Wednesday, June 17, 2026
Google search engine
Homeਅਪਰਾਧਮਾਨਸਾ ‘ਚ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਦੋ ਬੱਚਿਆਂ ਦੇ ਪਿਤਾ...

ਮਾਨਸਾ ‘ਚ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਦੋ ਬੱਚਿਆਂ ਦੇ ਪਿਤਾ ਦੀ ਮੌਤ ਨਾਲ ਇਲਾਕੇ ‘ਚ ਸਹਿਮ

ਅੱਜ ਸਵੇਰੇ ਜਦੋਂ ਉਹ ਘਰੋਂ ਕੰਮ ਲਈ ਨਿਕਲਿਆ ਤਾਂ ਦਰਿਆਪੁਰ ਅਤੇ ਕੁਲਾਣਾ ਦੇ ਵਿਚਕਾਰ ਰੇਲਵੇ ਫਾਟਕ ਨੇੜੇ ਕੁਝ ਅਣਪਛਾਤੇ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਉਸ ‘ਤੇ ਹਮਲਾ ਕਰ ਦਿੱਤਾ। ਹਮਲੇ ਦੌਰਾਨ ਉਸ ਦਾ ਕਤਲ ਕਰਕੇ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ।

ਮਾਨਸਾ
ਮਾਨਸਾ ਜ਼ਿਲ੍ਹੇ ਦੇ ਬੁਢਲਾਡਾ ਇਲਾਕੇ ਵਿੱਚ ਅੱਜ ਸਵੇਰੇ ਇੱਕ 29 ਸਾਲਾ ਨੌਜਵਾਨ ਦੀ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਰਾਜਦੀਪ ਸਿੰਘ ਵਜੋਂ ਹੋਈ ਹੈ, ਜੋ ਸਥਾਨਕ ਸਬਜ਼ੀ ਮੰਡੀ ਵਿੱਚ ਮੁਨੀਮ ਦਾ ਕੰਮ ਕਰਦਾ ਸੀ। ਰੋਜ਼ਾਨਾ ਦੀ ਤਰ੍ਹਾਂ ਉਹ ਸਵੇਰੇ ਕਰੀਬ 4 ਵਜੇ ਕੰਮ ਲਈ ਨਿਕਲਿਆ ਸੀ, ਪਰ ਰਸਤੇ ਵਿੱਚ ਅਣਪਛਾਤੇ ਹਮਲਾਵਰਾਂ ਨੇ ਉਸ ‘ਤੇ ਹਮਲਾ ਕਰਕੇ ਉਸ ਦੀ ਜਾਨ ਲੈ ਲਈ। ਘਟਨਾ ਦੀ ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ।

ਜਾਣਕਾਰੀ ਮੁਤਾਬਕ ਰਾਜਦੀਪ ਸਿੰਘ ਪਿੰਡ ਦਰਿਆਪੁਰ ਖੁਰਦ ਦਾ ਰਹਿਣ ਵਾਲਾ ਸੀ ਅਤੇ ਬੁਢਲਾਡਾ ਦੀ ਸਬਜ਼ੀ ਮੰਡੀ ਵਿੱਚ ਮੁਨੀਮੀ ਕਰਦਾ ਸੀ। ਅੱਜ ਸਵੇਰੇ ਜਦੋਂ ਉਹ ਘਰੋਂ ਕੰਮ ਲਈ ਨਿਕਲਿਆ ਤਾਂ ਦਰਿਆਪੁਰ ਅਤੇ ਕੁਲਾਣਾ ਦੇ ਵਿਚਕਾਰ ਰੇਲਵੇ ਫਾਟਕ ਨੇੜੇ ਕੁਝ ਅਣਪਛਾਤੇ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਉਸ ‘ਤੇ ਹਮਲਾ ਕਰ ਦਿੱਤਾ। ਹਮਲੇ ਦੌਰਾਨ ਉਸ ਦਾ ਕਤਲ ਕਰਕੇ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ।

ਮ੍ਰਿਤਕ ਨੌਜਵਾਨ ਵਿਆਹਿਆ ਹੋਇਆ ਸੀ ਅਤੇ ਦੋ ਬੱਚਿਆਂ ਦਾ ਪਿਤਾ ਸੀ। ਉਸ ਦੇ ਪਿਤਾ ਹਰਬੰਸ ਸਿੰਘ ਅਤੇ ਮਾਤਾ ਨੇ ਆਪਣੇ ਗੁਆਂਢ ਵਿੱਚ ਰਹਿੰਦੇ ਕੁਝ ਵਿਅਕਤੀਆਂ ‘ਤੇ ਸ਼ੱਕ ਜਤਾਇਆ ਹੈ। ਪਰਿਵਾਰ ਨੇ ਮੰਗ ਕੀਤੀ ਹੈ ਕਿ ਪੁਲਿਸ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰੇ ਅਤੇ ਕਤਲ ਕਰਨ ਵਾਲੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਕਾਬੂ ਕੀਤਾ ਜਾਵੇ। ਇਸ ਦੌਰਾਨ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਬੁਢਲਾਡਾ ਵਿਖੇ ਪੋਸਟਮਾਰਟਮ ਲਈ ਰਖਵਾ ਦਿੱਤਾ ਹੈ।

ਉੱਧਰ ਐੱਸਐੱਚਓ ਸਿਟੀ ਬੁਢਲਾਡਾ ਕੰਵਲਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ। ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ਦੇ ਲੋਕਾਂ ਵਿੱਚ ਡਰ ਅਤੇ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ।

-(ਜੀ ਨਿਊਜ, ਪੰਜਾਬੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments