Monday, June 29, 2026
Google search engine
Homeਤਾਜ਼ਾ ਖਬਰਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਏ ਸਿੱਖ ਮੰਤਰੀ ਤੇ ਵਿਧਾਇਕ, ਜਥੇਦਾਰ...

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਏ ਸਿੱਖ ਮੰਤਰੀ ਤੇ ਵਿਧਾਇਕ, ਜਥੇਦਾਰ ਗੜਗੱਜ ਨੇ ਦਿੱਤਾ ਅਹਿਮ ਸੰਦੇਸ਼

ਇਸ ਮਾਮਲੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਾਰੇ ਸਿੱਖ ਮੰਤਰੀਆਂ ਅਤੇ ਵਿਧਾਇਕਾਂ ਨੂੰ 29 ਜੂਨ ਨੂੰ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਆਪਣਾ ਪੱਖ ਸਪੱਸ਼ਟ ਕਰਨ ਦੇ ਹੁਕਮ ਦਿੱਤੇ ਗਏ ਸਨ।

ਸ੍ਰੀ ਅਮ੍ਰਿਤਸਰ ਸਾਹਿਬ
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026 ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਚਾਲੇ ਕੁਝ ਮੁੱਦਿਆਂ ਨੂੰ ਲੈ ਕੇ ਮਤਭੇਦ ਸਾਹਮਣੇ ਆਏ ਸਨ। ਇਸ ਮਾਮਲੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਾਰੇ ਸਿੱਖ ਮੰਤਰੀਆਂ ਅਤੇ ਵਿਧਾਇਕਾਂ ਨੂੰ 29 ਜੂਨ ਨੂੰ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਆਪਣਾ ਪੱਖ ਸਪੱਸ਼ਟ ਕਰਨ ਦੇ ਹੁਕਮ ਦਿੱਤੇ ਗਏ ਸਨ। ਇਸ ਦੇ ਨਾਲ ਹੀ ਗੈਰ-ਸਿੱਖ ਵਿਧਾਇਕਾਂ ਨੂੰ ਲਿਖਤੀ ਰੂਪ ਵਿੱਚ ਆਪਣਾ ਸਪੱਸ਼ਟੀਕਰਨ ਭੇਜਣ ਲਈ ਕਿਹਾ ਗਿਆ ਸੀ।

ਇਸ ਹੁਕਮ ਦੀ ਪਾਲਣਾ ਕਰਦਿਆਂ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਸਿੱਖ ਮੰਤਰੀ ਅਤੇ ਵਿਧਾਇਕਾਂ ਤੋਂ ਇਲਾਵਾ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਹੋਰ ਪਾਰਟੀਆਂ ਨਾਲ ਸੰਬੰਧਿਤ ਸਿੱਖ ਵਿਧਾਇਕ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪਹੁੰਚੇ। ਪੰਜ ਸਿੰਘ ਸਾਹਿਬਾਨਾਂ ਦੀ ਹਜ਼ੂਰੀ ਵਿੱਚ ਸਾਰੇ ਸਿੱਖ ਮੰਤਰੀਆਂ ਅਤੇ ਵਿਧਾਇਕਾਂ ਨੇ ਆਪਣੀ ਹਾਜ਼ਰੀ ਲਗਵਾਈ। ਇਸ ਦੌਰਾਨ ਪੰਜ ਸਿੰਘ ਸਾਹਿਬਾਨਾਂ ਦੇ ਪਿੱਛੇ ਲੱਗੀ ਤਸਵੀਰ ‘ਤੇ “ਅਕਾਲ ਤਖ਼ਤ ਮਹਾਨ ਹੈ, ਸਿੱਖ ਪੰਥ ਦੀ ਸ਼ਾਨ ਹੈ” ਲਿਖਿਆ ਹੋਇਆ ਸੀ, ਜੋ ਸਮਾਗਮ ਦਾ ਕੇਂਦਰੀ ਸੰਦੇਸ਼ ਬਣਿਆ ਰਿਹਾ।

ਸਾਰੇ ਸਿੱਖ ਮੰਤਰੀਆਂ ਅਤੇ ਵਿਧਾਇਕਾਂ ਦੀ ਪੇਸ਼ੀ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅਰਦਾਸ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਗੁਰਬਾਣੀ ਦੇ ਪਵਿੱਤਰ ਸ਼ਬਦਾਂ ਦਾ ਉਚਾਰਨ ਕੀਤਾ ਅਤੇ ਹਾਜ਼ਰ ਮੰਤਰੀਆਂ ਤੇ ਵਿਧਾਇਕਾਂ ਨਾਲ ਸਿਮਰਨ ਕਰਵਾਇਆ। ਸਿਮਰਨ ਉਪਰੰਤ ਅੱਜ ਦੀ ਕਾਰਵਾਈ ਦੀ ਸ਼ੁਰੂਆਤ ਕਰਦਿਆਂ ਜਥੇਦਾਰ ਗੜਗੱਜ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਹਮੇਸ਼ਾ ਨਿਰਭਉ ਅਤੇ ਨਿਰਵੈਰ ਦੀ ਭਾਵਨਾ ਨਾਲ ਪੰਥ ਦੀ ਅਗਵਾਈ ਕਰਦਾ ਹੈ।

ਇਸ ਮੌਕੇ ਜਥੇਦਾਰ ਗੜਗੱਜ ਨੇ ਸਾਰੇ ਵਿਧਾਇਕਾਂ ਅਤੇ ਮੰਤਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਸੀਂ ਸਾਰੇ ਗੁਰੂ ਦੇ ਭਾਈ ਅਤੇ ਭੈਣਾਂ ਹਾਂ। ਭਾਵੇਂ ਅਸੀਂ ਪੰਜਾਬ ਦੇ ਵੱਖ-ਵੱਖ ਖੇਤਰਾਂ ਤੋਂ ਆਏ ਹਾਂ, ਪਰ ਗੁਰੂ ਸਾਹਿਬ ਨੇ ਸਾਨੂੰ ਇੱਕ ਸਾਂਝੇ ਪਰਿਵਾਰ ਵਜੋਂ ਰਹਿਣ ਦਾ ਸੰਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦੁਨੀਆ ਦੇ ਕਿਸੇ ਵੀ ਕੋਨੇ ਵਿੱਚ ਵੱਸਣ ਵਾਲਾ ਹਰ ਸਿੱਖ ਸ੍ਰੀ ਅਨੰਦਪੁਰ ਸਾਹਿਬ ਦਾ ਵਾਸੀ ਅਤੇ ਸ੍ਰੀ ਕੇਸਗੜ੍ਹ ਸਾਹਿਬ ਨਾਲ ਜੁੜਿਆ ਹੋਇਆ ਹੈ। ਇਸ ਲਈ ਸਾਰਿਆਂ ਨੂੰ ਆਪਸੀ ਭਾਈਚਾਰਾ ਕਾਇਮ ਰੱਖਣਾ ਚਾਹੀਦਾ ਹੈ। ਉਨ੍ਹਾਂ ਨੇ ਵਿਧਾਇਕਾਂ ਨੂੰ ਆਪਣੀ ਸ਼ਬਦਾਵਲੀ ਸੰਯਮਿਤ ਰੱਖਣ ਅਤੇ ਬੋਲਣ ਤੋਂ ਪਹਿਲਾਂ ਸ਼ਬਦਾਂ ਦੀ ਚੋਣ ਬਾਰੇ ਗੰਭੀਰਤਾ ਨਾਲ ਸੋਚਣ ਦੀ ਵੀ ਸਲਾਹ ਦਿੱਤੀ।

-(ਟੀਵੀ 9 ਪੰਜਾਬੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments