Image default
ਤਾਜਾ ਖਬਰਾਂ

ਨਵੀਂ ਸਰਕਾਰ ਪੰਜਾਬ ਵਿੱਚੋਂ ਨਸ਼ਾ ਖ਼ਤਮ ਕਰੇ : ਸੰਧੂ

ਨਵੀਂ ਸਰਕਾਰ ਪੰਜਾਬ ਵਿੱਚੋਂ ਨਸ਼ਾ ਖ਼ਤਮ ਕਰੇ : ਸੰਧੂ
ਜ਼ੀਰਾ 23 ਮਾਰਚ ( ਅੰਗਰੇਜ਼ ਬਰਾੜ ) – ਪੰਜਾਬ ਵਿੱਚ ਨਵੀਂ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕਾਂ ਨੂੰ ਬਹੁਤ ਵੱਡੀਆਂ ਉਮੀਦਾਂ ਹਨ ਅਤੇ ਇਹ ਵੀ ਉਮੀਦ ਹੈ ਕਿ ਇਹ ਸਰਕਾਰ ਪੰਜਾਬ ਵਿਚੋਂ ਨਸ਼ਾ ਖਤਮ ਕਰ ਦੇਵੇਗੀ। ਇਸ ਸਬੰਧ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੀਵਨ ਦਾਨ ਨਸ਼ਾ ਛੁਡਾਊ ਸੈਂਟਰ ਅਤੇ ਏਕਮ ਨਸ਼ਾ ਛੁਡਾਊ ਹਸਪਤਾਲ ਦੇ ਐਮ ਡੀ ਪਰਮਜੀਤ ਸਿੰਘ ਸੰਧੂ ਨੇ ਕਰਦਿਆਂ ਕਿਹਾ ਕਿ ਨਸ਼ੇ ਦੇ ਕਾਰਨ ਪੰਜਾਬ ਦੇ ਅਨੇਕਾਂ ਨੌਜਵਾਨ ਆਪਣੀਆਂ ਕੀਮਤੀ ਜਾਨਾਂ ਗਵਾ ਚੁੱਕੇ ਹਨ। ਪਰਮਜੀਤ ਸਿੰਘ ਸੰਧੂ ਨੇ ਕਿਹਾ ਕਿ ਕਈ ਮਾਵਾਂ ਦੇ ਪੁੱਤ, ਭੈਣਾਂ ਦੇ ਵੀਰ ਅਤੇ ਸੁਹਾਗਣਾਂ ਦੇ ਸੁਹਾਗ ਨਸ਼ੇ ਦੀ ਭੇਟ ਚੜ੍ਹ ਗਏ ਹਨ ਅਤੇ ਉਹ ਸਾਰੀ ਉਮਰ ਰੋਣ ਕਰਲਾਉਣ ਜੋਗੀਆਂ ਰਹਿ ਗਈਆਂ ਹਨ। ਉਨ੍ਹਾਂ ਦੁੱਖ ਭਰੇ ਅੰਦਾਜ਼ ਵਿੱਚ ਕਿਹਾ ਕਿ ਸਮੇਂ ਸਮੇਂ ਦੀਆਂ ਸਰਕਾਰਾਂ ਨਸ਼ੇ ਨੂੰ ਬੰਦ ਕਰਨ ਦੇ ਦਾਅਵੇ ਕਰਦੀਆਂ ਹਨ ਪਰ ਪਰਨਾਲਾ ਉੱਥੇ ਦਾ ਉੱਥੇ ਹੀ ਰਹਿੰਦਾ ਹੈ। ਨੌਜਵਾਨਾਂ ਨੂੰ ਨਸ਼ੇ ਤੋਂ ਬਚਾਉਣ ਲਈ ਸਰਕਾਰਾਂ ਨੂੰ ਠੋਸ ਉਪਰਾਲੇ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਬੇਹੱਦ ਦੁੱਖ ਦੀ ਗੱਲ ਹੈ ਕਿ ਪੰਜਾਬ ਦੇ ਨੌਜਵਾਨਾਂ ਦੇ ਨਾਲ ਪੰਜਾਬ ਦੀਆਂ ਕੁੜੀਆਂ ਵੀ ਨਸ਼ੇ ਦੀ ਦਲਦਲ ਵਿੱਚ ਫਸਦੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਾ ਛੱਡਣ ਲਈ ਚੰਗੇ ਹਸਪਤਾਲਾਂ ਦਾ ਸਹਾਰਾ ਲੈਣਾ ਚਾਹੀਦਾ ਹੈ ਉਨ੍ਹਾਂ ਦੇ ਜੀਵਨ ਦਾਨ ਸੈਂਟਰ ਵਿਚੋਂ ਅਨੇਕਾਂ ਨੌਜਵਾਨ ਨਸ਼ਾ ਛੱਡ ਕੇ ਵਧੀਆ ਜ਼ਿੰਦਗੀ ਬਤੀਤ ਕਰ ਰਹੇ ਹਨ।
ਪਰਮਜੀਤ ਸਿੰਘ ਸੰਧੂ ਦੀ ਫੋਟੋ

Related posts

Breaking-ਗੈਂਗਸਟਰ ਜੱਗੂ ਭਗਵਾਨਪੁਰੀ ਦੇ ਨਾਮ ‘ਤੇ ਧਮਕੀਆਂ ਦੇਣ ਅਤੇ ਫਿਰੌਤੀ ਮੰਗਣ ਵਾਲਾ ਗ੍ਰਿਫਤਾਰ

punjabdiary

ਹਾਈ ਕਮਾਂਡ ਆਪਣਾ ਕੰਮ ਕਰੇ, ਮੈਂ ਆਪਣਾ ਕੰਮ ਕਰ ਰਹੀ ਹਾਂ : ਸੰਸਦ ਮੈਂਬਰ ਪ੍ਰਨੀਤ ਕੌਰ

punjabdiary

Breaking- ਦੇਸ਼ ਦੇ ਪ੍ਧਾਨ ਮੰਤਰੀ ਨਰਿੰਦਰ ਮੋਦੀ, ਅੱਜ ਨੌਜਵਾਨਾਂ ਨੂੰ ਨੌਕਰੀ ਲਈ ਨਿਯੁਕਤੀ ਪੱਤਰ ਦੇਣਗੇ

punjabdiary

Leave a Comment