Sunday, July 5, 2026
Google search engine
Homeਤਾਜ਼ਾ ਖਬਰਅਗਲੇ 8 ਘੰਟਿਆਂ ਦੌਰਾਨ ਪੰਜਾਬ ਸਮੇਤ 18 ਸੂਬਿਆਂ 'ਚ ਭਾਰੀ ਮੀਂਹ ਤੇ...

ਅਗਲੇ 8 ਘੰਟਿਆਂ ਦੌਰਾਨ ਪੰਜਾਬ ਸਮੇਤ 18 ਸੂਬਿਆਂ ‘ਚ ਭਾਰੀ ਮੀਂਹ ਤੇ ਤੇਜ਼ ਹਵਾਵਾਂ ਦੀ ਸੰਭਾਵਨਾ

ਭਾਰਤੀ ਮੌਸਮ ਵਿਭਾਗ (IMD) ਮੁਤਾਬਕ, ਦੱਖਣ-ਪੱਛਮੀ ਮੌਨਸੂਨ 3 ਜੁਲਾਈ ਨੂੰ ਹੋਰ ਅੱਗੇ ਵਧਦਿਆਂ ਗੁਜਰਾਤ, ਮੱਧ ਪ੍ਰਦੇਸ਼ ਦੇ ਬਾਕੀ ਖੇਤਰਾਂ ਅਤੇ ਰਾਜਸਥਾਨ ਤੇ ਹਰਿਆਣਾ ਦੇ ਕੁਝ ਹਿੱਸਿਆਂ ਤੱਕ ਪਹੁੰਚ ਗਿਆ ਹੈ।

ਨਵੀਂ ਦਿੱਲੀ
ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਨਸੂਨ ਨੇ ਰਫ਼ਤਾਰ ਫੜ ਲਈ ਹੈ ਅਤੇ ਆਉਣ ਵਾਲੇ ਘੰਟਿਆਂ ਵਿੱਚ ਮੌਸਮ ਹੋਰ ਵੀ ਸਰਗਰਮ ਰਹਿਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ (IMD) ਮੁਤਾਬਕ, ਦੱਖਣ-ਪੱਛਮੀ ਮੌਨਸੂਨ 3 ਜੁਲਾਈ ਨੂੰ ਹੋਰ ਅੱਗੇ ਵਧਦਿਆਂ ਗੁਜਰਾਤ, ਮੱਧ ਪ੍ਰਦੇਸ਼ ਦੇ ਬਾਕੀ ਖੇਤਰਾਂ ਅਤੇ ਰਾਜਸਥਾਨ ਤੇ ਹਰਿਆਣਾ ਦੇ ਕੁਝ ਹਿੱਸਿਆਂ ਤੱਕ ਪਹੁੰਚ ਗਿਆ ਹੈ।

ਮੌਸਮ ਵਿਭਾਗ ਨੇ ਦੱਸਿਆ ਹੈ ਕਿ ਉੱਤਰ-ਪੱਛਮੀ ਬੰਗਾਲ ਦੀ ਖਾੜੀ ਉੱਤੇ ਬਣ ਰਹੇ ਘੱਟ ਦਬਾਅ ਵਾਲੇ ਖੇਤਰ ਦੇ ਪ੍ਰਭਾਵ ਕਾਰਨ ਅਗਲੇ 4 ਤੋਂ 5 ਦਿਨਾਂ ਦੌਰਾਨ ਮੱਧ, ਪੱਛਮੀ ਅਤੇ ਉੱਤਰੀ ਭਾਰਤ ਦੇ ਕਈ ਸੂਬਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ ਕਈ ਇਲਾਕਿਆਂ ਵਿੱਚ ਗਰਜ-ਚਮਕ ਅਤੇ ਤੇਜ਼ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਹੈ।

40 ਤੋਂ 70 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਚੱਲ ਸਕਦੀਆਂ ਹਨ ਹਵਾਵਾਂ
IMD ਅਨੁਸਾਰ, ਅਗਲੇ ਕੁਝ ਘੰਟਿਆਂ ਦੌਰਾਨ ਕਈ ਰਾਜਾਂ ਵਿੱਚ 40 ਤੋਂ 70 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਇਸ ਦੇ ਨਾਲ ਗਰਜ-ਚਮਕ ਅਤੇ ਬਿਜਲੀ ਡਿੱਗਣ ਦੀਆਂ ਘਟਨਾਵਾਂ ਵੀ ਹੋ ਸਕਦੀਆਂ ਹਨ, ਜਿਸ ਕਾਰਨ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ।

ਇਨ੍ਹਾਂ ਸੂਬਿਆਂ ਵਿੱਚ ਭਾਰੀ ਮੀਂਹ ਦੀ ਸੰਭਾਵਨਾ
ਮੌਸਮ ਵਿਭਾਗ ਮੁਤਾਬਕ, 4 ਤੋਂ 6 ਜੁਲਾਈ ਦਰਮਿਆਨ ਕੋਂਕਣ, ਮੱਧ ਮਹਾਰਾਸ਼ਟਰ ਅਤੇ ਦੱਖਣੀ ਗੁਜਰਾਤ ਦੇ ਕਈ ਇਲਾਕਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈ ਸਕਦਾ ਹੈ। ਇਸ ਤੋਂ ਇਲਾਵਾ 4 ਜੁਲਾਈ ਨੂੰ ਪੱਛਮੀ ਮੱਧ ਪ੍ਰਦੇਸ਼ ਅਤੇ ਓਡੀਸ਼ਾ ਵਿੱਚ ਵੀ ਭਾਰੀ ਵਰਖਾ ਦੀ ਸੰਭਾਵਨਾ ਹੈ।

ਰਾਜਸਥਾਨ, ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ, ਪੱਛਮੀ ਬੰਗਾਲ, ਛੱਤੀਸਗੜ੍ਹ, ਵਿਦਰਭ ਅਤੇ ਉੱਤਰ-ਪੂਰਬੀ ਭਾਰਤ ਦੇ ਕਈ ਸੂਬਿਆਂ ਵਿੱਚ ਵੀ ਅਗਲੇ ਕੁਝ ਦਿਨਾਂ ਦੌਰਾਨ ਭਾਰੀ ਮੀਂਹ, ਗਰਜ-ਚਮਕ ਅਤੇ ਬਿਜਲੀ ਡਿੱਗਣ ਦਾ ਖ਼ਤਰਾ ਬਣਿਆ ਰਹੇਗਾ।

ਨ੍ਹਾਂ 18 ਸੂਬਿਆਂ ਲਈ ਜਾਰੀ ਹੋਈ ਚੇਤਾਵਨੀ
ਭਾਰਤੀ ਮੌਸਮ ਵਿਭਾਗ ਨੇ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੰਜਾਬ, ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼, ਰਾਜਸਥਾਨ, ਬਿਹਾਰ, ਓਡੀਸ਼ਾ, ਕੇਰਲ, ਨਾਗਾਲੈਂਡ, ਸਿੱਕਮ, ਪੱਛਮੀ ਬੰਗਾਲ, ਮੱਧ ਪ੍ਰਦੇਸ਼, ਗੁਜਰਾਤ ਅਤੇ ਮਹਾਰਾਸ਼ਟਰ ਸਮੇਤ ਕੁੱਲ 18 ਸੂਬਿਆਂ ਵਿੱਚ ਮੀਂਹ, ਗਰਜ-ਚਮਕ ਅਤੇ ਤੇਜ਼ ਹਵਾਵਾਂ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ।

-(ਪੀਟੀਸੀ ਨਿਊਜ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments