Image default
ਤਾਜਾ ਖਬਰਾਂ

ਪਟਿਆਲੇ ਜ਼ਿਲ੍ਹੇ ਦੇ ਮੈਰੀਟੋਰੀਅਸ ਸਕੂਲ ਵਿੱਚ ਦਾਖਲਿਆਂ ਲਈ ਰਜਿਸਟਰੇਸ਼ਨ ਜਾਰੀ

ਪਟਿਆਲੇ ਜ਼ਿਲ੍ਹੇ ਦੇ ਮੈਰੀਟੋਰੀਅਸ ਸਕੂਲ ਵਿੱਚ ਦਾਖਲਿਆਂ ਲਈ ਰਜਿਸਟਰੇਸ਼ਨ ਜਾਰੀ
ਮੁਫ਼ਤ ਰੈਜ਼ੀਡੈਂਸ਼ੀਅਲ ਸਿੱਖਿਆ ਅਤੇ ਚੰਗੇ ਨਤੀਜਿਆਂ ਲਈ ਵਿਦਿਆਰਥੀ ਲਾਭ ਉਠਾਉਣ
ਪਟਿਆਲਾ, 23 ਮਾਰਚ – (ਅੰਗਰੇਜ ਸਿੰਘ ਵਿੱਕੀ)ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਜ਼ਿਲ੍ਹਾ ਪਟਿਆਲੇ ਵਿੱਚ ਪ੍ਰਤਿਭਾਸ਼ਾਲੀ ਅਤੇ ਹੋਣਹਾਰ ਵਿਦਿਆਰਥੀਆਂ ਨੂੰ ਮੁਫ਼ਤ ਰੈਜ਼ੀਡੈਂਸ਼ੀਅਲ ਅਤੇ ਮਿਆਰੀ ਸਿੱਖਿਆ ਦੇਣ ਲਈ ਸੋਸਾਇਟੀ ਫ਼ਾਰ ਪ੍ਰੋਮੋਸ਼ਨ ਆਫ਼ ਕੁਆਲਿਟੀ ਐਜੂਕੇਸ਼ਨ ਫ਼ਾਰ ਪੂਅਰ ਐਂਡ ਮੈਰੀਟੋਰੀਅਸ ਸਟੂਡੈਂਟਸ ਮੈਰੀਟੋਰੀਅਸ ਸਕੂਲ ਖੋਲ੍ਹਿਆ ਹੋਇਆ ਹੈ। ਇਸ ਸਕੂਲ ਵਿੱਚ ਦਾਖਲਿਆਂ ਲਈ ਰਜਿਸ਼ਟ੍ਰੇਸ਼ਨ ਜਾਰੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਡਾ. ਸੁਰੀਂਦਰ ਨਾਗਰ ਨੇ ਦੱਸਿਆ ਕਿ ਪੰਜਾਬ ਵਿੱਚ ਇਸ ਸਮੇਂ ਪਟਿਆਲੇ ਵਿਖੇ ਮੈਰੀਟੋਰੀਅਸ ਸਕੂਲ ਚਲ ਰਿਹਾ ਹੈ ਜਿਸ ਵਿੱਚ ਮੈਡੀਕਲ ਦੀਆਂ 100, ਨਾਨ-ਮੈਡੀਕਲ ਦੀਆਂ 300 ਅਤੇ ਕਾਮਰਸ ਸਟਰੀਮ ਦੀਆਂ 100 ਭਾਵ ਗਿਆਰਵੀਂ ਵਿੱਚ 500 ਅਤੇ ਬਾਰ੍ਹਵੀਂ ਵਿੱਚ ਦਾਖਲਿਆਂ ਲਈ ਸੀਟਾਂ ਨਾਨ ਮੈਡੀਕਲ ਵਿੱਚ 87, ਮੈਡੀਕਲ 27 ਅਤੇ ਕਾਮਰਸ ਸਟਰੀਮ ਦੀਆਂ 48 ਭਾਵ ਬਾਰਵੀਂ ਵਿੱਚ ਕੁੱਲ 162 ਸੀਟਾਂ ਰੱਖੀਆਂ ਗਈਆਂ ਹਨ।
ਉਹਨਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਕੂਲ ਵਿੱਚ ਸਿਰਫ਼ ਪੰਜਾਬ ਦੇ ਸਰਕਾਰੀ ਸਕੂਲਾਂ ਦੇ, ਪੰਜਾਬ ਸਕੂਲ ਸਿੱਖਿਆ ਬੋਰਡ ਤੋਂ ਮਾਨਤਾ ਪ੍ਰਾਪਤ ਏਡਿਡ ਸਕੂਲਾਂ, ਦਸ਼ਮੇਸ਼ ਅਤੇ ਆਦਰਸ਼ ਸਕੂਲਾਂ ਦੇ ਵਿਦਿਆਰਥੀ ਦਾਖਲਿਆਂ ਲਈ ਰਜਿਸ਼ਟ੍ਰੇਸ਼ਨ ਕਰਵਾ ਸਕਦੇ ਹਨ। ਇਸ ਤੋਂ ਇਲਾਵਾ ਉਹਨਾਂ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀ ਜਿਹੜੇ ਸਕੂਲ ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਐਫ਼ੀਲੀਏਟਿਡ ਹਨ, ਲਈ ਵੀ 10 ਫ਼ੀਸਦੀ ਸੀਟਾਂ ਰਾਖਵੀਆਂ ਰੱਖੀਆਂ ਗਈਆਂ ਹਨ। ਇਹ ਦਾਖ਼ਲਾ ਰਜਿਸਟ੍ਰੇਸ਼ਨ 22 ਫਰਵਰੀ ਤੋਂ ਸ਼ੁਰੂ ਹੋਈ ਹੈ ਜਿਸ ਦੀ ਅੰਤਿਮ ਮਿਤੀ 31 ਮਾਰਚ 2022 ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਡਾ. ਸੁਰੀਂਦਰ ਨਾਗਰ ਨੇ ਦੱਸਿਆ ਕਿ ਇਸ ਮੈਰੀਟੋਰੀਅਸ ਸਕੂਲ ਵਿੱਚ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਲਈ ਸਮਾਰਟ ਕਲਾਸਰੂਮ ਹਨ, ਜਿਨ੍ਹਾਂ ਵਿੱਚ ਪ੍ਰੋਜੈਕਟਰਾਂ ਨਾਲ ਪੜ੍ਹਾਈ ਕਰਵਾਈ ਜਾਂਦੀ ਹੈ। ਵਿਦਿਆਰਥੀਆਂ ਨੂੰ ਵਿਸ਼ਿਆਂ ਦੇ ਵੱਖ-ਵੱਖ ਕੰਸੈਪਟ ਸਮਝਾਉਣ ਲਈ ਈ-ਕੰਟੈਟ ਦੀ ਵੀ ਵਰਤੋਂ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ ਸਾਇੰਸ ਵਿਸ਼ੇ ਦੀਆਂ ਬਹੁਤ ਹੀ ਮਿਆਰੀ ਪ੍ਰਯੋਗਸ਼ਾਲਾਵਾਂ ਵਿੱਚ ਵਿਦਿਆਰਥੀਆਂ ਦੀ ਵਿਸ਼ੇ ਪ੍ਰਤੀ ਸੂਝ-ਬੂਝ ਵਧਾਉਣ ਦਾ ਕਾਰਜ ਕੀਤਾ ਜਾਂਦਾ ਹੈ। ਵਿਦਿਆਰਥੀਆਂ ਵਿੱਚ ਰੀਡਿੰਗ ਆਦਤਾਂ ਨੂੰ ਹੁਲਾਰਾ ਦੇਣ ਲਈ ਵਧੀਆ ਅਤੇ ਮਿਆਰੀ ਕਿਤਾਬਾਂ ਨਾਲ ਸੁਸੱਜਿਤ ਲਾਇਬ੍ਰੇਰੀਆਂ ਵੀ ਉਪਲੱਬਧ ਹਨ, ਜਿੱਥੇ ਵਿਦਿਆਰਥੀ ਆਪਣੇ ਵਿਸ਼ੇ ਦੀਆਂ ਸਪਲੀਮੈਂਟਰੀ ਕਿਤਾਬਾਂ ਵੀ ਪੜ੍ਹ ਸਕਦੇ ਹਨ। ਇਸਦੇ ਨਾਲ ਹੀ ਵੱਖ-ਵੱਖ ਮੁਕਾਬਲੇ ਦੀਆਂ ਪ੍ਰੀਖਿਆਵਾਂ ਨਾਲ ਸਬੰਧਿਤ ਮੈਗਜ਼ੀਨ ਅਤੇ ਕਿਤਾਬਾਂ ਵੀ ਉਪਲੱਬਧ ਹਨ। ਜਿਕਰਯੋਗ ਹੈ ਇਸ ਮੈਰੀਟੋਰੀਅਸ ਸਕੂਲਾਂ ਵਿੱਚ ਦਾਖ਼ਲਾ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਮੁਫ਼ਤ ਰੈਜ਼ੀਡੈਂਸ਼ੀਅਲ ਸਿੱਖਿਆ ਅੰਗਰੇਜ਼ੀ ਮਾਧਿਅਮ ਰਾਹੀਂ ਦਿੱਤੀ ਜਾ ਰਹੀ ਹੈ। ਬੱਚਿਆਂ ਦੀ ਪੜ੍ਹਾਈ ਦਾ ਪੂਰਾ ਖਰਚਾ ਜਿਵੇਂ ਕਿ ਕਿਤਾਬਾਂ, ਖਾਣਾ ਅਤੇ ਸਿਹਤ ਸੰਭਾਲ ਮੈਰੀਟੋਰੀਅਸ ਸੋਸਾਇਟੀ ਵੱਲੋਂ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਇਸ ਸਕੂਲ ਵਿੱਚ ਦਾਖ਼ਲਾ ਲੈਣ ਵਾਲੇ ਵਿਦਿਆਰਥੀਆਂ ਲਈ ਜੇ.ਈ.ਈ., ਨੀਟ, ਕਲੈਟ, ਸੀ.ਐੱਮ.ਏ ਅਤੇ ਐੱਨ.ਡੀ.ਏ. ਜਿਹੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਵਧੀਆ ਕਾਰਗੁਜ਼ਾਰੀ ਦਿਖਾਉਣ ਲਈ ਵਿਸੇਸ਼ ਵਾਧੂ ਕੋਚਿੰਗ ਦਾ ਪ੍ਰਬੰਧ ਵੀ ਕੀਤਾ ਜਾਂਦਾ ਹੈ। ਵਿਦਿਆਰਥੀਆਂ ਦੀ ਤੰਦਰੁਸਤ ਸਿਹਤ ਨੂੰ ਮੱਦੇਨਜ਼ਰ ਰੱਖਦਿਆਂ ਸਕੂਲ ਵਿੱਚ ਵਧੀਆ ਕੁਆਲਿਟੀ ਦੇ ਖੇਡ ਦੇ ਮੈਦਾਨ ਅਤੇ ਸਪੋਰਟ ਦਾ ਸਮਾਨ ਵੀ ਮੁਹੱਈਆ ਕਰਵਾਇਆ ਜਾਂਦਾ ਹੈ। ਜਿਸ ਨਾਲ ਸਮੂਹ ਵਿਦਿਆਰਥੀ ਪੜ੍ਹਾਈ ਦੇ ਨਾਲ-ਨਾਲ ਖੇਡ ਦੇ ਮੈਦਾਨ ਵਿੱਚ ਆਪਣੇ ਕੌਸ਼ਲ ਰਾਹੀਂ ਵੱਖ-ਵੱਖ ਖੇਡਾਂ ਵਿੱਚ ਵੀ ਮੱਲ੍ਹਾਂ ਮਾਰਨ ਦੇ ਯੋਗ ਬਣਦੇ ਹਨ। ਇਸ ਮੈਰੀਟੋਰੀਅਸ ਸਕੂਲ ਵਿੱਚੋਂ ਪੜ੍ਹ ਕੇ ਬਹੁਤ ਸਾਰੇ ਵਿਦਿਆਰਥੀ ਨੀਟ, ਜੇ.ਈ.ਈ. ਕਲੈਟ, ਐੱਨ.ਡੀ.ਏ. ਆਦਿ ਮਿਆਰੀ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਸਫ਼ਲ ਹੋ ਕੇ ਮੈਰੀਟੋਰੀਅਸ ਸਕੂਲਾਂ ਦਾ ਅਤੇ ਆਪਣੇ ਮਾਤਾ ਪਿਤਾ ਦਾ ਨਾਮ ਚਮਕਾ ਚੁੱਕੇ ਹਨ। ਇਹਨਾਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਅਪੀਅਰ ਹੋਣ ਲਈ ਐਂਟਰੈਂਸ ਪ੍ਰੀਖਿਆ ਫੀਸ ਵੀ ਮੈਰੀਟੋਰੀਅਸ ਸੁਸਾਇਟੀ ਵੱਲੋਂ ਹੀ ਭਰੀ ਜਾਂਦੀ ਹੈ।

Related posts

Breaking- ਜੈਜ਼ੀ ਬੀ ਦਾ ਟਵਿੱਟਰ ਅਕਾਉਂਟ ਹੋਇਆ ਬੰਦ

punjabdiary

Breaking- ਡਿਪਟੀ ਕਮਿਸ਼ਨਰ ਵੱਲੋਂ ਡੇਂਗੂ ਨੂੰ ਫੈਲਣ ਤੋਂ ਰੋਕਣ ਲਈ ਫੋਗਿੰਗ ਦੇ ਕੰਮ ਵਿੱਚ ਤੇਜੀ ਲਿਆਉਣ ਸਬੰਧੀ ਦਿੱਤੇ ਨਿਰਦੇਸ਼

punjabdiary

ਪੰਜਾਬ ‘ਚ 2 ਦਿਨ ਹੀਟ ਵੇਵ ਦਾ ਅਲਰਟ, 4 ਡਿਗਰੀ ਤੱਕ ਵਧ ਸਕਦੈ ਪਾਰਾ, ਅਡਵਾਇਜ਼ਰੀ ਜਾਰੀ

punjabdiary

Leave a Comment