ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪਹਿਲਾ ਖ਼ੂਨਦਾਨ ਕੈਂਪ ਲਗਾਇਆ
ਫ਼ਰੀਦਕੋਟ, 26 ਮਾਰਚ (ਜਸਬੀਰ ਕੌਰ ਜੱਸੀ)-ਦੇਸ਼ ਭਗਤ ਪੰਡਿਤ ਚੇਤਨ ਦੇਵ ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਫ਼ਰੀਦਕੋਟ ਵਿਖੇ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ‘ਪਹਿਲਾ ਖ਼ੂਨਦਾਨ ਕੈਂਪ’ ਪਿ੍ਰੰਸੀਪਲ ਡਾ. ਸੁਰਜੀਤ ਸਿੰਘ ਦੀ ਯੋਗ ਰਹਿਨੁਮਾਈ ਅਤੇ ਕਾਰਜਕਾਰੀ ਪਿ੍ਰੰਸੀਪਲ ਡਾ. ਕੰਵਲਦੀਪ ਸਿੰਘ ਦੀ ਅਗਵਾਈ ’ਚ ਲਗਾਇਆ ਗਿਆ। ਇਹ ਕੈਂਪ ਬਲੱਡ ਬੈਂਕ ਗੁਰੁ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਫ਼ਰੀਦਕੋਟ ਦੇ ਸਹਿਯੋਗ ਨਾਲ ਲਗਾਇਆ ਗਿਆ। ਇਸ ਕੈਂਪ ’ਚ ਦੋ ਦਰਜਨ ਤੋਂ ਵੀ ਵਧੇਰੇ ਵਿਦਿਆਰਥੀਆਂ ਅਤੇ ਫ਼ਰੀਦਕੋਟ ਸ਼ਹਿਰ ਤੇ ਆਸ-ਪਾਸ ਦੇ ਲੋਕਾਂ ਨੇ ਖ਼ੂਨਦਾਨ ਕੀਤਾ। ਖ਼ੂਨਦਾਨੀਆਂ ਅਤੇ ਵਿਦਿਆਰਥੀਆਂ ਨੂੰ ‘ਖ਼ੂਨਦਾਨ ਮਹਾਂਦਾਨ’ ਦੀ ਮਹੱਤਤਾ ਬਾਰੇ ਦੱਸਣ ਅਤੇ ਪ੍ਰੇਰਿਤ ਕਰਨ ਲਈ ਸਰਕਾਰੀ ਬਿ੍ਰਜਿੰਦਰਾ ਕਾਲਜ ਫ਼ਰੀਦਕੋਟ ਤੋਂ ਪਿ੍ਰੰਸੀਪਲ ਡਾ. ਪਰਮਿੰਦਰ ਸਿੰਘ, ਸਰਕਾਰੀ ਕਾਲਜ ਆਫ਼ ਐਜੂਕੇਸ਼ਨ, ਫ਼ਰੀਦਕੋਟ ਤੋਂ ਸੇਵਾ-ਮੁਕਤ ਪਿ੍ਰੰਸੀਪਲ ਸੁਖਜਿੰਦਰ ਸਿੰਘ ਨੇ ਵਿਸ਼ੇਸ਼ ਤੌਰ ਯੋਗਦਾਨ ਦਿੱਤਾ। ਇਸ ਖ਼ੂਨਦਾਨ ਕੈਂਪ ਦੀ ਸ਼ੁਰੂਆਤ ਪ੍ਰੋ. ਰਣਜੀਤ ਸਿੰਘ, ਪ੍ਰੋ. ਬੀਰਇੰਦਰਜੀਤ ਸਿੰਘ ਤੇ ਵਿਜੇ ਕੁਮਾਰ ਨੇ ਖ਼ੂਨਦਾਨ ਕਰਕੇ ਕੀਤੀ। ਕੈਂਪ ਦੀ ਸਫ਼ਲਤਾ ਲਈ ਕਾਲਜ ਸਟਾਫ਼ ’ਚੋਂ ਪ੍ਰੋ. ਮੰਜੂ ਕਪੂਰ, ਪ੍ਰੋ. ਸੰਦੀਪ ਸਿੰਘ, ਡਾ. ਰੁਪਿੰਦਰਜੀਤ ਕੌਰ, ਪ੍ਰੋ. ਰਾਜੇਸ਼ਵਰੀ ਦੇਵੀ, ਪ੍ਰੋ. ਜਸਬੀਰ ਕੌਰ, ਪ੍ਰੋ. ਸੁਖਪਾਲ ਕੌਰ, ਅਮਨਦੀਪ ਕੌਰ ਅਤੇ ਜਸਵਿੰਦਰ ਕੌਰ ਨੇ ਵੱਡਮੁੱਲਾ ਯੋਗਦਾਨ ਪਾਇਆ। ਫ਼ੋਟੋ:26ਐੱਫ਼ਡੀਕੇਪੀਜਸਬੀਰਕੌਰ7:ਕੈਂਪ ਦੌਰਾਨ ਖੂਨਦਾਨ ਕਰਦੇ ਹੋਏ ਪ੍ਰੋ.ਰਣਜੀਤ ਸਿੰਘ ਬਾਜਵਾ, ਪ੍ਰੋ.ਬੀਰਇੰਦਰਜੀਤ ਸਿੰਘ ਸਰਾਂ, ਵਿਜੇ ਕੁਮਾਰ, ਕਾਲਜ ਵਿਦਿਆਰਥੀ, ਆਸ਼ੀਰਵਾਦ ਦਿੰਦੇ ਹੋਏ ਕਾਰਜਕਾਰੀ ਪਿ੍ਰੰਸੀਪਲ ਕੰਵਲਦੀਪ ਸਿੰਘ, ਪਿ੍ਰੰਸੀਪਲ ਡਾ.ਪਰਮਿੰਦਰ ਸਿੰਘ ਅਤੇ ਸਟਾਫ਼ ਮੈਂਬਰ। ਫ਼ੋਟੋ;ਜਸਬੀਰ ਕੌਰ ਜੱਸੀ