Saturday, June 13, 2026
Google search engine
Homeਤਾਜ਼ਾ ਖਬਰਅੰਮ੍ਰਿਤਸਰ ਦੌਰੇ ‘ਤੇ ਕੇਂਦਰੀ ਮੰਤਰੀ ਖੱਟਰ ਦਾ ਵੱਡਾ ਸਿਆਸੀ ਬਿਆਨ, ਕਿਹਾ- ਅਗਲਾ...

ਅੰਮ੍ਰਿਤਸਰ ਦੌਰੇ ‘ਤੇ ਕੇਂਦਰੀ ਮੰਤਰੀ ਖੱਟਰ ਦਾ ਵੱਡਾ ਸਿਆਸੀ ਬਿਆਨ, ਕਿਹਾ- ਅਗਲਾ ਮੁੱਖ ਮੰਤਰੀ ਭਗਵੰਤ ਮਾਨ ਨਹੀਂ ਹੋਵੇਗਾ

ਇਸ ਤੋਂ ਬਾਅਦ ਉਨ੍ਹਾਂ ਨੇ ਪ੍ਰੈਸ ਕਾਨਫਰੰਸ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਪਿਛਲੇ 12 ਸਾਲਾਂ ਦੇ ਕਾਰਜਕਾਲ ਅਤੇ ਉਪਲਬਧੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।

ਸ੍ਰੀ ਅਮ੍ਰਿਤਸਰ ਸਾਹਿਬ
ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨੇ ਅੱਜ ਅੰਮ੍ਰਿਤਸਰ ਦੌਰੇ ਦੌਰਾਨ ਸਥਾਨਕ ਵਪਾਰੀਆਂ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਪ੍ਰੈਸ ਕਾਨਫਰੰਸ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਪਿਛਲੇ 12 ਸਾਲਾਂ ਦੇ ਕਾਰਜਕਾਲ ਅਤੇ ਉਪਲਬਧੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।

ਮਨੋਹਰ ਲਾਲ ਖੱਟਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੀ ਰਾਜਨੀਤੀ ਨੂੰ ਨਵੀਂ ਦਿਸ਼ਾ ਦਿੱਤੀ ਹੈ ਅਤੇ ਲੋਕਾਂ ਦਾ ਰਾਜਨੀਤਿਕ ਲੀਡਰਸ਼ਿਪ ‘ਤੇ ਭਰੋਸਾ ਮਜ਼ਬੂਤ ਕੀਤਾ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਗਰੀਬ ਭਲਾਈ, ਬੁਨਿਆਦੀ ਢਾਂਚੇ ਦੇ ਵਿਕਾਸ, ਰਾਸ਼ਟਰੀ ਸੁਰੱਖਿਆ ਅਤੇ ਭ੍ਰਿਸ਼ਟਾਚਾਰ ਖ਼ਿਲਾਫ਼ ਮੁਹਿੰਮ ਵਰਗੇ ਕਈ ਖੇਤਰਾਂ ਵਿੱਚ ਅਹਿਮ ਕੰਮ ਕੀਤੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਕਰੋੜਾਂ ਲੋਕ ਗਰੀਬੀ ਰੇਖਾ ਤੋਂ ਬਾਹਰ ਆਏ ਹਨ ਅਤੇ ਰਿਹਾਇਸ਼, ਬਿਜਲੀ, ਪੀਣ ਵਾਲਾ ਪਾਣੀ ਅਤੇ ਮੁਫ਼ਤ ਰਾਸ਼ਨ ਵਰਗੀਆਂ ਯੋਜਨਾਵਾਂ ਦਾ ਲਾਭ ਦੇਸ਼ ਭਰ ਦੇ ਲੋਕਾਂ ਨੂੰ ਮਿਲਿਆ ਹੈ।

ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵੱਲੋਂ ਮੁੱਖ ਮੰਤਰੀ ਦੇ ਚਿਹਰੇ ਦੇ ਐਲਾਨ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਖੱਟਰ ਨੇ ਕਿਹਾ ਕਿ ਅਗਲਾ ਮੁੱਖ ਮੰਤਰੀ ਕੋਈ ਵੀ ਹੋ ਸਕਦਾ ਹੈ, ਪਰ ਭਗਵੰਤ ਮਾਨ ਨਹੀਂ ਹੋਣਗੇ। ਉਨ੍ਹਾਂ ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਲੈ ਕੇ ਸੂਬਾ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਗੈਂਗਸਟਰਵਾਦ ਅਤੇ ਅਪਰਾਧਿਕ ਘਟਨਾਵਾਂ ਕਾਰਨ ਲੋਕਾਂ ਵਿੱਚ ਡਰ ਅਤੇ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ।

ਭਾਰਤ-ਪਾਕਿਸਤਾਨ ਦਰਮਿਆਨ ਵਪਾਰ ਮੁੜ ਸ਼ੁਰੂ ਕਰਨ ਸਬੰਧੀ ਵਪਾਰੀਆਂ ਦੀ ਮੰਗ ‘ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਸਬੰਧਾਂ ਅਤੇ ਵਪਾਰਕ ਫੈਸਲੇ ਸਮੇਂ ਅਤੇ ਮੌਜੂਦਾ ਹਾਲਾਤਾਂ ਨੂੰ ਧਿਆਨ ਵਿੱਚ ਰੱਖ ਕੇ ਲਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਹਾਲਾਤਾਂ ਦੇ ਮੁਤਾਬਕ ਇਸ ਮਾਮਲੇ ‘ਤੇ ਫੈਸਲਾ ਕੀਤਾ ਜਾ ਸਕਦਾ ਹੈ।

ਡਰੋਨ ਰਾਹੀਂ ਪੰਜਾਬ ਵਿੱਚ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਲੈ ਕੇ ਕੇਂਦਰ ਸਰਕਾਰ ‘ਤੇ ਲਗਾਏ ਜਾਂਦੇ ਦੋਸ਼ਾਂ ਨੂੰ ਰੱਦ ਕਰਦਿਆਂ ਖੱਟਰ ਨੇ ਕਿਹਾ ਕਿ ਵਿਰੋਧੀ ਧਿਰ ਕੋਲ ਕੋਈ ਢੁੱਕਵੇਂ ਮੁੱਦੇ ਨਹੀਂ ਹਨ, ਇਸ ਲਈ ਉਹ ਭਾਜਪਾ ਖ਼ਿਲਾਫ਼ ਬੇਬੁਨਿਆਦ ਦੋਸ਼ ਲਗਾ ਰਹੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਜਨਤਾ ਸੂਝਵਾਨ ਹੈ ਅਤੇ ਉਹ ਕੰਮਕਾਜ ਦੇ ਆਧਾਰ ‘ਤੇ ਹੀ ਆਪਣਾ ਫੈਸਲਾ ਕਰਦੀ ਹੈ।

ਕੇਂਦਰੀ ਮੰਤਰੀ ਨੇ ਇਹ ਵੀ ਦਾਅਵਾ ਕੀਤਾ ਕਿ ਦੇਸ਼ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਵੱਡੀ ਗਤੀ ਮਿਲੀ ਹੈ ਅਤੇ ਸੜਕਾਂ, ਰੇਲਵੇ, ਹਵਾਈ ਸੇਵਾਵਾਂ ਅਤੇ ਬਿਜਲੀ ਉਤਪਾਦਨ ਦੇ ਖੇਤਰ ਵਿੱਚ ਮਹੱਤਵਪੂਰਨ ਤਰੱਕੀ ਹੋਈ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦਾ ਮੁੱਖ ਟੀਚਾ ਸੇਵਾ, ਵਿਕਾਸ ਅਤੇ ਸਵੈ-ਨਿਰਭਰ ਭਾਰਤ ਦੇ ਸੁਪਨੇ ਨੂੰ ਹੋਰ ਮਜ਼ਬੂਤ ਬਣਾਉਣਾ ਹੈ।

-(ਪੀਟੀਸੀ ਨਿਊਜ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments