ਕਾਮਰੇਡ ਜੰਗੀਰ ਸਿੰਘ ਜੋਗਾ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਜੋਗਾ ਵਿਖੇ ਅੰਗਰੇਜ਼ੀ ਤੇ ਸਮਾਜਿਕ ਵਿਗਿਆਨ ਮੇਲਾ ਕਰਵਾਇਆ
ਜੋਗਾ, 8 ਮਾਰਚ :- ਕਾਮਰੇਡ ਜੰਗੀਰ ਸਿੰਘ ਜੋਗਾ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਜੋਗਾ ਵਿਖੇ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਛੇਵੀਂ ਤੋਂ ਬਾਰਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਅੰਗਰੇਜ਼ੀ ਅਤੇ ਸਮਾਜਿਕ ਵਿਗਿਆਨ ਮੇਲੇ ਦਾ ਆਯੋਜਨ ਕੀਤਾ ਗਿਆ। ਇਸ ਮੇਲੇ ਦੌਰਾਨ ਵਿਦਿਆਰਥੀਆਂ ਨੇ ਅਧਿਆਪਕ ਹਰਦੀਪ ਸਿੰਘ, ਸ਼ਰਨਜੀਤ ਕੌਰ ਅਤੇ ਰਜਿੰਦਰ ਕੌਰ ਦੀ ਅਗਵਾਈ ਵਿੱਚ ਚੋਣ ਪ੍ਰਕਿਰਿਆ, ਕਵਿਤਾ, ਵਿਆਕਰਣ, ਪ੍ਰਦੂਸ਼ਣ, ਸੰਸਦੀ ਪ੍ਰਣਾਲੀ, ਜਵਾਲਾਮੁਖੀ, ਸੋਲਰ ਕੂਕਰ, ਵਾਯੂ ਦਾਬ, ਸੌਰ ਮੰਡਲ ਆਦਿ ਵਿਸ਼ਿਆਂ ਨਾਲ ਸਬੰਧਤ ਵੱਖ-ਵੱਖ ਤਰ੍ਹਾਂ ਦੇ ਚਾਰਟ, ਪੋਸਟਰ ਤੇ ਮਾਡਲ ਤਿਆਰ ਕਰਕੇ ਔਖੇ ਵਿਸ਼ਿਆਂ ਨੂੰ ਸੌਖੇ ਤੇ ਰੌਚਕ ਢੰਗਾਂ ਨਾਲ ਸਮਝਾਇਆ। ਵਿਦਿਆਰਥੀਆਂ ਵੱਲੋਂ ਅੰਗਰੇਜ਼ੀ ਤੇ ਸਮਾਜਿਕ ਵਿਗਿਆਨ ਵਿਸ਼ੇ ਨਾਲ ਸਬੰਧਤ ਰੋਲ ਪਲੇਅ ਵੀ ਕੀਤੇ ਗਏ। ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਰਵਿੰਦਰ ਸਿੰਘ, ਸਮਾਜ ਸੇਵੀ ਮਾਸਟਰ ਹਰਦਿਆਲ ਸਿੰਘ ਢਿੱਲੋਂ ਅਤੇ ਸਾਬਕਾ ਸਰਪੰਚ ਬਿੰਦਰ ਕੌਰ ਨੇ ਵਿਸ਼ੇਸ਼ ਮਹਿਮਾਨਾਂ ਵਜੋਂ ਸ਼ਿਰਕਤ ਕਰਦਿਆਂ ਵਿਦਿਆਰਥੀਆਂ ਵੱਲੋਂ ਤਿਆਰ ਕੀਤੇ ਗਏ ਚਾਰਟਾਂ ਅਤੇ ਮਾਡਲਾਂ ਦੀ ਪ੍ਰਸੰਸ਼ਾ ਕੀਤੀ। ਸਕੂਲ ਮੁਖੀ ਪਰਵਿੰਦਰ ਸਿੰਘ ਨੇ ਆਏ ਮਹਿਮਾਨਾਂ ਅਤੇ ਮੇਲੇ ਦੌਰਾਨ ਪਹੁੰਚੇ ਬੱਚਿਆਂ ਦੇ ਮਾਤਾ-ਪਿਤਾ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ। ਇਸ ਮੌਕੇ ਅਧਿਆਪਕਾ ਰਾਜ ਕਮਲ, ਸਰੋਜ ਰਾਣੀ, ਸੁਨੀਤਾ ਰਾਣੀ, ਵੀਰਪਾਲ ਕੌਰ, ਰਜਿੰਦਰ ਕੌਰ (ਕੰਪਿ.), ਮਨਦੀਪ ਕੌਰ, ਸਿਮਰਜੀਤ ਕੌਰ, ਪੂਜਾ ਰਾਣੀ, ਸ਼ਰਨਜੀਤ ਕੌਰ, ਰਜਿੰਦਰ ਕੌਰ, ਹਰਦੀਪ ਸਿੰਘ, ਸੁਰਿੰਦਰ ਸਿੰਘ, ਗੁਰਵੀਰ ਸਿੰਘ, ਹਰਪਾਲ ਸਿੰਘ ਅਤੇ ਵਿਦਿਆਰਥੀਆਂ ਦੇ ਮਾਤਾ-ਪਿਤਾ ਮੌਜੂਦ ਸਨ। ਫੋਟੋ ਕੈਪਸ਼ਨ : ਕਾਮਰੇਡ ਜੰਗੀਰ ਸਿੰਘ ਜੋਗਾ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਜੋਗਾ ਵਿਖੇ ਕਰਵਾਏ ਗਏ ਅੰਗਰੇਜ਼ੀ ਅਤੇ ਸਮਾਜਿਕ ਵਿਗਿਆਨ ਮੇਲੇ ਦੌਰਾਨ ਵਿਦਿਆਰਥੀਆਂ ਦੇ ਮਾਡਲ ਦੇਖਦੇ ਹੋਏ ਅਧਿਆਪਕ।
ਕਾਮਰੇਡ ਜੰਗੀਰ ਸਿੰਘ ਜੋਗਾ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਜੋਗਾ ਵਿਖੇ ਅੰਗਰੇਜ਼ੀ ਤੇ ਸਮਾਜਿਕ ਵਿਗਿਆਨ ਮੇਲਾ ਕਰਵਾਇਆ
previous post