Saturday, June 20, 2026
Google search engine
Homeਤਾਜ਼ਾ ਖਬਰਪੰਜਾਬ ਦੇ 8 ਜ਼ਿਲ੍ਹਿਆਂ ਲਈ ਮੀਂਹ ਤੇ ਤੇਜ਼ ਹਵਾਵਾਂ ਦਾ ਅਲਰਟ, 50...

ਪੰਜਾਬ ਦੇ 8 ਜ਼ਿਲ੍ਹਿਆਂ ਲਈ ਮੀਂਹ ਤੇ ਤੇਜ਼ ਹਵਾਵਾਂ ਦਾ ਅਲਰਟ, 50 ਕਿਮੀ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਚੱਲ ਸਕਦੀਆਂ ਨੇ ਹਵਾਵਾਂ

ਚੰਡੀਗੜ੍ਹ
ਪੰਜਾਬ ਦੇ ਅੱਠ ਜ਼ਿਲ੍ਹਿਆਂ ਵਿੱਚ ਅੱਜ (19 ਜੂਨ) ਮੌਸਮ ਵਿਭਾਗ ਵੱਲੋਂ ਮੀਂਹ, ਗਰਜ ਅਤੇ ਬਿਜਲੀ ਚਮਕਣ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਹੁਸ਼ਿਆਰਪੁਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਮਾਨਸਾ ਵਿੱਚ ਗਰਜ-ਚਮਕ ਨਾਲ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਵਾਲੀਆਂ ਹਵਾਵਾਂ ਅਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਪੈਣ ਦੇ ਆਸਾਰ ਹਨ।

ਦੂਜੇ ਪਾਸੇ, ਚੰਡੀਗੜ੍ਹ ਵਿੱਚ ਅੰਸ਼ਕ ਬੱਦਲਵਾਈ ਬਣੀ ਰਹਿਣ ਦੀ ਸੰਭਾਵਨਾ ਹੈ। ਵੀਰਵਾਰ ਨੂੰ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ ਬੁੱਧਵਾਰ ਦੇ ਮੁਕਾਬਲੇ 1.2 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ, ਜਿਸ ਨਾਲ ਤਾਪਮਾਨ ਆਮ ਪੱਧਰ ਦੇ ਨੇੜੇ ਪਹੁੰਚ ਗਿਆ।

ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 42.2 ਡਿਗਰੀ ਸੈਲਸੀਅਸ ਰਿਹਾ, ਜਦਕਿ ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 39.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ 22 ਜੂਨ ਤੱਕ ਸੂਬੇ ਵਿੱਚ ਤੂਫ਼ਾਨੀ ਹਵਾਵਾਂ ਅਤੇ ਮੀਂਹ ਦਾ ਦੌਰ ਜਾਰੀ ਰਹਿ ਸਕਦਾ ਹੈ।

22 ਜੂਨ ਤੱਕ ਮੌਸਮ ਰਹੇਗਾ ਸਰਗਰਮ
ਚੰਡੀਗੜ੍ਹ ਮੌਸਮ ਕੇਂਦਰ ਦੇ ਡਾਇਰੈਕਟਰ ਸੁਰੇਂਦਰ ਪਾਲ ਮੁਤਾਬਕ ਪੱਛਮੀ ਗੜਬੜ ਅਤੇ ਦੱਖਣੀ ਪੰਜਾਬ ਉੱਤੇ ਬਣੀ ਚੱਕਰਵਾਤੀ ਪ੍ਰਣਾਲੀ ਕਾਰਨ ਸੂਬੇ ਵਿੱਚ ਮੌਸਮ ਸਰਗਰਮ ਹੈ। 22 ਜੂਨ ਤੱਕ ਕਈ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਗਰਜ-ਚਮਕ, ਬਿਜਲੀ ਡਿੱਗਣ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ।

ਅਗਲੇ ਤਿੰਨ ਦਿਨਾਂ ਦਾ ਮੌਸਮ
20 ਜੂਨ: ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ ਅਤੇ ਸ੍ਰੀ ਮੁਕਤਸਰ ਸਾਹਿਬ ਵਿੱਚ ਮੀਂਹ, ਗਰਜ ਅਤੇ ਬਿਜਲੀ ਚਮਕਣ ਦੀ ਸੰਭਾਵਨਾ ਜਤਾਈ ਗਈ ਹੈ।

21 ਜੂਨ: ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਵਿੱਚ ਗਰਜ-ਚਮਕ ਨਾਲ ਮੀਂਹ ਪੈਣ ਦੇ ਆਸਾਰ ਹਨ।

22 ਜੂਨ: ਪਠਾਨਕੋਟ, ਹੁਸ਼ਿਆਰਪੁਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਮਾਨਸਾ ਵਿੱਚ ਮੀਂਹ ਅਤੇ ਹਨੇਰੀ ਚੱਲਣ ਦੀ ਸੰਭਾਵਨਾ ਬਣੀ ਹੋਈ ਹੈ।

-(ਏਬੀਪੀ ਸਾਂਝਾ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments