Wednesday, July 22, 2026
Google search engine
Homeਤਾਜ਼ਾ ਖਬਰਰਾਜੋਆਣਾ ਦੀ ਅਕਾਲ ਤਖ਼ਤ ਨੂੰ ਅਪੀਲ, ਭਾਜਪਾ ਦੇ ਸਿੱਖ ਆਗੂਆਂ ਨੂੰ ਤਲਬ...

ਰਾਜੋਆਣਾ ਦੀ ਅਕਾਲ ਤਖ਼ਤ ਨੂੰ ਅਪੀਲ, ਭਾਜਪਾ ਦੇ ਸਿੱਖ ਆਗੂਆਂ ਨੂੰ ਤਲਬ ਕਰਨ ਦੀ ਕੀਤੀ ਮੰਗ

ਰਾਜੋਆਣਾ ਦੀ ਅਕਾਲ ਤਖ਼ਤ ਨੂੰ ਅਪੀਲ, ਭਾਜਪਾ ਦੇ ਸਿੱਖ ਆਗੂਆਂ ਨੂੰ ਤਲਬ ਕਰਨ ਦੀ ਕੀਤੀ ਮੰਗ

ਉਨ੍ਹਾਂ ਮੰਗ ਕੀਤੀ ਕਿ ਇਸ ਦੇਰੀ ਲਈ ਭਾਜਪਾ ਦੀ ਲੀਡਰਸ਼ਿਪ ਤੋਂ ਸਪੱਸ਼ਟੀਕਰਨ ਮੰਗਿਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਜੇ ਫੈਸਲਾ ਨਹੀਂ ਹੋਣਾ ਤਾਂ ਐਸਜੀਪੀਸੀ ਨੂੰ ਆਪਣੀ ਅਪੀਲ ਵਾਪਸ ਲੈ ਲੈਣੀ ਚਾਹੀਦੀ ਹੈ।

ਸ੍ਰੀ ਅਮ੍ਰਿਤਸਰ ਸਾਹਿਬ

ਬਲਵੰਤ ਸਿੰਘ ਰਾਜੋਆਣਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਪੱਤਰ ਲਿਖ ਕੇ ਭਾਰਤੀ ਜਨਤਾ ਪਾਰਟੀ ਦੇ ਸਿੱਖ ਆਗੂਆਂ ਨੂੰ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕਰਨ ਦੀ ਅਪੀਲ ਕੀਤੀ ਹੈ। ਆਪਣੇ ਪੱਤਰ ਵਿੱਚ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਦੀ ਫਾਂਸੀ ਦੀ ਸਜ਼ਾ ਟਾਲਣ ਲਈ ਕੀਤੀ ਗਈ ਅਰਜ਼ੀ ਨੂੰ ਲੰਮਾ ਸਮਾਂ ਬੀਤ ਚੁੱਕਾ ਹੈ, ਪਰ ਕੇਂਦਰ ਸਰਕਾਰ ਵੱਲੋਂ ਅਜੇ ਤੱਕ ਕੋਈ ਫੈਸਲਾ ਨਹੀਂ ਲਿਆ ਗਿਆ। ਉਨ੍ਹਾਂ ਮੰਗ ਕੀਤੀ ਕਿ ਇਸ ਦੇਰੀ ਲਈ ਭਾਜਪਾ ਦੀ ਲੀਡਰਸ਼ਿਪ ਤੋਂ ਸਪੱਸ਼ਟੀਕਰਨ ਮੰਗਿਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਜੇ ਫੈਸਲਾ ਨਹੀਂ ਹੋਣਾ ਤਾਂ ਐਸਜੀਪੀਸੀ ਨੂੰ ਆਪਣੀ ਅਪੀਲ ਵਾਪਸ ਲੈ ਲੈਣੀ ਚਾਹੀਦੀ ਹੈ।

ਰਾਜੋਆਣਾ ਨੇ ਪੱਤਰ ਵਿੱਚ ਲਿਖਿਆ ਕਿ ਉਨ੍ਹਾਂ ਨੂੰ ਜੇਲ੍ਹ ਵਿੱਚ 31 ਸਾਲ ਹੋ ਚੁੱਕੇ ਹਨ ਅਤੇ 31 ਜੁਲਾਈ ਨੂੰ ਫਾਂਸੀ ਦੀ ਚੱਕੀ ਵਿੱਚ 19 ਸਾਲ ਪੂਰੇ ਹੋ ਜਾਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਸ ਲੰਬੇ ਇੰਤਜ਼ਾਰ ਅਤੇ ਸਿਆਸੀ ਖਿੱਚਤਾਣ ਤੋਂ ਮੁਕਤ ਕੀਤਾ ਜਾਵੇ ਜਾਂ ਫਿਰ ਭਾਜਪਾ ਦੇ ਪ੍ਰਮੁੱਖ ਸਿੱਖ ਆਗੂਆਂ ਨੂੰ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕਰਕੇ ਪੁੱਛਿਆ ਜਾਵੇ ਕਿ ਜਿਸ ਮਾਮਲੇ ਦਾ ਫੈਸਲਾ ਛੇ ਮਹੀਨਿਆਂ ਵਿੱਚ ਹੋਣਾ ਸੀ, ਉਹ 15 ਸਾਲ ਬਾਅਦ ਵੀ ਲੰਬਿਤ ਕਿਉਂ ਹੈ।

-(ਟੀਵੀ 9 ਪੰਜਾਬੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments