Friday, July 3, 2026
Google search engine
Homeਤਾਜ਼ਾ ਖਬਰਕਾਂਗਰਸ 'ਚ ਵਧੀ ਹਲਚਲ! ਚੰਨੀ ਨੇ ਸਮਰਥਕਾਂ ਦੀ ਸੱਦੀ ਅਹਿਮ ਮੀਟਿੰਗ, ਸਿਆਸੀ...

ਕਾਂਗਰਸ ‘ਚ ਵਧੀ ਹਲਚਲ! ਚੰਨੀ ਨੇ ਸਮਰਥਕਾਂ ਦੀ ਸੱਦੀ ਅਹਿਮ ਮੀਟਿੰਗ, ਸਿਆਸੀ ਅਟਕਲਾਂ ਹੋਈਆਂ ਤੇਜ਼

ਇਸੇ ਦੌਰਾਨ ਚੰਨੀ ਨੇ ਸ਼ੁੱਕਰਵਾਰ ਨੂੰ ਆਪਣੇ ਮੋਰਿੰਡਾ ਸਥਿਤ ਨਿਵਾਸ ‘ਤੇ ਸਮਰਥਕ ਆਗੂਆਂ ਦੀ ਇੱਕ ਅਹਿਮ ਮੀਟਿੰਗ ਸੱਦੀ ਹੈ।

ਚੰਡੀਗੜ੍ਹ
ਪੰਜਾਬ ਕਾਂਗਰਸ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅੰਦਰੂਨੀ ਸਿਆਸਤ ਇੱਕ ਵਾਰ ਫਿਰ ਚਰਚਾ ਦਾ ਵਿਸ਼ਾ ਬਣ ਗਈ ਹੈ। ਪਾਰਟੀ ਦੇ ਨਵੇਂ ਸੂਬਾ ਪ੍ਰਧਾਨ ਦੀ ਨਿਯੁਕਤੀ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨਾਰਾਜ਼ਗੀ ਦੀਆਂ ਚਰਚਾਵਾਂ ਤੇਜ਼ ਹੋ ਗਈਆਂ ਹਨ। ਇਸੇ ਦੌਰਾਨ ਚੰਨੀ ਨੇ ਸ਼ੁੱਕਰਵਾਰ ਨੂੰ ਆਪਣੇ ਮੋਰਿੰਡਾ ਸਥਿਤ ਨਿਵਾਸ ‘ਤੇ ਸਮਰਥਕ ਆਗੂਆਂ ਦੀ ਇੱਕ ਅਹਿਮ ਮੀਟਿੰਗ ਸੱਦੀ ਹੈ।

ਸੂਤਰਾਂ ਮੁਤਾਬਕ ਇਸ ਮੀਟਿੰਗ ਲਈ ਸੰਸਦ ਮੈਂਬਰਾਂ, ਵਿਧਾਇਕਾਂ ਅਤੇ ਵੱਖ-ਵੱਖ ਹਲਕਿਆਂ ਦੇ ਆਗੂਆਂ ਨੂੰ ਸੱਦਾ ਦਿੱਤਾ ਗਿਆ ਹੈ। ਮੀਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਹੀ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਬਾਘਾ ਪੁਰਾਣਾ ਤੋਂ ਸਾਬਕਾ ਵਿਧਾਇਕ ਦਰਸ਼ਨ ਬਰਾੜ ਸਮੇਤ ਕਈ ਆਗੂ ਚੰਨੀ ਦੇ ਨਿਵਾਸ ‘ਤੇ ਪਹੁੰਚ ਗਏ।

ਮੀਟਿੰਗ ਵਿੱਚ ਸ਼ਾਮਲ ਹੋਏ ਸਾਬਕਾ ਵਿਧਾਇਕ ਦਰਸ਼ਨ ਬਰਾੜ ਨੇ ਕਿਹਾ ਕਿ ਜੇਕਰ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਕਾਂਗਰਸ ਦੀ ਕਮਾਨ ਨਹੀਂ ਸੌਂਪੀ ਜਾਂਦੀ ਤਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਲਈ ਸੱਤਾ ਹਾਸਲ ਕਰਨਾ ਮੁਸ਼ਕਲ ਹੋ ਸਕਦਾ ਹੈ। ਉਨ੍ਹਾਂ ਦੇ ਇਸ ਬਿਆਨ ਤੋਂ ਬਾਅਦ ਪੰਜਾਬ ਕਾਂਗਰਸ ਦੀ ਅੰਦਰੂਨੀ ਸਿਆਸਤ ਨੂੰ ਲੈ ਕੇ ਚਰਚਾਵਾਂ ਹੋਰ ਤੇਜ਼ ਹੋ ਗਈਆਂ ਹਨ।

ਸਿਆਸੀ ਸੂਤਰਾਂ ਦਾ ਕਹਿਣਾ ਹੈ ਕਿ ਚੰਨੀ ਇਸ ਮੀਟਿੰਗ ਰਾਹੀਂ ਆਪਣੇ ਸਮਰਥਕਾਂ ਦੀ ਤਾਕਤ ਦਾ ਸੰਦੇਸ਼ ਪਾਰਟੀ ਹਾਈਕਮਾਂਡ ਤੱਕ ਪਹੁੰਚਾਉਣਾ ਚਾਹੁੰਦੇ ਹਨ। ਹਾਲਾਂਕਿ, ਇਸ ਮਾਮਲੇ ‘ਤੇ ਚੰਨੀ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਬਿਆਨ ਸਾਹਮਣੇ ਨਹੀਂ ਆਇਆ।

ਪੰਜਾਬ ਕਾਂਗਰਸ ਵਿੱਚ ਸੂਬਾ ਪ੍ਰਧਾਨ ਦੇ ਅਹੁਦੇ ਨੂੰ ਲੈ ਕੇ ਕਾਫ਼ੀ ਸਮੇਂ ਤੋਂ ਚਰਚਾ ਚੱਲ ਰਹੀ ਹੈ। ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਸੂਬਾ ਪ੍ਰਧਾਨ ਦੀ ਭੂਮਿਕਾ ਚੋਣੀ ਰਣਨੀਤੀ, ਟਿਕਟਾਂ ਦੀ ਵੰਡ ਅਤੇ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਅਹਿਮ ਮੰਨੀ ਜਾਂਦੀ ਹੈ। 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੂੰ ਸੂਬਾ ਪ੍ਰਧਾਨ ਬਣਾਇਆ ਗਿਆ ਸੀ ਅਤੇ ਚੋਣ ਜਿੱਤਣ ਤੋਂ ਬਾਅਦ ਉਹ ਮੁੱਖ ਮੰਤਰੀ ਬਣੇ ਸਨ।

ਇਸੇ ਕਾਰਨ ਚੰਨੀ ਦੇ ਸਮਰਥਕ ਲੰਬੇ ਸਮੇਂ ਤੋਂ ਉਨ੍ਹਾਂ ਨੂੰ ਸੂਬਾ ਪ੍ਰਧਾਨ ਬਣਾਉਣ ਦੀ ਮੰਗ ਕਰ ਰਹੇ ਸਨ। ਮੰਨਿਆ ਜਾ ਰਿਹਾ ਹੈ ਕਿ ਜੇਕਰ ਸੰਗਠਨ ਦੀ ਕਮਾਨ ਉਨ੍ਹਾਂ ਦੇ ਹੱਥ ਵਿੱਚ ਹੁੰਦੀ ਤਾਂ ਚੋਣੀ ਫ਼ੈਸਲਿਆਂ ਅਤੇ ਮੁੱਖ ਮੰਤਰੀ ਦੇ ਅਹੁਦੇ ਲਈ ਉਨ੍ਹਾਂ ਦੀ ਦਾਅਵੇਦਾਰੀ ਹੋਰ ਮਜ਼ਬੂਤ ਹੋ ਸਕਦੀ ਸੀ।

ਰਾਜਨੀਤਿਕ ਵਿਸ਼ਲੇਸ਼ਕਾਂ ਦਾ ਇਹ ਵੀ ਮੰਨਣਾ ਹੈ ਕਿ ਜੇਕਰ ਚੰਨੀ ਨੂੰ ਸੂਬਾ ਪ੍ਰਧਾਨ ਦੀ ਜ਼ਿੰਮੇਵਾਰੀ ਨਹੀਂ ਮਿਲਦੀ ਤਾਂ ਉਨ੍ਹਾਂ ਦੇ ਸਮਰਥਕ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਉਨ੍ਹਾਂ ਨੂੰ ਕਾਂਗਰਸ ਦਾ ਮੁੱਖ ਮੰਤਰੀ ਚਿਹਰਾ ਐਲਾਨਣ ਦੀ ਮੰਗ ਕਰ ਸਕਦੇ ਹਨ। 2022 ਦੀਆਂ ਚੋਣਾਂ ਦੌਰਾਨ ਵੀ ਪਾਰਟੀ ਨੇ ਬਾਅਦ ਵਿੱਚ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਦੇ ਚਿਹਰੇ ਵਜੋਂ ਪੇਸ਼ ਕੀਤਾ ਸੀ।

ਇਸ ਦੌਰਾਨ ਕੁਝ ਰਾਜਨੀਤਿਕ ਵਿਸ਼ਲੇਸ਼ਕ ਇਹ ਵੀ ਮੰਨ ਰਹੇ ਹਨ ਕਿ ਜੇਕਰ ਚੰਨੀ ਦੀਆਂ ਸਿਆਸੀ ਉਮੀਦਾਂ ਨੂੰ ਪਾਰਟੀ ਵਿੱਚ ਥਾਂ ਨਹੀਂ ਮਿਲਦੀ ਤਾਂ ਉਹ ਭਵਿੱਖ ਵਿੱਚ ਕਿਸੇ ਨਵੇਂ ਰਾਜਨੀਤਿਕ ਵਿਕਲਪ ਬਾਰੇ ਵੀ ਵਿਚਾਰ ਕਰ ਸਕਦੇ ਹਨ। ਹਾਲਾਂਕਿ, ਇਸ ਸਬੰਧੀ ਨਾ ਤਾਂ ਚਰਨਜੀਤ ਸਿੰਘ ਚੰਨੀ ਅਤੇ ਨਾ ਹੀ ਕਾਂਗਰਸ ਵੱਲੋਂ ਕੋਈ ਅਧਿਕਾਰਤ ਪੁਸ਼ਟੀ ਕੀਤੀ ਗਈ ਹੈ।

-(ਜੀ ਨਿਊਜ, ਪੰਜਾਬੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments