ਪੰਜਾਬ ‘ਚ ਅੱਜ ਮੀਂਹ ਨੂੰ ਲੈ ਕੇ ਆਰੇਂਜ ਤੇ ਯੈਲੋ ਅਲਰਟ, ਅਗਲੇ 3 ਦਿਨਾਂ ਲਈ ਵੀ ਚੇਤਾਵਨੀ ਜਾਰੀ
ਬੀਤੇ ਦਿਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.1 ਡਿਗਰੀ ਸੈਲਸੀਅਸ ਦਾ ਮਾਮੂਲੀ ਵਾਧਾ ਦਰਜ ਕੀਤਾ ਗਿਆ। ਇਸ ਦੇ ਬਾਵਜੂਦ ਤਾਪਮਾਨ ਆਮ ਪੱਧਰ ਦੇ ਨੇੜੇ ਹੀ ਰਿਹਾ। ਸਭ ਤੋਂ ਵੱਧ ਤਾਪਮਾਨ ਬਠਿੰਡਾ ਏਅਰਪੋਰਟ ‘ਤੇ 37.1 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ।

ਚੰਡੀਗੜ੍ਹ
ਪੰਜਾਬ ਵਿੱਚ ਅੱਜ 4 ਜ਼ਿਲ੍ਹਿਆਂ ਲਈ ਭਾਰੀ ਮੀਂਹ ਦਾ ਆਰੇਂਜ ਅਲਰਟ ਅਤੇ 6 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਹੁਸ਼ਿਆਰਪੁਰ ਵਿੱਚ ਕੁਝ ਥਾਵਾਂ ‘ਤੇ ਭਾਰੀ ਤੋਂ ਬਹੁਤ ਭਾਰੀ ਬਾਰਿਸ਼, ਗਰਜ-ਚਮਕ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਉੱਥੇ ਹੀ ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਰੂਪਨਗਰ ਅਤੇ ਐਸਏਐਸ ਨਗਰ (ਮੁਹਾਲੀ) ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਜਿੱਥੇ ਕੁਝ ਇਲਾਕਿਆਂ ਵਿੱਚ ਭਾਰੀ ਮੀਂਹ ਦੇ ਨਾਲ ਗਰਜ ਅਤੇ ਬਿਜਲੀ ਚਮਕਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਸੂਬੇ ਦੇ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਹਲਕੇ ਤੋਂ ਦਰਮਿਆਨੇ ਮੀਂਹ ਦੀ ਪੇਸ਼ਗੋਈ ਕੀਤੀ ਗਈ ਹੈ।
ਅਗਲੇ 3 ਦਿਨਾਂ ਦਾ ਮੌਸਮ
2 ਅਗਸਤ: ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ ਅਤੇ ਐਸਏਐਸ ਨਗਰ (ਮੁਹਾਲੀ) ਵਿੱਚ ਯੈਲੋ ਅਲਰਟ ਜਾਰੀ ਰਹੇਗਾ। ਇਨ੍ਹਾਂ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ‘ਤੇ ਭਾਰੀ ਮੀਂਹ, ਗਰਜ ਅਤੇ ਬਿਜਲੀ ਚਮਕਣ ਦੀ ਸੰਭਾਵਨਾ ਹੈ। ਬਾਕੀ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੇ ਆਸਾਰ ਹਨ।
3 ਅਗਸਤ: ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸਏਐਸ ਨਗਰ (ਮੁਹਾਲੀ), ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ ਅਤੇ ਬਠਿੰਡਾ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਖੇਤਰਾਂ ਵਿੱਚ ਕੁਝ ਥਾਵਾਂ ‘ਤੇ ਭਾਰੀ ਮੀਂਹ, ਬੱਦਲ ਗਰਜਣ ਅਤੇ ਬਿਜਲੀ ਚਮਕਣ ਦੀ ਸੰਭਾਵਨਾ ਹੈ। ਸੂਬੇ ਦੇ ਹੋਰ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
4 ਅਗਸਤ: ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਰੂਪਨਗਰ ਅਤੇ ਐਸਏਐਸ ਨਗਰ (ਮੁਹਾਲੀ) ਵਿੱਚ ਵੀ ਯੈਲੋ ਅਲਰਟ ਜਾਰੀ ਰਹੇਗਾ। ਇਨ੍ਹਾਂ ਇਲਾਕਿਆਂ ਵਿੱਚ ਭਾਰੀ ਮੀਂਹ ਦੇ ਨਾਲ ਗਰਜ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਪੰਜਾਬ ਦੇ ਬਾਕੀ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਗਈ ਹੈ।
ਬੀਤੇ ਦਿਨ ਦਾ ਵੱਧ ਤੋਂ ਵੱਧ ਤਾਪਮਾਨ
ਬੀਤੇ ਦਿਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.1 ਡਿਗਰੀ ਸੈਲਸੀਅਸ ਦਾ ਮਾਮੂਲੀ ਵਾਧਾ ਦਰਜ ਕੀਤਾ ਗਿਆ। ਇਸ ਦੇ ਬਾਵਜੂਦ ਤਾਪਮਾਨ ਆਮ ਪੱਧਰ ਦੇ ਨੇੜੇ ਹੀ ਰਿਹਾ। ਸਭ ਤੋਂ ਵੱਧ ਤਾਪਮਾਨ ਬਠਿੰਡਾ ਏਅਰਪੋਰਟ ‘ਤੇ 37.1 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ।
| ਸਟੇਸ਼ਨ (ਜ਼ਿਲ੍ਹਾ) | ਵੱਧ ਤੋਂ ਵੱਧ ਤਾਪਮਾਨ (°C) |
| ਚੰਡੀਗੜ੍ਹ | 33.8 |
| ਚੰਡੀਗੜ੍ਹ (ਏਅਪੋਰਟ/IAF) | 32.8 |
| ਅੰਮ੍ਰਿਤਸਰ | 30.6 |
| ਲੁਧਿਆਣਾ | 33.6 |
| ਪਟਿਆਲਾ | 34 |
| ਪਠਾਨਕੋਟ | 27.9 |
| ਭਠਿੰਡਾ | 36.4 |
| ਫਰੀਦਕੋਟ | 33.5 |
| ਗੁਰਦਾਸਪੁਰ | 34 |
| ਭਠਿੰਡਾ (ਏਅਪੋਰਟ) | 37.1 |
| ਬਰਨਾਲਾ | 32.6 |
| ਫਿਰੋਜ਼ਪੁਰ | 33.4 |
| ਫਿਰੋਜ਼ਪੁਰ (ਕੇ.ਵੀ.ਕੇ.) | 32.9 |
| ਅਬਹੋਰ (ਫਾਜ਼ਿਲਕਾ) | 35.4 |
| ਹੁਸ਼ਿਆਰਪੁਰ | 33 |
| ਸਾਲੇਰਨ (ਹੁਸ਼ਿਆਰਪੁਰ) | 33.5 |
| ਜਲੰਧਰ | 34.5 |
| ਕਪੂਰਥਲਾ (ਸਾਇੰਸ ਸਿਟੀ) | 33.1 |
| ਮੁਹਾਲੀ | 33.5 |
| ਰੌਣੀ (ਪਟਿਆਲਾ) | 32.1 |
| ਰੋਪੜ | 33.3 |
| ਭਾਖੜਾ ਡੈਮ (ਰੂਪਨਗਰ) | 34.9 |
| ਸੰਗਰੂਰ | 33.1 |
| ਤਰਨ ਤਾਰਨ | 31.7 |
-(ਟੀਵੀ 9 ਪੰਜਾਬੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


