Thursday, July 9, 2026
Google search engine
Homeਤਾਜ਼ਾ ਖਬਰਪੰਜਾਬ ਦੇ 5 ਜ਼ਿਲ੍ਹਿਆਂ ਲਈ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਨੇ...

ਪੰਜਾਬ ਦੇ 5 ਜ਼ਿਲ੍ਹਿਆਂ ਲਈ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ ਯੈਲੋ ਅਲਰਟ

ਪੰਜਾਬ ਦੇ 5 ਜ਼ਿਲ੍ਹਿਆਂ ਲਈ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ ਯੈਲੋ ਅਲਰਟ

ਵਿਭਾਗ ਦੇ ਤਾਜ਼ਾ ਬੁਲੇਟਿਨ ਅਨੁਸਾਰ ਪੰਜਾਬ ਦੇ ਉੱਤਰ-ਪੂਰਬੀ ਹਿੱਸਿਆਂ ਵਿੱਚ 8 ਤੋਂ 12 ਜੁਲਾਈ ਤੱਕ ਮੌਸਮ ਖ਼ਰਾਬ ਰਹਿਣ ਦੇ ਆਸਾਰ ਹਨ। ਇਸ ਮਿਆਦ ਦੌਰਾਨ ਸੂਬੇ ਦੇ ਕੁਝ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ।

ਚੰਡੀਗੜ੍ਹ

ਪੰਜਾਬ ਵਿੱਚ ਇੱਕ ਵਾਰ ਫਿਰ ਮੌਸਮ ਨੇ ਰੁੱਖ ਬਦਲਿਆ ਹੈ। ਪਿਛਲੇ ਦਿਨਾਂ ਦੌਰਾਨ ਕਈ ਇਲਾਕਿਆਂ ਵਿੱਚ ਹੋਈ ਬਾਰਿਸ਼ ਅਤੇ ਠੰਢੀਆਂ ਹਵਾਵਾਂ ਕਾਰਨ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਇਸੇ ਦੌਰਾਨ ਭਾਰਤ ਮੌਸਮ ਵਿਗਿਆਨ ਵਿਭਾਗ, ਚੰਡੀਗੜ੍ਹ ਨੇ ਅਗਲੇ ਪੰਜ ਦਿਨਾਂ ਲਈ ਨਵਾਂ ਮੌਸਮੀ ਅਨੁਮਾਨ ਜਾਰੀ ਕੀਤਾ ਹੈ। ਵਿਭਾਗ ਦੇ ਤਾਜ਼ਾ ਬੁਲੇਟਿਨ ਅਨੁਸਾਰ ਪੰਜਾਬ ਦੇ ਉੱਤਰ-ਪੂਰਬੀ ਹਿੱਸਿਆਂ ਵਿੱਚ 8 ਤੋਂ 12 ਜੁਲਾਈ ਤੱਕ ਮੌਸਮ ਖ਼ਰਾਬ ਰਹਿਣ ਦੇ ਆਸਾਰ ਹਨ। ਇਸ ਮਿਆਦ ਦੌਰਾਨ ਸੂਬੇ ਦੇ ਕੁਝ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ।

ਮੌਸਮ ਵਿਭਾਗ ਮੁਤਾਬਕ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ ਵਿੱਚ ਤੇਜ਼ ਮੀਂਹ ਪੈ ਸਕਦਾ ਹੈ। ਇਨ੍ਹਾਂ ਪੰਜ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਤੇਜ਼ ਹਵਾਵਾਂ ਅਤੇ ਗਰਜ-ਚਮਕ ਵਾਲੇ ਮੌਸਮ ਦੀ ਵੀ ਸੰਭਾਵਨਾ ਹੈ। ਦੂਜੇ ਪਾਸੇ ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਮਾਨਸਾ, ਸੰਗਰੂਰ, ਬਰਨਾਲਾ, ਲੁਧਿਆਣਾ ਅਤੇ ਪਟਿਆਲਾ ਸਮੇਤ ਹੋਰ ਜ਼ਿਲ੍ਹਿਆਂ ਲਈ ਇਸ ਵੇਲੇ ਕੋਈ ਖ਼ਾਸ ਚੇਤਾਵਨੀ ਜਾਰੀ ਨਹੀਂ ਕੀਤੀ ਗਈ। ਇਨ੍ਹਾਂ ਇਲਾਕਿਆਂ ਵਿੱਚ ਮੌਸਮ ਆਮ ਰਹਿਣ ਦੀ ਉਮੀਦ ਹੈ। ਫਿਰ ਵੀ ਵਿਭਾਗ ਨੇ ਲੋਕਾਂ ਨੂੰ ਖ਼ਰਾਬ ਮੌਸਮ ਦੌਰਾਨ ਲੋੜੀਂਦੀ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਹੈ।

-(ਜਗਬਾਣੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments