Wednesday, July 8, 2026
Google search engine
HomeਅਪਰਾਧFBI ਦੀ ‘ਵਾਂਟੇਡ’ ਸੂਚੀ ਵਿੱਚ ਨਾਮ ਆਉਣ ਮਗਰੋਂ ਟਾਂਡਾ ਦੇ SHO ਗੁਰਿੰਦਰਜੀਤ...

FBI ਦੀ ‘ਵਾਂਟੇਡ’ ਸੂਚੀ ਵਿੱਚ ਨਾਮ ਆਉਣ ਮਗਰੋਂ ਟਾਂਡਾ ਦੇ SHO ਗੁਰਿੰਦਰਜੀਤ ਸਿੰਘ ਲਾਈਨ ਹਾਜ਼ਰ, ਐਸਪੀ ਦਿਹਾਤੀ ਜਲੰਧਰ ਨੂੰ ਸੌਂਪੀ ਗਈ ਜਾਂਚ

FBI ਦੀ ‘ਵਾਂਟੇਡ’ ਸੂਚੀ ਵਿੱਚ ਨਾਮ ਆਉਣ ਮਗਰੋਂ ਟਾਂਡਾ ਦੇ SHO ਗੁਰਿੰਦਰਜੀਤ ਸਿੰਘ ਲਾਈਨ ਹਾਜ਼ਰ, ਐਸਪੀ ਦਿਹਾਤੀ ਜਲੰਧਰ ਨੂੰ ਸੌਂਪੀ ਗਈ ਜਾਂਚ

ਐਫਬੀਆਈ ਮੁਤਾਬਕ ਗੁਰਿੰਦਰਜੀਤ ਸਿੰਘ ਨੇ ਲਾਸ ਏਂਜਲਸ ਵਿੱਚ ਰਹਿੰਦੇ ਇੱਕ ਪਰਿਵਾਰ ਤੋਂ ਪੈਸਿਆਂ ਦੀ ਮੰਗ ਕੀਤੀ ਅਤੇ ਕਥਿਤ ਤੌਰ ‘ਤੇ ਧਮਕੀ ਦਿੱਤੀ ਕਿ ਜੇ ਰਕਮ ਨਾ ਦਿੱਤੀ ਗਈ ਤਾਂ ਪੰਜਾਬ ਵਿੱਚ ਰਹਿੰਦੇ ਉਨ੍ਹਾਂ ਦੇ ਰਿਸ਼ਤੇਦਾਰਾਂ ਨੂੰ ਕਤਲ ਦੇ ਕੇਸ ਵਿੱਚ ਫਸਾ ਦਿੱਤਾ ਜਾਵੇਗਾ।

ਜਲੰਧਰ

ਅਮਰੀਕੀ ਜਾਂਚ ਏਜੰਸੀ FBI ਨੇ ਪੰਜਾਬ ਪੁਲਿਸ ਦੇ ਮੁਲਾਜ਼ਮ ਗੁਰਿੰਦਰਜੀਤ ਸਿੰਘ ‘ਤੇ ਇੱਕ ਅਮਰੀਕਾ-ਅਧਾਰਿਤ ਪਰਿਵਾਰ ਤੋਂ 4 ਲੱਖ ਅਮਰੀਕੀ ਡਾਲਰ (ਕਰੀਬ 4 ਕਰੋੜ ਰੁਪਏ) ਦੀ ਕਥਿਤ ਵਸੂਲੀ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਗਾਇਆ ਹੈ। ਐਫਬੀਆਈ ਮੁਤਾਬਕ ਗੁਰਿੰਦਰਜੀਤ ਸਿੰਘ ਨੇ ਲਾਸ ਏਂਜਲਸ ਵਿੱਚ ਰਹਿੰਦੇ ਇੱਕ ਪਰਿਵਾਰ ਤੋਂ ਪੈਸਿਆਂ ਦੀ ਮੰਗ ਕੀਤੀ ਅਤੇ ਕਥਿਤ ਤੌਰ ‘ਤੇ ਧਮਕੀ ਦਿੱਤੀ ਕਿ ਜੇ ਰਕਮ ਨਾ ਦਿੱਤੀ ਗਈ ਤਾਂ ਪੰਜਾਬ ਵਿੱਚ ਰਹਿੰਦੇ ਉਨ੍ਹਾਂ ਦੇ ਰਿਸ਼ਤੇਦਾਰਾਂ ਨੂੰ ਕਤਲ ਦੇ ਕੇਸ ਵਿੱਚ ਫਸਾ ਦਿੱਤਾ ਜਾਵੇਗਾ।

SHO ਗੁਰਿੰਦਰਜੀਤ ਸਿੰਘ ਨੂੰ ਕੀਤਾ ਗਿਆ ਲਾਈਨ ਹਾਜ਼ਰ

ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਟਾਂਡਾ ਦੇ ਐਸਐਚਓ ਗੁਰਿੰਦਰਜੀਤ ਸਿੰਘ ਨਾਗਰਾ ਨੂੰ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ। ਹੁਸ਼ਿਆਰਪੁਰ ਦੇ ਐਸਐਸਪੀ ਨੇ ਇਹ ਕਾਰਵਾਈ ਕਰਦਿਆਂ ਮਾਮਲੇ ਦੀ ਜਾਂਚ ਜਲੰਧਰ ਦਿਹਾਤੀ ਦੇ ਐਸਪੀ (ਡੀ) ਨੂੰ ਸੌਂਪ ਦਿੱਤੀ ਹੈ।

ਰਿਪੋਰਟਾਂ ਅਨੁਸਾਰ ਡੀਆਈਜੀ ਵੱਲੋਂ ਵੀ ਜਾਂਚ ਦੇ ਹੁਕਮ ਜਾਰੀ ਕੀਤੇ ਗਏ ਹਨ। ਐਸਐਸਪੀ ਨੇ ਕਿਹਾ ਕਿ ਇਹ ਮਾਮਲਾ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਵੀਡੀਓ ਅਤੇ ਹੋਰ ਜਾਣਕਾਰੀ ਦੇ ਆਧਾਰ ‘ਤੇ ਸਾਹਮਣੇ ਆਇਆ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਭਾਰਤ ਸਰਕਾਰ ਜਾਂ ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਕੋਈ ਅਧਿਕਾਰਤ ਪੁਸ਼ਟੀ ਜਾਂ ਵਿਸਥਾਰਤ ਜਾਣਕਾਰੀ ਨਹੀਂ ਮਿਲੀ।

ਉਨ੍ਹਾਂ ਕਿਹਾ ਕਿ ਪੂਰੇ ਮਾਮਲੇ ਦੀ ਅਸਲ ਸਥਿਤੀ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਸਪੱਸ਼ਟ ਹੋਵੇਗੀ। ਫਿਲਹਾਲ ਸਾਵਧਾਨੀ ਵਜੋਂ ਟਾਂਡਾ ਦੇ ਐਸਐਚਓ ਨੂੰ ਲਾਈਨ ਹਾਜ਼ਰ ਕੀਤਾ ਗਿਆ ਹੈ ਅਤੇ ਜਾਂਚ ਰਿਪੋਰਟ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।

ਗੁਰਿੰਦਰਜੀਤ ਸਿੰਘ ਦਾ ਨਾਮ ਕਿਵੇਂ ਆਇਆ?

ਜਾਣਕਾਰੀ ਮੁਤਾਬਕ ਕੁਝ ਮਹੀਨੇ ਪਹਿਲਾਂ ਅਮਰੀਕੀ ਅਧਿਕਾਰੀਆਂ ਨੇ ਜੱਗੂ ਗੈਂਗ ਨਾਲ ਕਥਿਤ ਸਬੰਧ ਰੱਖਣ ਵਾਲੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਸੀ, ਜੋ ਗੈਰ-ਕਾਨੂੰਨੀ ਤਰੀਕੇ ਨਾਲ ਅਮਰੀਕਾ ਵਿੱਚ ਦਾਖਲ ਹੋਇਆ ਸੀ। ਪੁੱਛਗਿੱਛ ਦੌਰਾਨ ਉਸ ਨੇ ਗੁਰਿੰਦਰਜੀਤ ਸਿੰਘ ਦਾ ਨਾਮ ਲਿਆ, ਜਿਸ ਤੋਂ ਬਾਅਦ ਜਾਂਚ ਦਾ ਘੇਰਾ ਹੋਰ ਵਧਾਇਆ ਗਿਆ।

ਜਾਂਚ ਦੌਰਾਨ ਸਾਹਮਣੇ ਆਇਆ ਕਿ ਅਮਰੀਕੀ ਪੁਲਿਸ ਨੇ ਲਾਸ ਏਂਜਲਸ ਵਿੱਚ ਇੱਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੋਇਆ ਸੀ ਅਤੇ ਗੁਰਿੰਦਰਜੀਤ ਸਿੰਘ ਨੇ ਕਥਿਤ ਤੌਰ ‘ਤੇ ਇਸ ਕੇਸ ਦੀ ਜਾਣਕਾਰੀ ਹਾਸਲ ਕਰ ਲਈ। ਇਸ ਤੋਂ ਬਾਅਦ ਉਸ ਨੇ ਮਾਮਲਾ ਸੁਲਝਾਉਣ ਦੇ ਨਾਮ ‘ਤੇ ਉਸ ਵਿਅਕਤੀ ਦੇ ਪਰਿਵਾਰ ਤੋਂ ਪੈਸੇ ਮੰਗਣ ਦੀ ਕੋਸ਼ਿਸ਼ ਕੀਤੀ।

ਅਮਰੀਕੀ ਅਧਿਕਾਰੀਆਂ ਨੇ ਹੁਣ ਗੁਰਿੰਦਰਜੀਤ ਸਿੰਘ ਨੂੰ ਆਪਣੀ ‘ਵਾਂਟੇਡ ਲਿਸਟ’ ਵਿੱਚ ਸ਼ਾਮਲ ਕੀਤਾ ਹੈ। ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਨਾਲ ਜਾਰੀ ਇੱਕ ਪੋਸਟਰ ਵਿੱਚ ਵੀ ਉਸ ਦੀ ਤਸਵੀਰ ਸ਼ਾਮਲ ਕੀਤੀ ਗਈ ਹੈ। ਹਾਲਾਂਕਿ ਅੰਗਰੇਜ਼ੀ ਅਖ਼ਬਾਰ ਇੰਡੀਅਨ ਐਕਸਪ੍ਰੈਸ ਨਾਲ ਗੱਲਬਾਤ ਦੌਰਾਨ ਗੁਰਿੰਦਰਜੀਤ ਸਿੰਘ ਨੇ ਆਪਣੇ ਉੱਪਰ ਲੱਗੇ ਸਾਰੇ ਦੋਸ਼ਾਂ ਨੂੰ ਰੱਦ ਕਰਦਿਆਂ ਖੁਦ ਨੂੰ ਬੇਕਸੂਰ ਦੱਸਿਆ ਹੈ। ਉਸ ਦਾ ਕਹਿਣਾ ਹੈ ਕਿ ਇਸ ਮਾਮਲੇ ਬਾਰੇ ਉਸ ਨੂੰ ਵੀ ਸੋਸ਼ਲ ਮੀਡੀਆ ਰਾਹੀਂ ਹੀ ਜਾਣਕਾਰੀ ਮਿਲੀ।

-(ਟੀਵੀ 9 ਪੰਜਾਬੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments