Tuesday, July 14, 2026
Google search engine
Homeਤਾਜ਼ਾ ਖਬਰਰਵਨੀਤ ਬਿੱਟੂ ਖ਼ਿਲਾਫ਼ ਪੁਲਿਸ ਕਮਿਸ਼ਨਰ ਕੋਲ ਸ਼ਿਕਾਇਤ, ਭਾਈਚਾਰਕ ਸਾਂਝ ਖ਼ਰਾਬ ਕਰਨ ਦੇ...

ਰਵਨੀਤ ਬਿੱਟੂ ਖ਼ਿਲਾਫ਼ ਪੁਲਿਸ ਕਮਿਸ਼ਨਰ ਕੋਲ ਸ਼ਿਕਾਇਤ, ਭਾਈਚਾਰਕ ਸਾਂਝ ਖ਼ਰਾਬ ਕਰਨ ਦੇ ਲੱਗੇ ਦੋਸ਼

ਰਵਨੀਤ ਬਿੱਟੂ ਖ਼ਿਲਾਫ਼ ਪੁਲਿਸ ਕਮਿਸ਼ਨਰ ਕੋਲ ਸ਼ਿਕਾਇਤ, ਭਾਈਚਾਰਕ ਸਾਂਝ ਖ਼ਰਾਬ ਕਰਨ ਦੇ ਲੱਗੇ ਦੋਸ਼

ਸ਼ਿਕਾਇਤ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਇੱਕ ਵੀਡੀਓ ਰਾਹੀਂ ਪੰਜਾਬ ਵਿੱਚ ਹਿੰਦੂ ਅਤੇ ਸਿੱਖ ਭਾਈਚਾਰਿਆਂ ਵਿਚਕਾਰ ਤਣਾਅ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ।

ਲੁਧਿਆਣਾ

ਸਾਬਕਾ ਕੌਂਸਲਰ ਅਤੇ ਸਮਾਜਿਕ ਕਾਰਕੁਨ ਪਰਮਿੰਦਰ ਮਹਿਤਾ ਨੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਮੰਗ ਕਰਦਿਆਂ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਦਿੱਤੀ ਹੈ। ਸ਼ਿਕਾਇਤ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਇੱਕ ਵੀਡੀਓ ਰਾਹੀਂ ਪੰਜਾਬ ਵਿੱਚ ਹਿੰਦੂ ਅਤੇ ਸਿੱਖ ਭਾਈਚਾਰਿਆਂ ਵਿਚਕਾਰ ਤਣਾਅ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ।

ਸ਼ਿਕਾਇਤ ਅਨੁਸਾਰ, ਪੰਜਾਬ ਦੇ ਅਸ਼ਾਂਤ ਦੌਰ ਨਾਲ ਜੁੜੀ ਫਿਲਮ ‘ਸਤਲੁਜ’ ਸਬੰਧੀ ਸਮੱਗਰੀ ਇਨ੍ਹਾਂ ਦਿਨਾਂ ਸੋਸ਼ਲ ਮੀਡੀਆ ‘ਤੇ ਵਿਆਪਕ ਤੌਰ ‘ਤੇ ਪ੍ਰਸਾਰਿਤ ਹੋ ਰਹੀ ਹੈ, ਜਿਸ ਨਾਲ ਸੂਬੇ ਦੀ ਭਾਈਚਾਰਕ ਸਾਂਝ ਅਤੇ ਸ਼ਾਂਤਮਈ ਮਾਹੌਲ ਪ੍ਰਭਾਵਿਤ ਹੋ ਸਕਦਾ ਹੈ। ਸ਼ਿਕਾਇਤਕਰਤਾ ਦਾ ਕਹਿਣਾ ਹੈ ਕਿ ਅੱਤਵਾਦ ਦੇ ਦੌਰ ਵਿੱਚ ਵੀ ਪੰਜਾਬ ਨੇ ਆਪਸੀ ਏਕਤਾ ਬਣਾਈ ਰੱਖੀ ਸੀ ਅਤੇ ਅਜਿਹੇ ਸੰਵੇਦਨਸ਼ੀਲ ਮੁੱਦਿਆਂ ਨੂੰ ਮੁੜ ਉਭਾਰਨ ਨਾਲ ਲੋਕਾਂ ਵਿੱਚ ਡਰ ਅਤੇ ਬੇਚੈਨੀ ਪੈਦਾ ਹੋ ਸਕਦੀ ਹੈ।

ਸੋਸ਼ਲ ਮੀਡੀਆ ‘ਤੇ ਸਾਂਝੀ ਸਮੱਗਰੀ ‘ਤੇ ਚੁੱਕੇ ਸਵਾਲ

ਸ਼ਿਕਾਇਤ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਰਵਨੀਤ ਸਿੰਘ ਬਿੱਟੂ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਖਾਤਿਆਂ ਅਤੇ ਵੱਖ-ਵੱਖ ਮੀਡੀਆ ਪਲੇਟਫਾਰਮਾਂ ਰਾਹੀਂ ਕੁਝ ਬਿਆਨ ਅਤੇ ਵੀਡੀਓਜ਼ ਸਾਂਝੀਆਂ ਕੀਤੀਆਂ ਹਨ, ਜੋ ਸਮਾਜਿਕ ਭਾਵਨਾਵਾਂ ਨੂੰ ਪ੍ਰਭਾਵਿਤ ਕਰ ਸਕਦੀਆਂ ਹਨ। ਸ਼ਿਕਾਇਤਕਰਤਾ ਨੇ ਇਨ੍ਹਾਂ ਪੋਸਟਾਂ ਅਤੇ ਬਿਆਨਾਂ ਦੀ ਨਿਰਪੱਖ ਜਾਂਚ ਕਰਵਾਉਣ ਅਤੇ ਲੋੜ ਪੈਣ ‘ਤੇ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

ਇਸ ਤੋਂ ਇਲਾਵਾ, ਸ਼ਿਕਾਇਤ ਵਿੱਚ ਫਿਲਮ ਦੇ ਨਿਰਮਾਤਾਵਾਂ, ਨਿਰਦੇਸ਼ਕਾਂ ਅਤੇ ਅਦਾਕਾਰਾਂ ਦੀ ਭੂਮਿਕਾ ਦੀ ਵੀ ਜਾਂਚ ਕਰਨ ਦੀ ਮੰਗ ਕੀਤੀ ਗਈ ਹੈ, ਤਾਂ ਜੋ ਇਹ ਸਪੱਸ਼ਟ ਹੋ ਸਕੇ ਕਿ ਕੀ ਕਿਸੇ ਪੱਧਰ ‘ਤੇ ਸਮਾਜਿਕ ਸਦਭਾਵਨਾ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ।

ਜਾਂਚ ਅਤੇ ਕਾਨੂੰਨੀ ਕਾਰਵਾਈ ਦੀ ਕੀਤੀ ਮੰਗ

ਸ਼ਿਕਾਇਤ ਵਿੱਚ ਪੂਰੇ ਮਾਮਲੇ ਦੀ ਸੁਤੰਤਰ ਅਤੇ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕੀਤੀ ਗਈ ਹੈ। ਇਸ ਦੇ ਨਾਲ ਹੀ ਸੋਸ਼ਲ ਮੀਡੀਆ ਪੋਸਟਾਂ, ਵੀਡੀਓਜ਼, ਫੋਟੋਆਂ ਅਤੇ ਹੋਰ ਡਿਜੀਟਲ ਸਮੱਗਰੀ ਦੀ ਤਸਦੀਕ ਕਰਨ ਦੀ ਵੀ ਅਪੀਲ ਕੀਤੀ ਗਈ ਹੈ। ਜੇਕਰ ਜਾਂਚ ਦੌਰਾਨ ਕਿਸੇ ਕਾਨੂੰਨੀ ਉਲੰਘਣਾ ਦੇ ਸਬੂਤ ਮਿਲਦੇ ਹਨ ਤਾਂ ਭਾਰਤੀ ਨਿਆਏ ਸੰਹਿਤਾ (BNS), ਸੂਚਨਾ ਤਕਨਾਲੋਜੀ ਐਕਟ ਅਤੇ ਹੋਰ ਸਬੰਧਤ ਕਾਨੂੰਨਾਂ ਤਹਿਤ ਐਫਆਈਆਰ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾਵੇ।

ਸ਼ਿਕਾਇਤਕਰਤਾ ਨੇ ਇਹ ਵੀ ਮੰਗ ਕੀਤੀ ਹੈ ਕਿ ਭਵਿੱਖ ਵਿੱਚ ਪੰਜਾਬ ਦੀ ਫਿਰਕੂ ਸਾਂਝ ਅਤੇ ਹਿੰਦੂ-ਸਿੱਖ ਭਾਈਚਾਰੇ ਦੀ ਏਕਤਾ ਨੂੰ ਨੁਕਸਾਨ ਪਹੁੰਚਾਉਣ ਵਾਲੀਆਂ ਗਤੀਵਿਧੀਆਂ ਨੂੰ ਰੋਕਣ ਲਈ ਸਖ਼ਤ ਅਤੇ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣ।

-(ਟੀਵੀ 9 ਪੰਜਾਬੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments