Monday, June 29, 2026
Google search engine
Homeਤਾਜ਼ਾ ਖਬਰਲੈਕਚਰਾਰ ਕੇਡਰ ਦੀਆਂ 1013 ਅਸਾਮੀਆਂ ਵਿਚ ਐੱਸ. ਸੀ./ ਬੀ.ਸੀ. ਵਰਗ ਨੂੰ ਰਾਖਵਾਂਕਰਨ...

ਲੈਕਚਰਾਰ ਕੇਡਰ ਦੀਆਂ 1013 ਅਸਾਮੀਆਂ ਵਿਚ ਐੱਸ. ਸੀ./ ਬੀ.ਸੀ. ਵਰਗ ਨੂੰ ਰਾਖਵਾਂਕਰਨ ਨਾ ਦੇਣਾ ਰਾਖਵਾਂਕਰਨ ਨੀਤੀ ਦੀ ਸ਼ਰੇਆਮ ਉਲੰਘਣਾ- ਯੂਨੀਅਨ ਆਗੂ

ਸਿੱਖਿਆ ਵਿਭਾਗ ਅਤੇ ਪੰਜਾਬ ਸਰਕਾਰ ਦੇ ਰਾਖਵਾਂਕਰਨ ਵਿਰੋਧੀ ਵਤੀਰੇ ਕਾਰਨ ਐੱਸ ਸੀ/ਬੀਸੀ ਵਰਗ ਦੇ ਮੁਲਾਜ਼ਮਾਂ,ਵਿਦਿਆਰਥੀਆਂ, ਆਮ ਲੋਕਾਂ ਅਤੇ ਬੇਰੁਜ਼ਗਾਰ ਨੌਜਵਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਫਰੀਦਕੋਟ
ਐੱਸ ਸੀ/ਬੀ ਸੀ ਅਧਿਆਪਕ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਸੂਬਾ ਪ੍ਰਧਾਨ ਕਰਿਸ਼ਨ ਸਿੰਘ ਦੁੱਗਾਂ ਦੀ ਅਗਵਾਈ ਵਿੱਚ ਪੰਜਾਬੀ ਭਵਨ ਲੁਧਿਆਣਾ ਵਿਖੇ ਹੋਈ। ਇਸ ਮੀਟਿੰਗ ਵਿਚ ਫਰੀਦਕੋਟ ਜਿਲੇ ਤੋਂ ਵੱਡੀ ਗਿਣਤੀ ਵਿਚ ਮੁਲਾਜਮ ਸ਼ਾਮਿਲ ਹੋਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਟੇਕ ਸਿੰਘ ਜਿਲ੍ਹਾ ਪ੍ਰਧਾਨ ਫਰੀਦਕੋਟ, ਗੁਰਮੀਤ ਸਿੰਘ ਫਰੀਦਕੋਟ, ਤਰਸੇਮ ਫਰੀਦਕੋਟ ਅਤੇ ਹੋਰ ਆਗੂਆਂ ਨੇ ਦੱਸਿਆ ਕਿ ਲੁਧਿਆਣਾ ਵਿਖੇ ਬੁਲਾਈ ਗਈ ਇਸ ਮੀਟਿੰਗ ਵਿਚ ਮੁਲਾਜ਼ਮਾਂ ਅਤੇ ਵਿਦਿਆਰਥੀਆਂ ਦੇ ਮਸਲਿਆਂ ਦੇ ਨਾਲ-ਨਾਲ ਪੰਜਾਬ ਸਰਕਾਰ ਵੱਲੋਂ ਸਿੱਧੀ ਭਰਤੀ ਅਤੇ ਤਰੱਕੀਆਂ ਵਿੱਚ ਰਾਖਵਾਂਕਰਨ ਨੀਤੀ ਦੀ ਉਲੰਘਣਾ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਉਨ੍ਹਾ ਦੱਸਿਆ ਕਿ ਮਿਤੀ 25/6/206 ਨੂੰ ਸਿੱਧੀ ਭਰਤੀ ਰਾਹੀਂ ਲੈਕਚਰਾਰ ਕੇਡਰ ਦੀਆਂ 1013 ਅਸਾਮੀਆਂ ਭਰਨ ਦਿੱਤੇ ਇਸ਼ਤਿਹਾਰ ਵਿੱਚ ਪੰਜਾਬੀ,ਅਰਥਸ਼ਾਸ਼ਤਰ, ਕਮਰਸ, ਫਿਜ਼ਿਕਸ, ਭੂਗੋਲ, ਬਾਇਓਲੋਜੀ,ਰਸਾਇਣ ਵਿਗਿਆਨ, ਅਤੇ ਗਣਿਤ ਵਿਸ਼ਿਆ ਵਿੱਚ ਐੱਸ. ਸੀ./ ਬੀ.ਸੀ. ਵਰਗ ਦਾ ਰਾਖਵਾਂਕਰਨ ਸਿਫਰ ਕਰ ਦਿੱਤਾ ਗਿਆ ਹੈ ਜੋ ਕਿ ਰਾਖਵਾਂਕਰਨ ਨੀਤੀ ਦੀ ਸ਼ਰੇਆਮ ਉਲੰਘਣਾ ਹੈ।ਸਿੱਖਿਆ ਵਿਭਾਗ ਅਤੇ ਪੰਜਾਬ ਸਰਕਾਰ ਦੇ ਰਾਖਵਾਂਕਰਨ ਵਿਰੋਧੀ ਵਤੀਰੇ ਕਾਰਨ ਐੱਸ ਸੀ/ਬੀਸੀ ਵਰਗ ਦੇ ਮੁਲਾਜ਼ਮਾਂ,ਵਿਦਿਆਰਥੀਆਂ, ਆਮ ਲੋਕਾਂ ਅਤੇ ਬੇਰੁਜ਼ਗਾਰ ਨੌਜਵਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਆਗੂਆਂ ਨੇ ਕਿਹਾ ਕਿ ਸਿੱਖਿਆ ਵਿਭਾਗ ਅਤੇ ਸਰਕਾਰ ਦੀ ਇਸ ਸਾਜਿਸ਼ ਪੂਰਨ ਨੀਤੀ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।ਇਸ ਦੇ ਨਾਲ ਹੀ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਪੰਜਾਬ ਅਤੇ ਭਲਾਈ ਮੰਤਰੀ ਪੰਜਾਬ ਦੇ ਢਿੱਲਮੱਠ ਵਾਲੇ ਵਤੀਰੇ ਦੀ ਸਖ਼ਤ ਸ਼ਬਦਾ ਵਿੱਚ ਨਿਖੇਧੀ ਕੀਤੀ ਗਈ।ਆਪਣੇ ਸੰਵਿਧਾਨਿਕ ਹੱਕ ਬਚਾਉਣ ਲਈ ਡਾਇਰੈਕਟਰ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਪੰਜਾਬ ਦੇ ਦਫ਼ਤਰ ਫੇਜ 3-ਬੀ-1ਮੋਹਲੀ ਵਿਖੇ ਮਿਤੀ 10/7/2026 ਨੂੰ ਰੋਸ਼ ਧਰਨਾ ਦਿੰਦੇ ਹੋਏ ਭਲਾਈ ਮੰਤਰੀ ਪੰਜਾਬ, ਸਕੱਤਰ ਭਲਾਈ ਵਿਭਾਗ ਅਤੇ ਡਾਇਰੈਕਟਰ ਭਲਾਈ ਵਿਭਾਗ ਪੰਜਾਬ ਦੇ ਪੁਤਲੇ ਫੂਕੇ ਜਾਣਗੇ।

ਉਨ੍ਹਾਂ ਪੰਜਾਬ ਦੇ ਐਸ ਸੀ/ ਬੀ ਸੀ ਵਰਗ ਦੇ ਹਿੱਤਾਂ ਲਈ ਕੰਮ ਕਰਦੇ ਸਮਾਜਿਕ ਸੰਗਠਨਾਂ ,ਵਿਦਿਆਰਥੀ ਜਥੇਬੰਦੀਆਂ ਅਤੇ ਹੋਰ ਇਨਸਾਫ ਪਸੰਦ ਜਥੇਬੰਦੀਆਂ ਦੇ ਆਗੂਆਂ ਅਤੇ ਵਰਕਰ ਸਹਿਬਾਨ ਨੂੰ ਪੁਰਜ਼ੋਰ ਅਪੀਲ ਕੀਤੀ ਹੈ ਕਿ ਸਿੱਖਿਆ ਵਿਭਾਗ ਪੰਜਾਬ ਅਤੇ ਸਰਕਾਰ ਦੇ ਮਾੜੇ ਮਨਸੂਬਿਆਂ ਦਾ ਮੂੰਹ ਤੋੜ ਜਵਾਬ ਦੇਣ ਅਤੇ ਆਪਣੇ ਹੱਕ ਬਚਾਉਣ ਲਈ ਸੰਘਰਸ਼ ਦੀ ਹਮਾਇਤ ਕੀਤੀ ਜਾਵੇ।

ਇਸ ਮੀਟਿੰਗ ਚ ਸੂਬਾ ਸਕੱਤਰ ਜਨਰਲ ਬਲਵਿੰਦਰ ਲਤਾਲਾ, ਲਛਮਣ ਸਿੰਘ ਨਬੀਪੁਰ ਜਨਰਲ ਸਕੱਤਰ ਪੰਜਾਬ, ਪਰਵਿੰਦਰ ਭਾਰਤੀ ਸੀਨੀ. ਮੀਤ ਪ੍ਰਧਾਨ, ਵੀਰ ਸਿੰਘ ਸੀਨੀ.ਮੀਤ ਪ੍ਰਧਾਨ, ਹਰਦੀਪ ਸਿੰਘ ਤੂਰ ਮੀਤ ਪ੍ਰਧਾਨ, ਸੁਪਿੰਦਰ ਸਿੰਘ ਸਕੱਤਰ, ਹਰਪਾਲ ਸਿੰਘ ਮੀਤ ਪ੍ਰਧਾਨ, ਬਲਬੀਰ ਸਿੰਘ ਜਿਲ੍ਹਾ ਪ੍ਰਧਾਨ , ਕੁਲਬੀਰ ਸਿੰਘ ਫਾਜ਼ਿਲਕਾ, ਲਛਮਣ ਸਿੰਘ ਨਬੀਪੁਰ ਜਿਲ੍ਹਾ ਪ੍ਰਧਾਨ ਪਟਿਆਲਾ, ਸੁਪਿੰਦਰ ਸਿੰਘ ਜਿਲ੍ਹਾ ਪ੍ਰਧਾਨ ਫਤਹਿਗੜ੍ਹ ਸਾਹਿਬ, ਪਰਵਿੰਦਰ ਭਾਰਤੀ ਰੂਪ ਨਗਰ, ਹਰਬੰਸ ਲਾਲ ਪਰਜੀਆਂ, ਦੇਸ ਰਾਜ ਜਲੰਧਰ, ਬਲਜੀਤ ਸਿੰਘ ਸਲਾਣਾ, ਸ਼ਮਸ਼ੇਰ ਸਿੰਘ,ਸੁੱਖਵਿੰਦਰ ਸਿੰਘ ਨਾਰੀਕੇ, ਪਰਮਜੀਤ ਸਿੰਘ ਤਰਨਤਾਰਨ, ਗੁਰਮੀਤ ਸਿੰਘ ਫਰੀਦਕੋਟ, ਦਰਸ਼ਨ ਸਿੰਘ ਸੁਹਾਗਹੇੜੀ, ਤਰਸੇਮ ਫਰੀਦਕੋਟ, ਕਰਮਜੀਤ ਸਿੰਘ ਇੱਕਲਾਹੀ, ਗੁਰਮੇਜ ਆਹੀਰ, ਸੁਖਪਾਲ ਬਕਰਾਹਾ,ਜਗਤਾਰ ਜੱਗੀ, ਪ੍ਰੇਮ ਸਿੰਘ ਮੌਲਵੀਵਾਲਾ, ਰਛਪਾਲ ਸਿੰਘ ਭੁਮਬਲੀ , ਸਵਿੰਦਰ ਸਿੰਘ ਜੈਤੋ ਸਰਜਾ, ਰਣਜੀਤ ਸਿੰਘ, ਬਿਆਸ ਲਾਲ, ਇੰਦਰਜੀਤ ਸਿੰਘ ਰੋਪੜ, ਹਰਜਿੰਦਰ ਸਿੰਘ, ਦਲਬਾਰਾ ਸਿੰਘ, ਰਾਜਵਿੰਦਰ ਸਿੰਘ, ਜਗਜੀਤ ਸਿੰਘ ਲੱਡਾ, ਪਲਮਿੰਦਰ ਸਿੰਘ, ਹਰੀਕ੍ਰਿਸ਼ਨ, ਅਮ੍ਰਿਤਪਾਲ ਸਿੰਘ, ਭਰਤ ਪ੍ਰਤਾਪ,. ਤੇ ਹੋਰ ਸਾਥੀ ਸਾਮਿਲ ਹੋਏ l

-(ਪੰਜਾਬ ਡਾਇਰੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments