Friday, June 26, 2026
Google search engine
Homeਅਪਰਾਧਭ੍ਰਿਸ਼ਟਾਚਾਰ ਮਾਮਲੇ 'ਚ ਸਾਬਕਾ DIG ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਟਲੀ, ਹਾਈਕੋਰਟ...

ਭ੍ਰਿਸ਼ਟਾਚਾਰ ਮਾਮਲੇ ‘ਚ ਸਾਬਕਾ DIG ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਟਲੀ, ਹਾਈਕੋਰਟ ਹੁਣ 7 ਜੁਲਾਈ ਨੂੰ ਕਰੇਗਾ ਵਿਚਾਰ

ਹਾਲਾਂਕਿ ਹਾਈ ਕੋਰਟ ਨੇ ਇਸ ਮਾਮਲੇ ਵਿੱਚ ਫਿਲਹਾਲ ਕੋਈ ਹੁਕਮ ਜਾਰੀ ਨਹੀਂ ਕੀਤਾ ਅਤੇ ਸੁਣਵਾਈ ਨੂੰ 7 ਜੁਲਾਈ ਤੱਕ ਮੁਲਤਵੀ ਕਰ ਦਿੱਤਾ ਹੈ।

ਚੰਡੀਗੜ੍ਹ
ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਪੰਜਾਬ ਪੁਲਿਸ ਦੇ ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਨੇ ਇੱਕ ਵਾਰ ਫਿਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਨਿਯਮਤ ਜ਼ਮਾਨਤ ਲਈ ਅਰਜ਼ੀ ਦਾਇਰ ਕੀਤੀ ਹੈ। ਹਾਲਾਂਕਿ ਹਾਈ ਕੋਰਟ ਨੇ ਇਸ ਮਾਮਲੇ ਵਿੱਚ ਫਿਲਹਾਲ ਕੋਈ ਹੁਕਮ ਜਾਰੀ ਨਹੀਂ ਕੀਤਾ ਅਤੇ ਸੁਣਵਾਈ ਨੂੰ 7 ਜੁਲਾਈ ਤੱਕ ਮੁਲਤਵੀ ਕਰ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਹਾਈ ਕੋਰਟ ਅਤੇ ਬਾਅਦ ਵਿੱਚ ਸੁਪਰੀਮ ਕੋਰਟ ਵੀ ਹਰਚਰਨ ਸਿੰਘ ਭੁੱਲਰ ਦੀ ਜ਼ਮਾਨਤ ਅਰਜ਼ੀ ਰੱਦ ਕਰ ਚੁੱਕੇ ਹਨ। ਹਾਲਾਂਕਿ ਸੁਪਰੀਮ ਕੋਰਟ ਨੇ ਆਪਣੇ ਫ਼ੈਸਲੇ ਵਿੱਚ ਇਹ ਛੋਟ ਦਿੱਤੀ ਸੀ ਕਿ ਜੇਕਰ ਦੋ ਮਹੀਨਿਆਂ ਦੇ ਅੰਦਰ ਟਰਾਇਲ ਸ਼ੁਰੂ ਨਾ ਹੋਵੇ ਤਾਂ ਉਹ ਮੁੜ ਜ਼ਮਾਨਤ ਲਈ ਅਰਜ਼ੀ ਦੇ ਸਕਦੇ ਹਨ। ਭੁੱਲਰ ਨੇ ਆਪਣੀ ਨਵੀਂ ਪਟੀਸ਼ਨ ਵਿੱਚ ਇਸੇ ਆਧਾਰ ਦਾ ਹਵਾਲਾ ਦਿੱਤਾ ਹੈ।

ਭ੍ਰਿਸ਼ਟਾਚਾਰ ਦੇ ਇਸ ਮਾਮਲੇ ਵਿੱਚ ਗ੍ਰਿਫ਼ਤਾਰ ਅਤੇ ਮੁਅੱਤਲ ਪੰਜਾਬ ਪੁਲਿਸ ਦੇ ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਨੇ ਅਪ੍ਰੈਲ ਵਿੱਚ ਸੁਪਰੀਮ ਕੋਰਟ ਵੱਲੋਂ ਦਿੱਤੀ ਗਈ ਛੋਟ ਦਾ ਹਵਾਲਾ ਦਿੰਦਿਆਂ ਦੁਬਾਰਾ ਹਾਈ ਕੋਰਟ ਦਾ ਰੁਖ ਕੀਤਾ ਹੈ। ਇਸ ਤੋਂ ਪਹਿਲਾਂ ਹਾਈ ਕੋਰਟ ਵੱਲੋਂ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਖਾਰਜ ਹੋਣ ਤੋਂ ਬਾਅਦ ਉਨ੍ਹਾਂ ਨੇ ਸੁਪਰੀਮ ਕੋਰਟ ਵਿੱਚ ਰਾਹਤ ਦੀ ਮੰਗ ਕੀਤੀ ਸੀ।

ਜਾਣਕਾਰੀ ਮੁਤਾਬਕ 10 ਅਪ੍ਰੈਲ ਨੂੰ ਸੁਪਰੀਮ ਕੋਰਟ ਨੇ ਭੁੱਲਰ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਸੀ, ਪਰ ਇਹ ਵੀ ਕਿਹਾ ਸੀ ਕਿ ਜੇਕਰ ਉਨ੍ਹਾਂ ਵਿਰੁੱਧ ਚੱਲ ਰਹੇ ਕੇਸ ਦਾ ਟਰਾਇਲ ਦੋ ਮਹੀਨਿਆਂ ਅੰਦਰ ਸ਼ੁਰੂ ਨਹੀਂ ਹੁੰਦਾ ਤਾਂ ਉਹ ਮੁੜ ਜ਼ਮਾਨਤ ਲਈ ਅਰਜ਼ੀ ਦੇਣ ਦੇ ਹੱਕਦਾਰ ਹੋਣਗੇ।

ਆਪਣੀ ਤਾਜ਼ਾ ਪਟੀਸ਼ਨ ਵਿੱਚ ਭੁੱਲਰ ਨੇ ਦਲੀਲ ਦਿੱਤੀ ਹੈ ਕਿ ਜਾਂਚ ਪੂਰੀ ਹੋ ਚੁੱਕੀ ਹੈ ਅਤੇ ਚਾਰਜਸ਼ੀਟ ਵੀ ਅਦਾਲਤ ਵਿੱਚ ਪੇਸ਼ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਕੇਸ ਦੇ ਜ਼ਿਆਦਾਤਰ ਗਵਾਹ ਸਰਕਾਰੀ ਅਧਿਕਾਰੀ ਹਨ ਅਤੇ ਉਹ ਖੁਦ ਮੁਅੱਤਲ ਹਨ, ਇਸ ਲਈ ਨਾ ਤਾਂ ਗਵਾਹਾਂ ਨੂੰ ਪ੍ਰਭਾਵਿਤ ਕਰਨ ਦੀ ਸੰਭਾਵਨਾ ਹੈ ਅਤੇ ਨਾ ਹੀ ਸਬੂਤਾਂ ਨਾਲ ਕੋਈ ਛੇੜਛਾੜ ਹੋ ਸਕਦੀ ਹੈ। ਇਸ ਆਧਾਰ ‘ਤੇ ਉਨ੍ਹਾਂ ਨੇ ਅਦਾਲਤ ਤੋਂ ਨਿਯਮਤ ਜ਼ਮਾਨਤ ਦੇਣ ਦੀ ਮੰਗ ਕੀਤੀ ਹੈ।

-(ਪੀਟੀਸੀ ਨਿਊਜ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments