Wednesday, July 15, 2026
Google search engine
Homeਰਾਜਨੀਤੀਮੁਕੇਰੀਆਂ ਤੋਂ ਸੀਐਮ ਮਾਨ ਦਾ ਵਿਰੋਧੀਆਂ 'ਤੇ ਸਿਆਸੀ ਹਮਲਾ, ਹਾਜੀਪੁਰ ਤੇ ਮੁਕੇਰੀਆਂ...

ਮੁਕੇਰੀਆਂ ਤੋਂ ਸੀਐਮ ਮਾਨ ਦਾ ਵਿਰੋਧੀਆਂ ‘ਤੇ ਸਿਆਸੀ ਹਮਲਾ, ਹਾਜੀਪੁਰ ਤੇ ਮੁਕੇਰੀਆਂ ਹਸਪਤਾਲਾਂ ਨੂੰ ਅਪਗ੍ਰੇਡ ਕਰਨ ਦਾ ਐਲਾਨ

ਮੁਕੇਰੀਆਂ ਤੋਂ ਸੀਐਮ ਮਾਨ ਦਾ ਵਿਰੋਧੀਆਂ ‘ਤੇ ਸਿਆਸੀ ਹਮਲਾ, ਹਾਜੀਪੁਰ ਤੇ ਮੁਕੇਰੀਆਂ ਹਸਪਤਾਲਾਂ ਨੂੰ ਅਪਗ੍ਰੇਡ ਕਰਨ ਦਾ ਐਲਾਨ

ਮਾਨ ਨੇ ਕਿਹਾ ਕਿ ਅੱਜ ਅਕਾਲੀ ਦਲ ਇਸ ਕਾਨੂੰਨ ਦਾ ਵਿਰੋਧ ਕਰ ਰਿਹਾ ਹੈ, ਪਰ ਇਹ ਵੀ ਦੱਸੇ ਕਿ ਲੰਬੇ ਸਮੇਂ ਤੱਕ ਸੱਤਾ ਵਿੱਚ ਰਹਿਣ ਦੇ ਬਾਵਜੂਦ ਉਸ ਨੇ ਅਜਿਹਾ ਕਾਨੂੰਨ ਕਿਉਂ ਨਹੀਂ ਬਣਾਇਆ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਵੀ ਆਪਣੇ ਕਾਰਜਕਾਲ ਦੌਰਾਨ ਇਸ ਦਿਸ਼ਾ ਵਿੱਚ ਕੋਈ ਕਦਮ ਨਹੀਂ ਚੁੱਕਿਆ।

ਮੁਕੇਰੀਆਂ

ਮੁੱਖ ਮੰਤਰੀ ਭਗਵੰਤ ਮਾਨ ਬੁੱਧਵਾਰ ਨੂੰ ਮੁਕੇਰੀਆਂ ਪਹੁੰਚੇ, ਜਿੱਥੇ ਉਨ੍ਹਾਂ ਨੇ ਇੱਕ ਜਨ ਸਭਾ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਅਕਾਲੀ ਦਲ, ਕਾਂਗਰਸ ਅਤੇ ਭਾਜਪਾ ‘ਤੇ ਤਿੱਖੇ ਸਿਆਸੀ ਨਿਸ਼ਾਨੇ ਸਾਧੇ। ਬੇਅਦਬੀ ਵਿਰੋਧੀ ਕਾਨੂੰਨ ਦਾ ਜ਼ਿਕਰ ਕਰਦਿਆਂ ਮਾਨ ਨੇ ਕਿਹਾ ਕਿ ਅੱਜ ਅਕਾਲੀ ਦਲ ਇਸ ਕਾਨੂੰਨ ਦਾ ਵਿਰੋਧ ਕਰ ਰਿਹਾ ਹੈ, ਪਰ ਇਹ ਵੀ ਦੱਸੇ ਕਿ ਲੰਬੇ ਸਮੇਂ ਤੱਕ ਸੱਤਾ ਵਿੱਚ ਰਹਿਣ ਦੇ ਬਾਵਜੂਦ ਉਸ ਨੇ ਅਜਿਹਾ ਕਾਨੂੰਨ ਕਿਉਂ ਨਹੀਂ ਬਣਾਇਆ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਵੀ ਆਪਣੇ ਕਾਰਜਕਾਲ ਦੌਰਾਨ ਇਸ ਦਿਸ਼ਾ ਵਿੱਚ ਕੋਈ ਕਦਮ ਨਹੀਂ ਚੁੱਕਿਆ।

ਮਾਨ ਨੇ ਕਿਹਾ ਕਿ ਪਹਿਲਾਂ ਅਜਿਹਾ ਕਾਨੂੰਨ ਨਾ ਹੋਣ ਕਾਰਨ ਦੋਸ਼ੀਆਂ ਨੂੰ ਸਖ਼ਤ ਸਜ਼ਾ ਨਹੀਂ ਮਿਲ ਸਕਦੀ ਸੀ, ਜਦਕਿ ਹੁਣ ਬਣਾਏ ਗਏ ਕਾਨੂੰਨ ਤਹਿਤ ਬੇਅਦਬੀ ਦੇ ਮਾਮਲਿਆਂ ਵਿੱਚ ਉਮਰ ਕੈਦ ਤੱਕ ਦੀ ਸਜ਼ਾ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਦਾ ਦਾਅਵਾ ਸੀ ਕਿ ਜੇਕਰ ਕਾਂਗਰਸ, ਭਾਜਪਾ ਜਾਂ ਅਕਾਲੀ ਦਲ ਮੁੜ ਸੱਤਾ ਵਿੱਚ ਆਉਂਦੇ ਹਨ ਤਾਂ ਉਹ ਲੋਕਾਂ ਨੂੰ ਮਿਲ ਰਹੀਆਂ ਸਰਕਾਰੀ ਸਹੂਲਤਾਂ ਬੰਦ ਕਰ ਸਕਦੇ ਹਨ। ਨਾਲ ਹੀ ਉਨ੍ਹਾਂ ਵਿਰੋਧੀ ਧਿਰ ਨੂੰ ਪਹਿਲਾਂ ਬਹੁਮਤ ਹਾਸਲ ਕਰਨ ਦੀ ਚੁਣੌਤੀ ਵੀ ਦਿੱਤੀ।

ਕਾਂਗਰਸ ਦੀ ਅੰਦਰੂਨੀ ਸਥਿਤੀ ‘ਤੇ ਵੀ ਕੀਤੀ ਟਿੱਪਣੀ

ਮੁੱਖ ਮੰਤਰੀ ਨੇ ਕਾਂਗਰਸ ਦੀ ਅੰਦਰੂਨੀ ਖਿੱਚੋਤਾਣ ਦਾ ਜ਼ਿਕਰ ਕਰਦਿਆਂ ਕਿਹਾ ਕਿ ਪਾਰਟੀ ਦੇ ਆਗੂ ਆਪਸ ਵਿੱਚ ਹੀ ਇਕਮਤ ਨਹੀਂ ਹਨ। ਉਨ੍ਹਾਂ ਰਾਹੁਲ ਗਾਂਧੀ ਵੱਲੋਂ ਪੰਜਾਬ ਕਾਂਗਰਸ ਦੇ ਆਗੂਆਂ ਨਾਲ ਬੱਸ ਯਾਤਰਾ ਕਰਨ ਸਬੰਧੀ ਆਈਆਂ ਖ਼ਬਰਾਂ ‘ਤੇ ਵੀ ਤਨਜ਼ ਕੱਸਦਿਆਂ ਕਿਹਾ ਕਿ ਉਹ ਇਕੱਠੇ ਤਾਂ ਚੜ੍ਹ ਜਾਣਗੇ, ਪਰ ਹੇਠਾਂ ਉਤਰਦੇ ਸਮੇਂ ਹਾਲਾਤ ਵੱਖਰੇ ਹੋ ਸਕਦੇ ਹਨ।

1 ਅਗਸਤ ਨੂੰ ਮੁੜ ਆਵੇਗੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਕਿਸ਼ਤ

ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਜ਼ਿਕਰ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ 1 ਅਗਸਤ ਨੂੰ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਮੁੜ ਤਿੰਨ ਮਹੀਨਿਆਂ ਦੀ ਕਿਸ਼ਤ ਭੇਜੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪਿਛਲੇ ਮਹੀਨੇ ਵੀ ਲੱਖਾਂ ਮਹਿਲਾਵਾਂ ਦੇ ਖਾਤਿਆਂ ਵਿੱਚ ਤਿੰਨ ਮਹੀਨਿਆਂ ਦੀ ਰਕਮ ਜਮ੍ਹਾਂ ਕਰਵਾਈ ਗਈ ਸੀ। ਉਨ੍ਹਾਂ ਕਿਹਾ ਕਿ ਜਦੋਂ ਤੱਕ ਆਮ ਆਦਮੀ ਪਾਰਟੀ ਦੀ ਸਰਕਾਰ ਰਹੇਗੀ, ਇਹ ਯੋਜਨਾ ਜਾਰੀ ਰਹੇਗੀ।

ਸੁਖਬੀਰ ਬਾਦਲ ਅਤੇ ਬਿਕਰਮ ਮਜੀਠੀਆ ‘ਤੇ ਵੀ ਸਾਧੇ ਨਿਸ਼ਾਨੇ

ਮੁੱਖ ਮੰਤਰੀ ਨੇ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ‘ਤੇ ਵੀ ਨਿਸ਼ਾਨਾ ਸਾਧਦਿਆਂ ਕਿਹਾ ਕਿ ਬੇਅਦਬੀ ਨਾਲ ਜੁੜੇ ਮਾਮਲਿਆਂ ਵਿੱਚ ਕਾਨੂੰਨੀ ਕਾਰਵਾਈ ਅੱਗੇ ਵਧੇਗੀ ਅਤੇ ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਪਹਿਲੀਆਂ ਸਰਕਾਰਾਂ ਦੌਰਾਨ ਇਨ੍ਹਾਂ ਮਾਮਲਿਆਂ ਵਿੱਚ ਕਾਰਵਾਈ ਪ੍ਰਭਾਵਿਤ ਹੋਈ, ਪਰ ਮੌਜੂਦਾ ਸਰਕਾਰ ਇਨਸਾਫ਼ ਯਕੀਨੀ ਬਣਾਉਣ ਲਈ ਵਚਨਬੱਧ ਹੈ।

ਸਰਕਾਰੀ ਕਾਲਜ ਅਤੇ ਹਸਪਤਾਲਾਂ ਨੂੰ ਲੈ ਕੇ ਕੀਤੇ ਐਲਾਨ

ਮੁਕੇਰੀਆਂ ਦੇ ਵਿਕਾਸ ਸਬੰਧੀ ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਜ਼ਮੀਨ ਉਪਲਬਧ ਕਰਵਾਈ ਜਾਂਦੀ ਹੈ ਤਾਂ ਇੱਥੇ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਸਰਕਾਰੀ ਕਾਲਜ ਬਣਾਇਆ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਐਲਾਨ ਕੀਤਾ ਕਿ ਹਾਜੀਪੁਰ ਅਤੇ ਮੁਕੇਰੀਆਂ ਦੇ ਸਰਕਾਰੀ ਹਸਪਤਾਲਾਂ ਨੂੰ ਵੀ ਅਪਗ੍ਰੇਡ ਕਰਕੇ ਲੋਕਾਂ ਨੂੰ ਹੋਰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।

-(ਟੀਵੀ 9 ਪੰਜਾਬੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments