Thursday, July 30, 2026
Google search engine
Homeਤਾਜ਼ਾ ਖਬਰਬਰਨਾਲਾ ਲਾਠੀਚਾਰਜ ਦੇ ਵਿਰੋਧ 'ਚ ਅੱਜ ਪੰਜਾਬ ਬੰਦ, 9 ਜ਼ਿਲ੍ਹਿਆਂ 'ਚ ਦਿਖੇਗਾ...

ਬਰਨਾਲਾ ਲਾਠੀਚਾਰਜ ਦੇ ਵਿਰੋਧ ‘ਚ ਅੱਜ ਪੰਜਾਬ ਬੰਦ, 9 ਜ਼ਿਲ੍ਹਿਆਂ ‘ਚ ਦਿਖੇਗਾ ਅਸਰ; ਜਾਣੋ ਕੀ ਰਹੇਗਾ ਖੁੱਲ੍ਹਾ ਤੇ ਕੀ ਬੰਦ

ਬਰਨਾਲਾ ਲਾਠੀਚਾਰਜ ਦੇ ਵਿਰੋਧ ‘ਚ ਅੱਜ ਪੰਜਾਬ ਬੰਦ, 9 ਜ਼ਿਲ੍ਹਿਆਂ ‘ਚ ਦਿਖੇਗਾ ਅਸਰ; ਜਾਣੋ ਕੀ ਰਹੇਗਾ ਖੁੱਲ੍ਹਾ ਤੇ ਕੀ ਬੰਦ

ਸ਼੍ਰੋਮਣੀ ਅਕਾਲੀ ਦਲ ਸਮੇਤ ਕਈ ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਨੇ ਵੀ ਇਸ ਬੰਦ ਨੂੰ ਆਪਣਾ ਸਮਰਥਨ ਦਿੱਤਾ ਹੈ।

ਸ੍ਰੀ ਅਮ੍ਰਿਤਸਰ ਸਾਹਿਬ

ਬਰਨਾਲਾ ਵਿੱਚ ਸਫਾਈ ਸੇਵਕਾਂ ‘ਤੇ ਹੋਏ ਲਾਠੀਚਾਰਜ ਦੇ ਵਿਰੋਧ ਵਜੋਂ ਅੱਜ ਸਫਾਈ ਸੇਵਕ ਯੂਨੀਅਨਾਂ ਨੇ ਪੰਜਾਬ ਭਰ ਵਿੱਚ ਬੰਦ ਦਾ ਸੱਦਾ ਦਿੱਤਾ ਹੈ। ਇਸ ਬੰਦ ਨੂੰ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਵੱਡਾ ਸਮਰਥਨ ਮਿਲ ਰਿਹਾ ਹੈ। ਕਈ ਥਾਵਾਂ ‘ਤੇ ਸਕੂਲ-ਕਾਲਜ, ਬਾਜ਼ਾਰ, ਮਾਲ ਅਤੇ ਹੋਰ ਵਪਾਰਕ ਅਦਾਰੇ ਬੰਦ ਨਜ਼ਰ ਆ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਸਮੇਤ ਕਈ ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਨੇ ਵੀ ਇਸ ਬੰਦ ਨੂੰ ਆਪਣਾ ਸਮਰਥਨ ਦਿੱਤਾ ਹੈ।

ਯੂਨੀਅਨ ਆਗੂਆਂ ਦਾ ਕਹਿਣਾ ਹੈ ਕਿ ਬਰਨਾਲਾ ਵਿੱਚ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੇ ਜਾ ਰਹੇ ਪ੍ਰਦਰਸ਼ਨ ਦੌਰਾਨ ਪੁਲਿਸ ਨੇ ਸਫਾਈ ਸੇਵਕਾਂ ‘ਤੇ ਲਾਠੀਚਾਰਜ ਕੀਤਾ ਅਤੇ ਔਰਤਾਂ ਨਾਲ ਵੀ ਧੱਕੇਸ਼ਾਹੀ ਕੀਤੀ ਗਈ। ਇਸ ਕਾਰਵਾਈ ਦੇ ਵਿਰੋਧ ਵਿੱਚ ਹੀ ਅੱਜ ਦਾ ਪੰਜਾਬ ਬੰਦ ਸੱਦਿਆ ਗਿਆ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਹੜਤਾਲੀ ਕਰਮਚਾਰੀਆਂ ਦੀ ਤਨਖਾਹ ਵਿੱਚ ਵਾਧੇ ਅਤੇ ਪੰਜ ਸਾਲ ਦੀ ਸੇਵਾ ਪੂਰੀ ਕਰ ਚੁੱਕੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਨੀਤੀ ਦਾ ਐਲਾਨ ਕੀਤਾ ਗਿਆ ਸੀ। ਇਸ ਦੇ ਬਾਵਜੂਦ ਸਫਾਈ ਸੇਵਕ ਯੂਨੀਅਨਾਂ ਨੇ ਇਸ ਪੇਸ਼ਕਸ਼ ਨੂੰ ਮਨਜ਼ੂਰ ਨਹੀਂ ਕੀਤਾ ਅਤੇ 40,000 ਰੁਪਏ ਮਹੀਨਾਵਾਰ ਤਨਖਾਹ ਦੀ ਮੰਗ ‘ਤੇ ਅੜੇ ਹੋਏ ਹਨ।

ਕਿਹੜੇ ਜ਼ਿਲ੍ਹਿਆਂ ਵਿੱਚ ਬੰਦ ਦਾ ਅਸਰ?

ਲੁਧਿਆਣਾ, ਬਠਿੰਡਾ, ਹੁਸ਼ਿਆਰਪੁਰ, ਫਾਜ਼ਿਲਕਾ, ਕਪੂਰਥਲਾ, ਅੰਮ੍ਰਿਤਸਰ, ਪਟਿਆਲਾ, ਪਠਾਨਕੋਟ ਅਤੇ ਗੁਰਦਾਸਪੁਰ ਵਿੱਚ ਵੱਖ-ਵੱਖ ਸੰਗਠਨਾਂ ਵੱਲੋਂ ਬੰਦ ਨੂੰ ਸਮਰਥਨ ਦਿੱਤਾ ਗਿਆ ਹੈ। ਦੂਜੇ ਪਾਸੇ ਜਲੰਧਰ ਵਿੱਚ ਪੂਰਨ ਬੰਦ ਨਹੀਂ ਹੋਵੇਗਾ ਅਤੇ ਉੱਥੇ ਸਿਰਫ਼ ਰੋਸ ਪ੍ਰਦਰਸ਼ਨ ਕੀਤੇ ਜਾਣਗੇ।

ਜਲੰਧਰ ਵਿੱਚ ਨਹੀਂ ਹੋਵੇਗਾ ਮੁਕੰਮਲ ਬੰਦ

ਜਲੰਧਰ ਦੇ ਸਮਾਜਿਕ ਅਤੇ ਧਾਰਮਿਕ ਸੰਗਠਨਾਂ ਦੇ ਨੁਮਾਇੰਦਿਆਂ ਨੇ ਸਪੱਸ਼ਟ ਕੀਤਾ ਹੈ ਕਿ 27 ਜੁਲਾਈ ਨੂੰ ਪਹਿਲਾਂ ਹੀ ਬੰਦ ਦਾ ਸਮਰਥਨ ਕੀਤਾ ਜਾ ਚੁੱਕਾ ਹੈ। ਇਸ ਲਈ 30 ਜੁਲਾਈ ਨੂੰ ਸ਼ਹਿਰ ਵਿੱਚ ਆਮ ਬੰਦ ਨਹੀਂ ਰੱਖਿਆ ਜਾਵੇਗਾ, ਹਾਲਾਂਕਿ ਪ੍ਰਦਰਸ਼ਨ ਜਾਰੀ ਰਹਿਣਗੇ।

ਬੰਦ ਦੌਰਾਨ ਕਿਹੜੀਆਂ ਸੇਵਾਵਾਂ ਰਹਿਣਗੀਆਂ ਜਾਰੀ?

ਅੰਮ੍ਰਿਤਸਰ ਵਿੱਚ ਡਾ. ਬੀ.ਆਰ. ਅੰਬੇਡਕਰ ਭਲਾਈ ਮੰਚ ਦੇ ਚੇਅਰਮੈਨ ਓਮ ਪ੍ਰਕਾਸ਼ ਅਨਾਰੀਆ ਅਤੇ ਭਗਵਾਨ ਵਾਲਮੀਕਿ ਸ਼ਕਤੀ ਦਲ ਦੇ ਚੇਅਰਮੈਨ ਡਾ. ਜੈਮਲ ਸਿੰਘ ਨਡਾਲਾ ਨੇ ਕਿਹਾ ਕਿ ਪੰਜਾਬ ਭਰ ਵਿੱਚ ਸ਼ਾਂਤੀਪੂਰਨ ਢੰਗ ਨਾਲ ਬੰਦ ਮਨਾਇਆ ਜਾਵੇਗਾ। ਇਸ ਨੂੰ ਸੰਤ ਸਮਾਜ, ਸੰਤ ਮਲਕੀਤ ਨਾਥ ਜੀ ਅਤੇ ਕਈ ਸਮਾਜਿਕ ਤੇ ਧਾਰਮਿਕ ਸੰਸਥਾਵਾਂ ਦਾ ਸਮਰਥਨ ਪ੍ਰਾਪਤ ਹੈ।

ਉਨ੍ਹਾਂ ਨੇ ਦੁਕਾਨਦਾਰਾਂ, ਕਾਰੋਬਾਰੀਆਂ ਅਤੇ ਆਮ ਲੋਕਾਂ ਨੂੰ ਇਨਸਾਫ਼ ਦੀ ਇਸ ਲੜਾਈ ਵਿੱਚ ਸਾਥ ਦੇਣ ਅਤੇ ਬੰਦ ਨੂੰ ਕਾਮਯਾਬ ਬਣਾਉਣ ਦੀ ਅਪੀਲ ਕੀਤੀ। ਨਾਲ ਹੀ ਸਪੱਸ਼ਟ ਕੀਤਾ ਕਿ ਲੋਕਾਂ ਦੀ ਸਹੂਲਤ ਲਈ ਹਸਪਤਾਲ, ਐਂਬੂਲੈਂਸ ਸੇਵਾਵਾਂ ਅਤੇ ਮੈਡੀਕਲ ਸਟੋਰ ਪਹਿਲਾਂ ਵਾਂਗ ਖੁੱਲ੍ਹੇ ਰਹਿਣਗੇ ਤਾਂ ਜੋ ਐਮਰਜੈਂਸੀ ਸੇਵਾਵਾਂ ਪ੍ਰਭਾਵਿਤ ਨਾ ਹੋਣ।

-(ਪੀਟੀਸੀ ਨਿਊਜ)

ਨੋਟ– ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments