਜਿੱਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਪ੍ਰਤੱਖਦਰਸ਼ੀਆਂ ਅਤੇ ਰਾਹਗੀਰਾਂ ਦੇ ਅਨੁਸਾਰ ਕਾਰ ਬਹੁਤ ਤੇਜ਼ ਰਫ਼ਤਾਰ ਵਿੱਚ ਸੀ ਅਤੇ ਉਹ ਗਲਤ ਸਾਈਡ ‘ਤੇ ਆ ਕੇ ਮੋਟਰਸਾਈਕਲ ਨਾਲ ਟਕਰਾ ਗਈ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਹਾਦਸੇ ਤੋਂ ਬਾਅਦ ਐਂਬੂਲੈਂਸ ਮੌਕੇ ‘ਤੇ ਦੇਰ ਨਾਲ ਪਹੁੰਚੀ। ਸਥਾਨਕ ਲੋਕਾਂ ਨੇ ਪੀੜਤ ਪਰਿਵਾਰ ਲਈ ਇਨਸਾਫ਼ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਮੌਕੇ ‘ਤੇ ਪਹੁੰਚੇ ਡੀਐਸਪੀ ਇਨਵੈਸਟੀਗੇਸ਼ਨ ਅਵਤਾਰ ਸਿੰਘ ਨੇ ਦੱਸਿਆ ਕਿ ਫਿਰੋਜ਼ਪੁਰ ਵੱਲੋਂ ਆ ਰਹੇ ਇੱਕ ਮੋਟਰਸਾਈਕਲ ਨੂੰ ਫਰੀਦਕੋਟ ਵੱਲੋਂ ਆ ਰਹੀ ਸਵਿਫਟ ਕਾਰ ਨੇ ਟੱਕਰ ਮਾਰੀ, ਜਿਸ ਕਾਰਨ ਪਿਤਾ ਅਤੇ ਉਸ ਦੇ ਦੋ ਬੱਚਿਆਂ ਦੀ ਮੌਤ ਹੋ ਗਈ, ਜਦਕਿ ਇੱਕ ਔਰਤ ਅਤੇ ਇੱਕ ਬੱਚਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਹਨ। ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।

ਉਨ੍ਹਾਂ ਦੱਸਿਆ ਕਿ ਹਾਦਸਾਗ੍ਰਸਤ ਕਾਰ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ ਅਤੇ ਕਾਰ ਚਾਲਕ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਮੋਟਰਸਾਈਕਲ ਸਵਾਰ ਦੀ ਪਛਾਣ ਗੋਰੀ ਨਾਮ ਦੇ ਵਿਅਕਤੀ ਵਜੋਂ ਹੋਈ ਹੈ, ਜੋ ਪਿੰਡ ਚਹਿਲ ਦਾ ਰਹਿਣ ਵਾਲਾ ਸੀ।

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕਾਂ ਦੇ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਮਾਮਲੇ ਵਿੱਚ ਅਗਲੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

-(ਪੀਟੀਸੀ ਨਿਊਜ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments