Wednesday, July 15, 2026
Google search engine
Homeਰਾਜਨੀਤੀਪੰਜਾਬ ਦੀਆਂ 17 ਮਾਰਕੀਟ ਕਮੇਟੀਆਂ ਲਈ ਨਵੇਂ ਚੇਅਰਮੈਨ ਨਿਯੁਕਤ, ਸਰਕਾਰ ਨੇ ਜਾਰੀ...

ਪੰਜਾਬ ਦੀਆਂ 17 ਮਾਰਕੀਟ ਕਮੇਟੀਆਂ ਲਈ ਨਵੇਂ ਚੇਅਰਮੈਨ ਨਿਯੁਕਤ, ਸਰਕਾਰ ਨੇ ਜਾਰੀ ਕੀਤੀ ਸੂਚੀ

ਪੰਜਾਬ ਦੀਆਂ 17 ਮਾਰਕੀਟ ਕਮੇਟੀਆਂ ਲਈ ਨਵੇਂ ਚੇਅਰਮੈਨ ਨਿਯੁਕਤ, ਸਰਕਾਰ ਨੇ ਜਾਰੀ ਕੀਤੀ ਸੂਚੀ

ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਵਾਨਗੀ ਤੋਂ ਬਾਅਦ ਮੁੱਖ ਮੰਤਰੀ ਦਫ਼ਤਰ (ਸੀਐਮਓ) ਵੱਲੋਂ ਇਸ ਸਬੰਧੀ ਅਧਿਕਾਰਤ ਸੂਚੀ ਜਾਰੀ ਕੀਤੀ ਗਈ। ਸੂਚੀ ਅਨੁਸਾਰ ਵੱਖ-ਵੱਖ ਖੇਤਰਾਂ ਦੇ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਮਾਰਕੀਟ ਕਮੇਟੀਆਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

ਚੰਡੀਗੜ੍ਹ

ਪੰਜਾਬ ਸਰਕਾਰ ਨੇ ਸੂਬੇ ਦੀਆਂ 17 ਮਾਰਕੀਟ ਕਮੇਟੀਆਂ ਲਈ ਨਵੇਂ ਚੇਅਰਮੈਨਾਂ ਦੀ ਨਿਯੁਕਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਵਾਨਗੀ ਤੋਂ ਬਾਅਦ ਮੁੱਖ ਮੰਤਰੀ ਦਫ਼ਤਰ (ਸੀਐਮਓ) ਵੱਲੋਂ ਇਸ ਸਬੰਧੀ ਅਧਿਕਾਰਤ ਸੂਚੀ ਜਾਰੀ ਕੀਤੀ ਗਈ। ਸੂਚੀ ਅਨੁਸਾਰ ਵੱਖ-ਵੱਖ ਖੇਤਰਾਂ ਦੇ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਮਾਰਕੀਟ ਕਮੇਟੀਆਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

ਨਵੀਆਂ ਨਿਯੁਕਤੀਆਂ ਵਿੱਚ ਸੁਖਦੀਪ ਅੱਪਰਾ ਨੂੰ ਫਿਲੌਰ ਮਾਰਕੀਟ ਕਮੇਟੀ, ਰਾਜਿੰਦਰ ਕੰਬੋਜ ਡੱਬੂ ਨੂੰ ਅਬੋਹਰ ਮਾਰਕੀਟ ਕਮੇਟੀ ਅਤੇ ਜਸਵਿੰਦਰ ਸਿੰਘ ਸੰਘੇੜਾ ਨੂੰ ਬਰਨਾਲਾ ਮਾਰਕੀਟ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ। ਸਰਕਾਰ ਦਾ ਕਹਿਣਾ ਹੈ ਕਿ ਇਨ੍ਹਾਂ ਨਿਯੁਕਤੀਆਂ ਰਾਹੀਂ ਸੰਗਠਨਾਤਮਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ।

2027 ਦੀਆਂ ਚੋਣਾਂ ਨੂੰ ਧਿਆਨ ਵਿੱਚ ਰੱਖ ਕੇ ਤਿਆਰੀਆਂ

ਆਮ ਆਦਮੀ ਪਾਰਟੀ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਪਣੀਆਂ ਸਿਆਸੀ ਗਤੀਵਿਧੀਆਂ ਤੇਜ਼ ਕਰ ਰਹੀ ਹੈ। ਪਾਰਟੀ ਇੱਕ ਪਾਸੇ ਸਰਕਾਰ ਦੇ ਕੰਮਾਂ ਨੂੰ ਲੋਕਾਂ ਤੱਕ ਪਹੁੰਚਾਉਣ ‘ਤੇ ਜ਼ੋਰ ਦੇ ਰਹੀ ਹੈ, ਜਦਕਿ ਦੂਜੇ ਪਾਸੇ ਬੂਥ ਪੱਧਰ ਤੱਕ ਸੰਗਠਨ ਨੂੰ ਮਜ਼ਬੂਤ ਕਰਨ ਲਈ ਵੀ ਯਤਨ ਜਾਰੀ ਹਨ। ਇਸ ਲਈ ਵੱਖ-ਵੱਖ ਹਲਕਿਆਂ ਵਿੱਚ ਵਰਕਰਾਂ ਨਾਲ ਮੀਟਿੰਗਾਂ, ਜਨ ਸੰਵਾਦ ਪ੍ਰੋਗਰਾਮ ਅਤੇ ਹੋਰ ਸੰਗਠਨਾਤਮਕ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ।

ਪਾਰਟੀ ਸਿੱਖਿਆ, ਸਿਹਤ, ਮੁਫ਼ਤ ਬਿਜਲੀ, ਰੋਜ਼ਗਾਰ ਅਤੇ ਭ੍ਰਿਸ਼ਟਾਚਾਰ ਵਿਰੋਧੀ ਕਦਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਦੀ ਰਣਨੀਤੀ ‘ਤੇ ਕੰਮ ਕਰ ਰਹੀ ਹੈ। ਇਸ ਦੇ ਨਾਲ ਹੀ ਨੌਜਵਾਨਾਂ, ਕਿਸਾਨਾਂ, ਮਹਿਲਾਵਾਂ ਅਤੇ ਸ਼ਹਿਰੀ ਵੋਟਰਾਂ ਨਾਲ ਸਿੱਧਾ ਸੰਪਰਕ ਵਧਾਉਣ ਦੀ ਕੋਸ਼ਿਸ਼ ਵੀ ਕੀਤੀ ਜਾ ਰਹੀ ਹੈ। ਵਿਰੋਧੀ ਧਿਰ ਦੇ ਦੋਸ਼ਾਂ ਦਾ ਜਵਾਬ ਦੇਣ ਅਤੇ ਸੰਗਠਨ ਨੂੰ ਹੋਰ ਸਰਗਰਮ ਬਣਾਉਣ ਲਈ ਵੀ ਪਾਰਟੀ ਲਗਾਤਾਰ ਆਪਣੀਆਂ ਗਤੀਵਿਧੀਆਂ ਜਾਰੀ ਰੱਖ ਰਹੀ ਹੈ।

-(ਟੀਵੀ 9 ਪੰਜਾਬੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments