ਮਜੀਠਾ ਥਾਣਾ ਮਾਮਲੇ ‘ਚ ਬਿਕਰਮ ਸਿੰਘ ਮਜੀਠੀਆ ਨੂੰ ਰਾਹਤ, ਅਦਾਲਤ ਨੇ ਦਿੱਤੀ ਪੱਕੀ ਜ਼ਮਾਨਤ
ਦੱਸਣਯੋਗ ਹੈ ਕਿ ਬੀਤੇ ਦਿਨ ਇਸ ਮਾਮਲੇ ਦੀ ਸੁਣਵਾਈ ਦੌਰਾਨ ਅਦਾਲਤ ਨੇ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਆਪਣਾ ਫ਼ੈਸਲਾ ਰਾਖਵਾਂ ਰੱਖ ਲਿਆ ਸੀ, ਜਿਸ ਨੂੰ ਅੱਜ 4 ਜੁਲਾਈ ਨੂੰ ਸੁਣਾਇਆ ਗਿਆ।

ਸ੍ਰੀ ਅੰਮ੍ਰਿਤਸਰ ਸਾਹਿਬ
ਪੰਜਾਬ ਦੀ ਸਿਆਸਤ ਨਾਲ ਜੁੜੀ ਇੱਕ ਅਹਿਮ ਖ਼ਬਰ ਸਾਹਮਣੇ ਆਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਮਜੀਠਾ ਪੁਲਿਸ ਥਾਣਾ ਮਾਮਲੇ ਵਿੱਚ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ। ਅੰਮ੍ਰਿਤਸਰ ਜ਼ਿਲ੍ਹਾ ਅਦਾਲਤ ਨੇ ਪਹਿਲਾਂ ਦਿੱਤੀ ਅੰਤਰਿਮ ਜ਼ਮਾਨਤ ਤੋਂ ਬਾਅਦ ਹੁਣ ਉਨ੍ਹਾਂ ਨੂੰ ਇਸ ਮਾਮਲੇ ਵਿੱਚ ਪੱਕੀ ਜ਼ਮਾਨਤ ਦੇ ਦਿੱਤੀ ਹੈ।
ਮਜੀਠਾ ਪੁਲਿਸ ਥਾਣੇ ‘ਤੇ ਕਥਿਤ ਹਮਲੇ ਨਾਲ ਸਬੰਧਤ ਕੇਸ ਵਿੱਚ ਬਿਕਰਮ ਸਿੰਘ ਮਜੀਠੀਆ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਦਾਇਰ ਪੱਕੀ ਜ਼ਮਾਨਤ ਦੀ ਅਰਜ਼ੀ ‘ਤੇ ਸੁਣਵਾਈ ਕਰਦਿਆਂ ਅਦਾਲਤ ਨੇ ਆਪਣਾ ਫ਼ੈਸਲਾ ਸੁਣਾਇਆ। ਦੱਸਣਯੋਗ ਹੈ ਕਿ ਬੀਤੇ ਦਿਨ ਇਸ ਮਾਮਲੇ ਦੀ ਸੁਣਵਾਈ ਦੌਰਾਨ ਅਦਾਲਤ ਨੇ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਆਪਣਾ ਫ਼ੈਸਲਾ ਰਾਖਵਾਂ ਰੱਖ ਲਿਆ ਸੀ, ਜਿਸ ਨੂੰ ਅੱਜ 4 ਜੁਲਾਈ ਨੂੰ ਸੁਣਾਇਆ ਗਿਆ।
ਇਸ ਤੋਂ ਪਹਿਲਾਂ ਬਿਕਰਮ ਸਿੰਘ ਮਜੀਠੀਆ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਇਸੇ ਮਾਮਲੇ ਵਿੱਚ ਅਗਾਊਂ ਜ਼ਮਾਨਤ ਮਿਲੀ ਹੋਈ ਸੀ। ਇਸ ਤੋਂ ਬਾਅਦ ਉਨ੍ਹਾਂ ਵੱਲੋਂ ਪੱਕੀ ਜ਼ਮਾਨਤ ਲਈ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਗਈ ਸੀ, ਜਿਸ ਨੂੰ ਹੁਣ ਅਦਾਲਤ ਨੇ ਮਨਜ਼ੂਰ ਕਰ ਲਿਆ ਹੈ।
-(ਏਬੀਪੀ ਸਾਂਝਾ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


