Thursday, July 9, 2026
Google search engine
Homeਰਾਜਨੀਤੀਪੰਜਾਬ ਕਾਂਗਰਸ ਵਿੱਚ ਨਰਮ ਪਿਆ ਚੰਨੀ ਧੜਾ, ਭੁਪੇਸ਼ ਬਘੇਲ ਨਾਲ ਮੁਲਾਕਾਤ ਕਰਨਗੇ...

ਪੰਜਾਬ ਕਾਂਗਰਸ ਵਿੱਚ ਨਰਮ ਪਿਆ ਚੰਨੀ ਧੜਾ, ਭੁਪੇਸ਼ ਬਘੇਲ ਨਾਲ ਮੁਲਾਕਾਤ ਕਰਨਗੇ ਦੋ ਆਗੂ

ਪੰਜਾਬ ਕਾਂਗਰਸ ਵਿੱਚ ਨਰਮ ਪਿਆ ਚੰਨੀ ਧੜਾ, ਭੁਪੇਸ਼ ਬਘੇਲ ਨਾਲ ਮੁਲਾਕਾਤ ਕਰਨਗੇ ਦੋ ਆਗੂ

ਚੰਨੀ ਧੜੇ ਦੇ ਦੋ ਆਗੂ ਆਪਣਾ ਪੱਖ ਰੱਖਣ ਲਈ ਏਆਈਸੀਸੀ ਦੇ ਪੰਜਾਬ ਇੰਚਾਰਜ ਭੁਪੇਸ਼ ਬਘੇਲ ਨਾਲ ਮੁਲਾਕਾਤ ਕਰਨਗੇ, ਜਿਨ੍ਹਾਂ ਵਿੱਚ ਸੰਸਦ ਮੈਂਬਰ ਰੰਧਾਵਾ ਵੀ ਸ਼ਾਮਲ ਹਨ। ਆਗੂਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਕਿਸੇ ਨਾਲ ਕੋਈ ਨਾਰਾਜ਼ਗੀ ਨਹੀਂ ਹੈ।

ਚੰਡੀਗੜ੍ਹ

ਪੰਜਾਬ ਕਾਂਗਰਸ ਵਿੱਚ ਪਿਛਲੇ ਕੁਝ ਦਿਨਾਂ ਤੋਂ ਚੱਲ ਰਹੇ ਅੰਦਰੂਨੀ ਮਤਭੇਦਾਂ ਵਿਚਕਾਰ ਹੁਣ ਸਿਆਸੀ ਸਮੀਕਰਨ ਬਦਲਦੇ ਨਜ਼ਰ ਆ ਰਹੇ ਹਨ। ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦਾ ਧੜਾ ਹਾਈਕਮਾਨ ਦੇ ਸਖ਼ਤ ਰੁਖ਼ ਤੋਂ ਬਾਅਦ ਹੁਣ ਨਰਮ ਪੈਂਦਾ ਦਿਖਾਈ ਦੇ ਰਿਹਾ ਹੈ। ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ, ਕਪੂਰਥਲਾ ਦੇ ਵਿਧਾਇਕ ਰਾਣਾ ਗੁਰਜੀਤ ਸਿੰਘ ਅਤੇ ਜਲੰਧਰ ਕੈਂਟ ਦੇ ਵਿਧਾਇਕ ਪ੍ਰਗਟ ਸਿੰਘ ਦੇ ਬਿਆਨਾਂ ਵਿੱਚ ਵੀ ਬਦਲਾਅ ਵੇਖਣ ਨੂੰ ਮਿਲਿਆ ਹੈ। ਚੰਨੀ ਧੜੇ ਦੇ ਦੋ ਆਗੂ ਆਪਣਾ ਪੱਖ ਰੱਖਣ ਲਈ ਏਆਈਸੀਸੀ ਦੇ ਪੰਜਾਬ ਇੰਚਾਰਜ ਭੁਪੇਸ਼ ਬਘੇਲ ਨਾਲ ਮੁਲਾਕਾਤ ਕਰਨਗੇ, ਜਿਨ੍ਹਾਂ ਵਿੱਚ ਸੰਸਦ ਮੈਂਬਰ ਰੰਧਾਵਾ ਵੀ ਸ਼ਾਮਲ ਹਨ। ਆਗੂਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਕਿਸੇ ਨਾਲ ਕੋਈ ਨਾਰਾਜ਼ਗੀ ਨਹੀਂ ਹੈ।

ਸੰਸਦ ਮੈਂਬਰ ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਪੰਜਾਬ ਕਾਂਗਰਸ ਪੂਰੀ ਤਰ੍ਹਾਂ ਇੱਕਜੁੱਟ ਹੈ ਅਤੇ ਸਾਰੇ ਮਿਲ ਬੈਠ ਕੇ ਮਾਮਲੇ ਦਾ ਹੱਲ ਕੱਢਣਗੇ। ਰਾਣਾ ਗੁਰਜੀਤ ਸਿੰਘ ਨੇ ਵੀ ਦਾਅਵਾ ਕੀਤਾ ਕਿ ਪਾਰਟੀ ਅੰਦਰ ਸਭ ਕੁਝ ਠੀਕ ਚੱਲ ਰਿਹਾ ਹੈ। ਉੱਧਰ, ਵਿਧਾਇਕ ਪ੍ਰਗਟ ਸਿੰਘ ਨੇ ਕਿਹਾ ਕਿ ਕਾਂਗਰਸ ਵਿੱਚ ਕਿਸੇ ਤਰ੍ਹਾਂ ਦਾ ਕੋਈ ਡੈੱਡਲਾਕ ਨਹੀਂ ਹੈ। ਭੁਪੇਸ਼ ਬਘੇਲ 6 ਜੁਲਾਈ ਤੋਂ ਪੰਜ ਦਿਨਾਂ ਦੇ ਪੰਜਾਬ ਦੌਰੇ ‘ਤੇ ਹਨ ਅਤੇ ਉਨ੍ਹਾਂ ਦੇ ਦੌਰੇ ਦੇ ਆਖਰੀ ਦਿਨ ਤੋਂ ਪਹਿਲਾਂ ਹੀ ਚੰਨੀ ਧੜੇ ਦਾ ਰੁਖ਼ ਨਰਮ ਹੋ ਗਿਆ ਹੈ।

ਇਸ ਤੋਂ ਪਹਿਲਾਂ ਚਰਨਜੀਤ ਸਿੰਘ ਚੰਨੀ ਨੇ ਦਿੱਲੀ ਜਾ ਕੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਪ੍ਰਿਯੰਕਾ ਗਾਂਧੀ, ਰਾਹੁਲ ਗਾਂਧੀ ਜਾਂ ਉਨ੍ਹਾਂ ਦੀ ਟੀਮ ਨਾਲ ਮੁਲਾਕਾਤ ਕਰਨ ਦੀ ਕੋਸ਼ਿਸ਼ ਕੀਤੀ ਸੀ, ਪਰ ਉਨ੍ਹਾਂ ਨੂੰ ਸਮਾਂ ਨਹੀਂ ਮਿਲ ਸਕਿਆ। ਇਸ ਤੋਂ ਬਾਅਦ ਚੰਨੀ ਧੜੇ ਨੇ ਚੰਡੀਗੜ੍ਹ ਵਿੱਚ ਵਿਧਾਇਕ ਰਾਣਾ ਗੁਰਜੀਤ ਸਿੰਘ ਦੀ ਰਿਹਾਇਸ਼ ‘ਤੇ ਤੀਜੀ ਮੀਟਿੰਗ ਕੀਤੀ, ਜਿਸ ਵਿੱਚ ਭੁਪੇਸ਼ ਬਘੇਲ ਨਾਲ ਮਿਲ ਕੇ ਆਪਣਾ ਪੱਖ ਰੱਖਣ ਦਾ ਫ਼ੈਸਲਾ ਲਿਆ ਗਿਆ।

ਦੂਜੇ ਪਾਸੇ ਏਆਈਸੀਸੀ ਦੇ ਪੰਜਾਬ ਇੰਚਾਰਜ ਭੁਪੇਸ਼ ਬਘੇਲ ਨੇ ਇੱਕ ਵਾਰ ਫਿਰ ਸਪੱਸ਼ਟ ਕੀਤਾ ਹੈ ਕਿ ਪੰਜਾਬ ਸਬੰਧੀ ਹਾਈਕਮਾਨ ਦਾ ਫ਼ੈਸਲਾ ਨਹੀਂ ਬਦਲਿਆ ਜਾਵੇਗਾ। ਉਨ੍ਹਾਂ ਨੇ ਚੰਨੀ ਧੜੇ ਦੀ ਜ਼ਿੱਦ ‘ਤੇ ਤੰਜ ਕੱਸਦਿਆਂ ਕਿਹਾ ਕਿ ਇਹ ਗੁੱਡੇ-ਗੁੱਡੀਆਂ ਦਾ ਖੇਡ ਨਹੀਂ ਹੈ। ਬਘੇਲ ਨੇ ਸਾਫ਼ ਕਿਹਾ ਕਿ ਚੰਨੀ ਅਤੇ ਉਨ੍ਹਾਂ ਦੇ ਸਮਰਥਕਾਂ ਨੂੰ ਪਾਰਟੀ ਹਾਈਕਮਾਨ ਦੇ ਫ਼ੈਸਲੇ ਨੂੰ ਸਵੀਕਾਰ ਕਰਨਾ ਚਾਹੀਦਾ ਹੈ।

-(ਏਬੀਪੀ ਸਾਂਝਾ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments