ਪੰਜਾਬ ‘ਚ ਮੀਂਹ ਦਾ ਅਲਰਟ: ਹੁੰਮਸ ਭਰੀ ਗਰਮੀ ਤੋਂ ਮਿਲੇਗੀ ਰਾਹਤ, ਕਈ ਜ਼ਿਲ੍ਹਿਆਂ ‘ਚ ਭਾਰੀ ਬਾਰਿਸ਼ ਦੀ ਸੰਭਾਵਨਾ
ਸੋਮਵਾਰ ਨੂੰ ਵੀ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦਰਜ ਕੀਤੀ ਗਈ, ਜਿਸ ਨਾਲ ਕੁਝ ਥਾਵਾਂ ‘ਤੇ ਮੌਸਮ ਸੁਹਾਵਣਾ ਹੋਇਆ, ਹਾਲਾਂਕਿ ਹੁੰਮਸ ਕਾਰਨ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਵੀ ਕਰਨਾ ਪਿਆ।

ਚੰਡੀਗੜ੍ਹ
ਪੰਜਾਬ ਵਿੱਚ ਮੌਸਮ ਇੱਕ ਵਾਰ ਫਿਰ ਕਰਵਟ ਲੈਣ ਜਾ ਰਿਹਾ ਹੈ। ਮੌਸਮ ਵਿਭਾਗ ਚੰਡੀਗੜ੍ਹ ਦੇ ਅਨੁਸਾਰ ਅਗਲੇ ਦੋ ਦਿਨਾਂ ਦੌਰਾਨ ਸੂਬੇ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਨੂੰ ਦੇਖਦੇ ਹੋਏ ਮੰਗਲਵਾਰ ਅਤੇ ਬੁੱਧਵਾਰ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਸੋਮਵਾਰ ਨੂੰ ਵੀ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦਰਜ ਕੀਤੀ ਗਈ, ਜਿਸ ਨਾਲ ਕੁਝ ਥਾਵਾਂ ‘ਤੇ ਮੌਸਮ ਸੁਹਾਵਣਾ ਹੋਇਆ, ਹਾਲਾਂਕਿ ਹੁੰਮਸ ਕਾਰਨ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਵੀ ਕਰਨਾ ਪਿਆ।
ਮੌਸਮ ਵਿਭਾਗ ਮੁਤਾਬਕ ਸੋਮਵਾਰ ਨੂੰ ਰੂਪਨਗਰ ਵਿੱਚ ਸਭ ਤੋਂ ਵੱਧ 16.5 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਇਸ ਤੋਂ ਇਲਾਵਾ ਹੁਸ਼ਿਆਰਪੁਰ ਵਿੱਚ 13 ਮਿਲੀਮੀਟਰ, ਲੁਧਿਆਣਾ ਵਿੱਚ 10.8 ਮਿਲੀਮੀਟਰ, ਪਠਾਨਕੋਟ ਵਿੱਚ 9 ਮਿਲੀਮੀਟਰ ਅਤੇ ਫ਼ਰੀਦਕੋਟ ਵਿੱਚ 0.5 ਮਿਲੀਮੀਟਰ ਮੀਂਹ ਰਿਕਾਰਡ ਕੀਤਾ ਗਿਆ।
ਦੂਜੇ ਪਾਸੇ ਕਈ ਜ਼ਿਲ੍ਹਿਆਂ ਵਿੱਚ ਦਿਨ ਭਰ ਹੁੰਮਸ ਭਰੀ ਗਰਮੀ ਨੇ ਲੋਕਾਂ ਨੂੰ ਤੰਗ ਕੀਤਾ। ਸਭ ਤੋਂ ਵੱਧ ਤਾਪਮਾਨ ਫ਼ਰੀਦਕੋਟ ਵਿੱਚ 41 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ ਦੋ ਦਿਨਾਂ ਦੌਰਾਨ ਹੋਣ ਵਾਲੀ ਬਾਰਿਸ਼ ਨਾਲ ਤਾਪਮਾਨ ਵਿੱਚ ਗਿਰਾਵਟ ਆ ਸਕਦੀ ਹੈ ਅਤੇ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲਣ ਦੀ ਉਮੀਦ ਹੈ।
-(ਪੰਜਾਬੀ ਜਾਗਰਣ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


