Thursday, June 25, 2026
Google search engine
Homeਤਾਜ਼ਾ ਖਬਰਵਾਇਰਲ ਵੀਡੀਓ ਵਿਵਾਦ: ਸੀਐਮ ਮਾਨ ਨੇ ਕੀਤੀ ਪ੍ਰੈੱਸ ਕਾਨਫਰੰਸ, ਮਾਸਕ ਵਾਲੇ ਦਾਅਵੇ...

ਵਾਇਰਲ ਵੀਡੀਓ ਵਿਵਾਦ: ਸੀਐਮ ਮਾਨ ਨੇ ਕੀਤੀ ਪ੍ਰੈੱਸ ਕਾਨਫਰੰਸ, ਮਾਸਕ ਵਾਲੇ ਦਾਅਵੇ ਨਾਲ ਪੇਸ਼ ਕੀਤੇ ਨਵੇਂ ਤੱਥ

ਪ੍ਰੈੱਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਨੇ ਵੀਡੀਓ ਦੇ ਕਈ ਹਿੱਸੇ ਦਿਖਾਉਂਦਿਆਂ ਦਾਅਵਾ ਕੀਤਾ ਕਿ ਇਸ ਵਿੱਚ ਦਿਖਾਈ ਦੇਣ ਵਾਲੇ ਵਿਅਕਤੀ ਨੇ ਮਾਸਕ ਪਾਇਆ ਹੋਇਆ ਹੈ, ਜੋ ਧਿਆਨ ਨਾਲ ਦੇਖਣ ‘ਤੇ ਸਪੱਸ਼ਟ ਨਜ਼ਰ ਆਉਂਦਾ ਹੈ।

ਚੰਡੀਗੜ੍ਹ
ਕਥਿਤ ਵਾਇਰਲ ਵੀਡੀਓ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਕ ਵਾਰ ਫਿਰ ਪ੍ਰੈੱਸ ਕਾਨਫਰੰਸ ਕਰਕੇ ਆਪਣਾ ਪੱਖ ਰੱਖਿਆ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ‘ਤੇ ਫੈਲਾਈ ਜਾ ਰਹੀ ਵੀਡੀਓ ਪੂਰੀ ਤਰ੍ਹਾਂ ਜਾਅਲੀ ਹੈ ਅਤੇ ਇਸ ਰਾਹੀਂ ਉਨ੍ਹਾਂ ਦੀ ਛਵੀ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪ੍ਰੈੱਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਨੇ ਵੀਡੀਓ ਦੇ ਕਈ ਹਿੱਸੇ ਦਿਖਾਉਂਦਿਆਂ ਦਾਅਵਾ ਕੀਤਾ ਕਿ ਇਸ ਵਿੱਚ ਦਿਖਾਈ ਦੇਣ ਵਾਲੇ ਵਿਅਕਤੀ ਨੇ ਮਾਸਕ ਪਾਇਆ ਹੋਇਆ ਹੈ, ਜੋ ਧਿਆਨ ਨਾਲ ਦੇਖਣ ‘ਤੇ ਸਪੱਸ਼ਟ ਨਜ਼ਰ ਆਉਂਦਾ ਹੈ।

ਮੁੱਖ ਮੰਤਰੀ ਨੇ ਵੀਡੀਓ ਦੇ ਵੱਖ-ਵੱਖ ਐਂਗਲ ਅਤੇ ਤਸਵੀਰੀ ਹਿੱਸੇ ਪੇਸ਼ ਕਰਦਿਆਂ ਕਿਹਾ ਕਿ ਇਸ ਵਿੱਚ ਕਈ ਅਜਿਹੇ ਤੱਥ ਹਨ ਜੋ ਸਾਬਤ ਕਰਦੇ ਹਨ ਕਿ ਵੀਡੀਓ ਵਿੱਚ ਦਿਖਾਇਆ ਗਿਆ ਵਿਅਕਤੀ ਉਹ ਨਹੀਂ ਹਨ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਦੇ ਗਲੇ ‘ਤੇ ਸਰਜਰੀ ਦਾ ਨਿਸ਼ਾਨ ਮੌਜੂਦ ਹੈ, ਜਦਕਿ ਵਾਇਰਲ ਵੀਡੀਓ ਵਿੱਚ ਅਜਿਹਾ ਕੋਈ ਨਿਸ਼ਾਨ ਨਜ਼ਰ ਨਹੀਂ ਆਉਂਦਾ।

ਜਗਮਨ ਸਮਰਾ ਦਾ ਨਾਂ ਲੈ ਕੇ ਕੀਤੇ ਦਾਅਵੇ
ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਇਸ ਵੀਡੀਓ ਨੂੰ ਫੈਲਾਉਣ ਪਿੱਛੇ ਜਗਮਨ ਸਮਰਾ ਦੀ ਭੂਮਿਕਾ ਹੈ। ਉਨ੍ਹਾਂ ਪ੍ਰੈੱਸ ਕਾਨਫਰੰਸ ਦੌਰਾਨ ਇੱਕ ਹੋਰ ਵੀਡੀਓ ਵੀ ਦਿਖਾਈ, ਜਿਸ ਵਿੱਚ ਜਗਮਨ ਸਮਰਾ ਦੇ ਹੱਥ ਵਿੱਚ ਇੱਕ ਮਾਸਕ ਦਿਖਾਈ ਦੇ ਰਿਹਾ ਹੈ। ਸੀਐਮ ਮਾਨ ਨੇ ਕਿਹਾ ਕਿ ਮਾਸਕ ਦੀ ਡਿਲੀਵਰੀ ਮਿਲਣ ਤੋਂ ਬਾਅਦ ਬਣਾਈ ਗਈ ਇਸ ਵੀਡੀਓ ਤੋਂ ਇਹ ਸੰਕੇਤ ਮਿਲਦੇ ਹਨ ਕਿ ਇਹ ਉਹੀ ਮਾਸਕ ਹੈ ਜੋ ਵਾਇਰਲ ਵੀਡੀਓ ਵਿੱਚ ਦਿਖਾਈ ਦੇਣ ਵਾਲੇ ਵਿਅਕਤੀ ਨੇ ਪਾਇਆ ਹੋਇਆ ਸੀ।

ਵਿਰੋਧੀ ਧਿਰਾਂ ‘ਤੇ ਸਿਆਸੀ ਹਮਲਾ
ਪ੍ਰੈੱਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰੋਧੀ ਪਾਰਟੀਆਂ ‘ਤੇ ਵੀ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਫਰਜ਼ੀ ਵੀਡੀਓ ਤਿਆਰ ਕਰਕੇ ਸਿਆਸੀ ਲਾਭ ਲੈਣ ਦੀ ਕੋਸ਼ਿਸ਼ ਕੀਤੀ ਗਈ ਅਤੇ ਇਸ ਮਾਮਲੇ ਨੂੰ ਧਾਰਮਿਕ ਰੂਪ ਦੇਣ ਲਈ ਕੁਝ ਲੋਕਾਂ ਵੱਲੋਂ ਧਾਰਮਿਕ ਮੰਚਾਂ ਦੀ ਵਰਤੋਂ ਕੀਤੀ ਗਈ। ਉਨ੍ਹਾਂ ਦੋਸ਼ ਲਗਾਇਆ ਕਿ ਕੁਝ ਪ੍ਰਭਾਵਸ਼ਾਲੀ ਲੋਕ ਆਪਣੇ ਸਿਆਸੀ ਮਕਸਦਾਂ ਲਈ ਧਾਰਮਿਕ ਅਹੁਦਿਆਂ ‘ਤੇ ਬੈਠੇ ਵਿਅਕਤੀਆਂ ਤੋਂ ਬਿਆਨ ਜਾਰੀ ਕਰਵਾ ਰਹੇ ਹਨ।

ਸੀਐਮ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸਮਾਜਿਕ, ਆਰਥਿਕ ਅਤੇ ਧਾਰਮਿਕ ਖੇਤਰਾਂ ਵਿੱਚ ਕਈ ਮਹੱਤਵਪੂਰਨ ਫ਼ੈਸਲੇ ਕੀਤੇ ਹਨ। ਉਨ੍ਹਾਂ ਬੇਅਦਬੀ ਕਾਨੂੰਨ, ਪਾਲਕੀ ਸਾਹਿਬ ‘ਤੇ ਟੈਕਸ ਮੁਆਫ਼ੀ, ਤਿੰਨ ਪਵਿੱਤਰ ਸ਼ਹਿਰਾਂ ਨੂੰ ਵਿਸ਼ੇਸ਼ ਦਰਜਾ ਅਤੇ ਸ੍ਰੀ ਅਨੰਦਪੁਰ ਸਾਹਿਬ ਵਿੱਚ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਵਰਗੇ ਕਦਮਾਂ ਨੂੰ ਆਪਣੀਆਂ ਪ੍ਰਮੁੱਖ ਉਪਲਬਧੀਆਂ ਵਜੋਂ ਗਿਣਾਇਆ। ਉਨ੍ਹਾਂ ਦਾ ਕਹਿਣਾ ਸੀ ਕਿ ਵਿਰੋਧੀ ਪਾਰਟੀਆਂ ਇਨ੍ਹਾਂ ਕੰਮਾਂ ਦਾ ਸਿਆਸੀ ਤੌਰ ‘ਤੇ ਮੁਕਾਬਲਾ ਨਹੀਂ ਕਰ ਸਕਦੀਆਂ, ਜਿਸ ਕਾਰਨ ਉਹ ਨਿੱਜੀ ਹਮਲਿਆਂ ਦਾ ਸਹਾਰਾ ਲੈ ਰਹੀਆਂ ਹਨ।

(ਟੀਵੀ 9 ਪੰਜਾਬੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments