Monday, July 6, 2026
Google search engine
Homeਤਾਜ਼ਾ ਖਬਰਪੰਜਾਬ 'ਚ ਅਗਲੇ 4 ਦਿਨਾਂ ਲਈ ਭਾਰੀ ਮੀਂਹ ਦਾ ਯੈਲੋ ਅਲਰਟ, ਗਰਮੀ...

ਪੰਜਾਬ ‘ਚ ਅਗਲੇ 4 ਦਿਨਾਂ ਲਈ ਭਾਰੀ ਮੀਂਹ ਦਾ ਯੈਲੋ ਅਲਰਟ, ਗਰਮੀ ਤੋਂ ਮਿਲੇਗੀ ਰਾਹਤ

ਪੰਜਾਬ ‘ਚ ਅਗਲੇ 4 ਦਿਨਾਂ ਲਈ ਭਾਰੀ ਮੀਂਹ ਦਾ ਯੈਲੋ ਅਲਰਟ, ਗਰਮੀ ਤੋਂ ਮਿਲੇਗੀ ਰਾਹਤ

ਮੌਸਮ ਵਿਭਾਗ ਨੇ ਸੂਬੇ ਦੇ ਕਈ ਇਲਾਕਿਆਂ ਲਈ ਅਗਲੇ ਚਾਰ ਦਿਨ ਭਾਰੀ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਸਵੇਰੇ ਪਏ ਮੀਂਹ ਕਾਰਨ ਅੰਮ੍ਰਿਤਸਰ ਅਤੇ ਜਲੰਧਰ ਸਮੇਤ ਕਈ ਇਲਾਕਿਆਂ ਵਿੱਚ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ।

ਚੰਡੀਗੜ੍ਹ

ਪੰਜਾਬ ਵਿੱਚ ਅੱਜ ਤੋਂ ਮੌਸਮ ਦਾ ਮਿਜਾਜ਼ ਬਦਲਣ ਵਾਲਾ ਹੈ। ਮੌਸਮ ਵਿਭਾਗ ਨੇ ਸੂਬੇ ਦੇ ਕਈ ਇਲਾਕਿਆਂ ਲਈ ਅਗਲੇ ਚਾਰ ਦਿਨ ਭਾਰੀ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਸਵੇਰੇ ਪਏ ਮੀਂਹ ਕਾਰਨ ਅੰਮ੍ਰਿਤਸਰ ਅਤੇ ਜਲੰਧਰ ਸਮੇਤ ਕਈ ਇਲਾਕਿਆਂ ਵਿੱਚ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ।

ਮੌਸਮ ਵਿਭਾਗ ਅਨੁਸਾਰ ਲਗਾਤਾਰ ਮੀਂਹ ਪੈਣ ਕਾਰਨ ਤਾਪਮਾਨ ਵਿੱਚ ਕਰੀਬ ਪੰਜ ਡਿਗਰੀ ਸੈਲਸੀਅਸ ਤੱਕ ਦੀ ਗਿਰਾਵਟ ਆ ਸਕਦੀ ਹੈ। 10 ਜੁਲਾਈ ਨੂੰ ਸੂਬੇ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਦਕਿ 11 ਜੁਲਾਈ ਨੂੰ ਕਈ ਥਾਵਾਂ ‘ਤੇ ਭਾਰੀ ਮੀਂਹ ਪੈਣ ਦੇ ਆਸਾਰ ਹਨ।

ਐਤਵਾਰ ਨੂੰ ਪੰਜਾਬ ਵਿੱਚ ਜ਼ਿਆਦਾਤਰ ਥਾਵਾਂ ‘ਤੇ ਮੌਸਮ ਖੁਸ਼ਕ ਰਿਹਾ, ਪਰ ਇਸ ਦੌਰਾਨ ਵੱਧ ਤੋਂ ਵੱਧ ਤਾਪਮਾਨ ਇੱਕ ਵਾਰ ਫਿਰ 40 ਡਿਗਰੀ ਸੈਲਸੀਅਸ ਤੋਂ ਉੱਪਰ ਪਹੁੰਚ ਗਿਆ। ਸੂਬੇ ਦਾ ਔਸਤ ਵੱਧ ਤੋਂ ਵੱਧ ਤਾਪਮਾਨ 0.9 ਡਿਗਰੀ ਵਧਿਆ, ਜੋ ਆਮ ਦੇ ਨੇੜੇ ਰਿਹਾ।

ਦੂਜੇ ਪਾਸੇ ਘੱਟੋ-ਘੱਟ ਤਾਪਮਾਨ ਵਿੱਚ 1.4 ਡਿਗਰੀ ਦੀ ਕਮੀ ਦਰਜ ਕੀਤੀ ਗਈ, ਹਾਲਾਂਕਿ ਇਹ ਆਮ ਨਾਲੋਂ 1.8 ਡਿਗਰੀ ਵੱਧ ਰਿਹਾ। ਐਸਬੀਐਸ ਨਗਰ ਵਿੱਚ ਸਭ ਤੋਂ ਘੱਟ ਘੱਟੋ-ਘੱਟ ਤਾਪਮਾਨ 23 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਸੂਬੇ ਦਾ ਸਭ ਤੋਂ ਵੱਧ ਵੱਧ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 40.3 ਡਿਗਰੀ ਸੈਲਸੀਅਸ ਰਿਹਾ।

ਪ੍ਰਮੁੱਖ ਸ਼ਹਿਰਾਂ ਦਾ ਤਾਪਮਾਨ

ਅੰਮ੍ਰਿਤਸਰ ਵਿੱਚ ਵੱਧ ਤੋਂ ਵੱਧ ਤਾਪਮਾਨ 35.9 ਡਿਗਰੀ ਸੈਲਸੀਅਸ, ਲੁਧਿਆਣਾ 36.4 ਡਿਗਰੀ, ਪਟਿਆਲਾ 37.2 ਡਿਗਰੀ, ਪਠਾਨਕੋਟ 35.5 ਡਿਗਰੀ, ਗੁਰਦਾਸਪੁਰ 36.0 ਡਿਗਰੀ, ਫਾਜ਼ਿਲਕਾ 39.0 ਡਿਗਰੀ, ਫਿਰੋਜ਼ਪੁਰ 35.9 ਡਿਗਰੀ, ਸੰਗਰੂਰ 35.8 ਡਿਗਰੀ ਅਤੇ ਰੂਪਨਗਰ 37.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਇਸੇ ਤਰ੍ਹਾਂ ਘੱਟੋ-ਘੱਟ ਤਾਪਮਾਨ ਅੰਮ੍ਰਿਤਸਰ ਵਿੱਚ 29.2 ਡਿਗਰੀ ਸੈਲਸੀਅਸ, ਲੁਧਿਆਣਾ 26.2 ਡਿਗਰੀ, ਪਟਿਆਲਾ 26.7 ਡਿਗਰੀ, ਪਠਾਨਕੋਟ 23.9 ਡਿਗਰੀ, ਬਠਿੰਡਾ 30.8 ਡਿਗਰੀ, ਫਰੀਦਕੋਟ 30.6 ਡਿਗਰੀ, ਫਾਜ਼ਿਲਕਾ 29.2 ਡਿਗਰੀ, ਫਿਰੋਜ਼ਪੁਰ 29.5 ਡਿਗਰੀ ਅਤੇ ਰੂਪਨਗਰ 27.0 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

-(ਏਬੀਪੀ ਸਾਂਝਾ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments