Saturday, August 1, 2026
Google search engine
Homeਤਾਜ਼ਾ ਖਬਰਪੇਪਰ ਲੀਕ ਖ਼ਿਲਾਫ਼ ਸਖ਼ਤ ਕਾਨੂੰਨ ਲਾਗੂ, ਰਾਸ਼ਟਰਪਤੀ ਦੀ ਮਨਜ਼ੂਰੀ ਤੋਂ ਬਾਅਦ ਸੋਧ...

ਪੇਪਰ ਲੀਕ ਖ਼ਿਲਾਫ਼ ਸਖ਼ਤ ਕਾਨੂੰਨ ਲਾਗੂ, ਰਾਸ਼ਟਰਪਤੀ ਦੀ ਮਨਜ਼ੂਰੀ ਤੋਂ ਬਾਅਦ ਸੋਧ ਬਿੱਲ ਬਣਿਆ ਐਕਟ

ਪੇਪਰ ਲੀਕ ਖ਼ਿਲਾਫ਼ ਸਖ਼ਤ ਕਾਨੂੰਨ ਲਾਗੂ, ਰਾਸ਼ਟਰਪਤੀ ਦੀ ਮਨਜ਼ੂਰੀ ਤੋਂ ਬਾਅਦ ਸੋਧ ਬਿੱਲ ਬਣਿਆ ਐਕਟ

ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਇਹ ਕਾਨੂੰਨ ਦੇਸ਼ ਭਰ ਵਿੱਚ ਲਾਗੂ ਹੋ ਗਿਆ ਹੈ। ਸੰਸਦ ਦੇ ਦੋਵੇਂ ਸਦਨਾਂ ਨੇ ਵਿਰੋਧੀ ਧਿਰ ਦੇ ਵਾਕਆਊਟ ਦੌਰਾਨ ਇਸ ਬਿੱਲ ਨੂੰ ਪਾਸ ਕੀਤਾ ਸੀ।

ਨਵੀਂ ਦਿੱਲੀ

ਸਰਕਾਰੀ ਅਤੇ ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਪੇਪਰ ਲੀਕ ਅਤੇ ਧਾਂਦਲੀ ‘ਤੇ ਰੋਕ ਲਗਾਉਣ ਲਈ ਸੰਸਦ ਵੱਲੋਂ ਪਾਸ ਕੀਤਾ ਗਿਆ ‘ਜਨਤਕ ਪ੍ਰੀਖਿਆ (ਗਲਤ ਸਾਧਨਾਂ ਦੀ ਰੋਕਥਾਮ) ਸੋਧ ਬਿੱਲ, 2026’ ਹੁਣ ਕਾਨੂੰਨ ਬਣ ਗਿਆ ਹੈ। ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਇਹ ਕਾਨੂੰਨ ਦੇਸ਼ ਭਰ ਵਿੱਚ ਲਾਗੂ ਹੋ ਗਿਆ ਹੈ। ਸੰਸਦ ਦੇ ਦੋਵੇਂ ਸਦਨਾਂ ਨੇ ਵਿਰੋਧੀ ਧਿਰ ਦੇ ਵਾਕਆਊਟ ਦੌਰਾਨ ਇਸ ਬਿੱਲ ਨੂੰ ਪਾਸ ਕੀਤਾ ਸੀ।

ਨਵੇਂ ਕਾਨੂੰਨ ਦਾ ਮਕਸਦ ਪੇਪਰ ਲੀਕ ‘ਤੇ ਸਖ਼ਤ ਰੋਕ ਲਗਾਉਣਾ ਅਤੇ ਸਰਕਾਰੀ ਤੇ ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਪਾਰਦਰਸ਼ਤਾ ਨੂੰ ਯਕੀਨੀ ਬਣਾਉਣਾ ਹੈ। ਇਸ ਕਾਨੂੰਨ ਤਹਿਤ ਦੋਸ਼ੀਆਂ ਲਈ ਸਖ਼ਤ ਸਜ਼ਾ ਅਤੇ ਭਾਰੀ ਜੁਰਮਾਨੇ ਦਾ ਪ੍ਰਬੰਧ ਕੀਤਾ ਗਿਆ ਹੈ। ਰਾਜ ਸਭਾ ਨੇ ਇਸ ਬਿੱਲ ਨੂੰ ਵੀਰਵਾਰ ਨੂੰ ਆਵਾਜ਼ੀ ਵੋਟ ਨਾਲ ਪਾਸ ਕੀਤਾ ਸੀ, ਜਦਕਿ ਲੋਕ ਸਭਾ ਨੇ ਇਸ ਨੂੰ ਇੱਕ ਦਿਨ ਪਹਿਲਾਂ ਮਨਜ਼ੂਰੀ ਦਿੱਤੀ ਸੀ। ਹੁਣ ਰਾਸ਼ਟਰਪਤੀ ਦੀ ਸਹਿਮਤੀ ਨਾਲ ਇਹ ਕਾਨੂੰਨੀ ਤੌਰ ‘ਤੇ ਲਾਗੂ ਹੋ ਗਿਆ ਹੈ।

ਕੇਂਦਰ ਸਰਕਾਰ ਦਾ ਕਹਿਣਾ ਹੈ ਕਿ ਇਸ ਸੋਧ ਦਾ ਮੁੱਖ ਉਦੇਸ਼ ਸਰਕਾਰੀ ਅਤੇ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਪਾਰਦਰਸ਼ਤਾ ਕਾਇਮ ਰੱਖਣਾ ਅਤੇ ਲੱਖਾਂ ਵਿਦਿਆਰਥੀਆਂ ਦੇ ਭਵਿੱਖ ਅਤੇ ਹਿੱਤਾਂ ਦੀ ਰੱਖਿਆ ਕਰਨਾ ਹੈ।

ਧਾਂਦਲੀ ਕਰਨ ਵਾਲਿਆਂ ਲਈ ਸਖ਼ਤ ਸਜ਼ਾ ਦਾ ਪ੍ਰਬੰਧ

ਸੋਧੇ ਹੋਏ ਕਾਨੂੰਨ ਅਨੁਸਾਰ ਜਨਤਕ ਪ੍ਰੀਖਿਆਵਾਂ ਵਿੱਚ ਧਾਂਦਲੀ ਕਰਨ, ਪੇਪਰ ਲੀਕ ਕਰਨ ਜਾਂ ਗਲਤ ਸਾਧਨਾਂ ਦੀ ਵਰਤੋਂ ਕਰਨ ਦੇ ਦੋਸ਼ੀਆਂ ਨੂੰ 5 ਤੋਂ 10 ਸਾਲ ਤੱਕ ਦੀ ਕੈਦ ਅਤੇ 50 ਲੱਖ ਰੁਪਏ ਤੱਕ ਦੇ ਜੁਰਮਾਨੇ ਦੀ ਸਜ਼ਾ ਹੋ ਸਕਦੀ ਹੈ।

ਇਸ ਤੋਂ ਇਲਾਵਾ ਪੇਪਰ ਲੀਕ ਨਾਲ ਜੁੜੇ ਸੰਗਠਿਤ ਗਿਰੋਹਾਂ ਅਤੇ ਸਿੰਡੀਕੇਟਾਂ ਖ਼ਿਲਾਫ਼ ਹੋਰ ਵੀ ਸਖ਼ਤ ਵਿਵਸਥਾ ਕੀਤੀ ਗਈ ਹੈ। ਅਜਿਹੇ ਮਾਮਲਿਆਂ ਵਿੱਚ ਘੱਟੋ-ਘੱਟ 7 ਸਾਲ ਦੀ ਕੈਦ ਅਤੇ ਘੱਟੋ-ਘੱਟ 10 ਕਰੋੜ ਰੁਪਏ ਦੇ ਜੁਰਮਾਨੇ ਦਾ ਪ੍ਰਬੰਧ ਕੀਤਾ ਗਿਆ ਹੈ।

PM ਮੋਦੀ ਨੇ ਕਿਹਾ- ਪੇਪਰ ਲੀਕ ਮਾਫ਼ੀਆ ‘ਤੇ ਹੋਵੇਗੀ ਨਕੇਲ

ਸੰਸਦ ਤੋਂ ਬਿੱਲ ਪਾਸ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ ‘ਤੇ ਇੱਕ ਵੀਡੀਓ ਸੰਦੇਸ਼ ਜਾਰੀ ਕਰਦੇ ਹੋਏ ਕਿਹਾ ਕਿ ਪੇਪਰ ਲੀਕ ਖ਼ਿਲਾਫ਼ ਸਖ਼ਤ ਕਾਨੂੰਨ ਬਣਾਉਣ ਦਾ ਅਹਿਮ ਕੰਮ ਪੂਰਾ ਹੋ ਗਿਆ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਸਰਕਾਰ ਪ੍ਰੀਖਿਆਵਾਂ ਵਿੱਚ ਧਾਂਦਲੀ ਅਤੇ ਪੇਪਰ ਲੀਕ ਦੀਆਂ ਘਟਨਾਵਾਂ ਨੂੰ ਰੋਕਣ ਲਈ ਲਗਾਤਾਰ ਕਦਮ ਚੁੱਕ ਰਹੀ ਹੈ। ਉਨ੍ਹਾਂ ਕਿਹਾ ਕਿ ਆਧੁਨਿਕ ਤਕਨੀਕ ਦੀ ਮਦਦ ਨਾਲ ਪ੍ਰੀਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਇਆ ਜਾ ਰਿਹਾ ਹੈ ਤਾਂ ਜੋ ਕੋਈ ਵੀ ਪੇਪਰ ਲੀਕ ਮਾਫ਼ੀਆ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਨਾ ਕਰ ਸਕੇ।

-(ਪੰਜਾਬੀ ਜਾਗਰਣ)

ਨੋਟਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀਤੇ ਪੜ੍ਹੋ ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ਤੇ ਜਾ ਕੇ ਪੜ੍ਹੋ

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments