Thursday, August 6, 2026
Google search engine
Homeਤਾਜ਼ਾ ਖਬਰPM ਮੋਦੀ ਦਾ ਵੀਡੀਓ ਹਟਾਉਣ ਦਾ ਮਾਮਲਾ ਗਰਮਾਇਆ, ਸੰਸਦੀ ਕਮੇਟੀ ਨੇ ਮਾਰਕ...

PM ਮੋਦੀ ਦਾ ਵੀਡੀਓ ਹਟਾਉਣ ਦਾ ਮਾਮਲਾ ਗਰਮਾਇਆ, ਸੰਸਦੀ ਕਮੇਟੀ ਨੇ ਮਾਰਕ ਜ਼ੁਕਰਬਰਗ ਤੋਂ 3 ਦਿਨਾਂ ਵਿੱਚ ਮੰਗੀ ਬਿਨਾਂ ਸ਼ਰਤ ਮਾਫ਼ੀ

PM ਮੋਦੀ ਦਾ ਵੀਡੀਓ ਹਟਾਉਣ ਦਾ ਮਾਮਲਾ ਗਰਮਾਇਆ, ਸੰਸਦੀ ਕਮੇਟੀ ਨੇ ਮਾਰਕ ਜ਼ੁਕਰਬਰਗ ਤੋਂ 3 ਦਿਨਾਂ ਵਿੱਚ ਮੰਗੀ ਬਿਨਾਂ ਸ਼ਰਤ ਮਾਫ਼ੀ

ਇਸ ਮਾਮਲੇ ਨੂੰ ਗੰਭੀਰ ਮੰਨਦਿਆਂ ਸੰਸਦ ਦੀ ਇੱਕ ਸਥਾਈ ਕਮੇਟੀ ਨੇ ਮੈਟਾ ਦੇ ਮੁਖੀ ਮਾਰਕ ਜ਼ੁਕਰਬਰਗ ਨੂੰ ਤਿੰਨ ਦਿਨਾਂ ਦੇ ਅੰਦਰ ਬਿਨਾਂ ਸ਼ਰਤ ਮਾਫ਼ੀ ਮੰਗਣ ਲਈ ਕਿਹਾ ਹੈ।

ਨਵੀਂ ਦਿੱਲੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇੱਕ ਵੀਡੀਓ ਕੁਝ ਸਮੇਂ ਲਈ ਫੇਸਬੁੱਕ ਤੋਂ ਹਟਾਏ ਜਾਣ ਦੇ ਮਾਮਲੇ ਨੇ ਹੁਣ ਸਿਆਸੀ ਅਤੇ ਸੰਸਦੀ ਪੱਧਰ ‘ਤੇ ਤੂਲ ਫੜ ਲਿਆ ਹੈ। ਇਸ ਮਾਮਲੇ ਨੂੰ ਗੰਭੀਰ ਮੰਨਦਿਆਂ ਸੰਸਦ ਦੀ ਇੱਕ ਸਥਾਈ ਕਮੇਟੀ ਨੇ ਮੈਟਾ ਦੇ ਮੁਖੀ ਮਾਰਕ ਜ਼ੁਕਰਬਰਗ ਨੂੰ ਤਿੰਨ ਦਿਨਾਂ ਦੇ ਅੰਦਰ ਬਿਨਾਂ ਸ਼ਰਤ ਮਾਫ਼ੀ ਮੰਗਣ ਲਈ ਕਿਹਾ ਹੈ।

ਕਮੇਟੀ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਜ਼ੁਕਰਬਰਗ ਨਿਰਧਾਰਤ ਸਮੇਂ ਅੰਦਰ ਮਾਫ਼ੀ ਨਹੀਂ ਮੰਗਦੇ ਤਾਂ ਸੂਚਨਾ ਤਕਨਾਲੋਜੀ ਐਕਟ ਤਹਿਤ ਕੰਪਨੀ ਨੂੰ ਮਿਲੀ ‘ਸੇਫ ਹਾਰਬਰ’ ਸੁਰੱਖਿਆ ਵਾਪਸ ਲੈਣ ਦੀ ਸਿਫ਼ਾਰਸ਼ ਕੀਤੀ ਜਾ ਸਕਦੀ ਹੈ। ਕਮੇਟੀ ਦੇ ਚੇਅਰਮੈਨ ਨਿਸ਼ੀਕਾਂਤ ਦੂਬੇ ਨੇ ਇਸ ਸਬੰਧੀ ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਸਕੱਤਰ ਐਸ. ਕ੍ਰਿਸ਼ਨਨ ਨੂੰ ਵੀ ਇੱਕ ਪੱਤਰ ਭੇਜਿਆ ਹੈ।

ਤਿੰਨ ਦਿਨਾਂ ਵਿੱਚ ਮਾਫ਼ੀ ਮੰਗਣ ਲਈ ਕਿਹਾ

ਕਮੇਟੀ ਵੱਲੋਂ ਭੇਜੇ ਗਏ ਪੱਤਰ ਵਿੱਚ ਕਿਹਾ ਗਿਆ ਹੈ ਕਿ ਪ੍ਰਧਾਨ ਮੰਤਰੀ ਮੋਦੀ ਦਾ ਉਹ ਵੀਡੀਓ, ਜਿਸ ਵਿੱਚ ਉਨ੍ਹਾਂ ਨੇ ਵਿਦਿਆਰਥੀਆਂ ਅਤੇ ਜਨਰੇਸ਼ਨ ਜ਼ੈੱਡ ਨੂੰ ਸੰਬੋਧਨ ਕੀਤਾ ਸੀ, ਫੇਸਬੁੱਕ ਤੋਂ ਲਗਭਗ 5 ਤੋਂ 6 ਘੰਟਿਆਂ ਲਈ ਹਟਾ ਦਿੱਤਾ ਗਿਆ। ਇਸ ਘਟਨਾ ਨੂੰ ਕਮੇਟੀ ਨੇ ਬਹੁਤ ਗੰਭੀਰ ਮੰਨਿਆ ਹੈ ਅਤੇ ਕਿਹਾ ਹੈ ਕਿ ਪੱਤਰ ਮਿਲਣ ਤੋਂ ਤਿੰਨ ਦਿਨਾਂ ਦੇ ਅੰਦਰ ਮਾਰਕ ਜ਼ੁਕਰਬਰਗ ਨੂੰ ਬਿਨਾਂ ਕਿਸੇ ਸ਼ਰਤ ਦੇ ਮੁਆਫ਼ੀ ਮੰਗਣੀ ਚਾਹੀਦੀ ਹੈ।

ਨਿਸ਼ੀਕਾਂਤ ਦੂਬੇ ਨੇ ਦੋਸ਼ ਲਾਇਆ ਕਿ ਕੁਝ ਸੋਸ਼ਲ ਮੀਡੀਆ ਪਲੇਟਫਾਰਮ ਸਰਕਾਰ ਵਿਰੋਧੀ ਅਤੇ ਲੋਕਤੰਤਰ ਵਿਰੋਧੀ ਸਮੱਗਰੀ ਨੂੰ ਵਧਾਵਾ ਦੇ ਰਹੇ ਹਨ, ਜਦਕਿ ਔਰਤਾਂ ਅਤੇ ਬੱਚਿਆਂ ਨਾਲ ਜੁੜੀ ਗੈਰ-ਕਾਨੂੰਨੀ ਸਮੱਗਰੀ ਨੂੰ ਰੋਕਣ ਵਿੱਚ ਨਾਕਾਮ ਸਾਬਤ ਹੋ ਰਹੇ ਹਨ।

‘ਸੇਫ ਹਾਰਬਰ’ ਸੁਰੱਖਿਆ ਵਾਪਸ ਲੈਣ ਦੀ ਸਿਫ਼ਾਰਸ਼

ਉਨ੍ਹਾਂ ਕਿਹਾ ਕਿ ਕਮੇਟੀ ਨੇ ਸਰਬਸੰਮਤੀ ਨਾਲ ਸਿਫ਼ਾਰਸ਼ ਕੀਤੀ ਹੈ ਕਿ ਜੇਕਰ ਸੋਸ਼ਲ ਮੀਡੀਆ ਕੰਪਨੀਆਂ ਭਾਰਤੀ ਕਾਨੂੰਨਾਂ ਅਤੇ ਨਿਯਮਾਂ ਦੀ ਪਾਲਣਾ ਨਹੀਂ ਕਰਦੀਆਂ ਤਾਂ ਉਨ੍ਹਾਂ ਨੂੰ ਮਿਲਣ ਵਾਲੀ ‘ਸੇਫ ਹਾਰਬਰ’ ਸੁਰੱਖਿਆ ਖਤਮ ਕਰ ਦਿੱਤੀ ਜਾਵੇ।

ਇੱਕ ਹੋਰ ਮਾਮਲੇ ਵਿੱਚ ਕਮੇਟੀ ਨੇ ਭਾਰਤ ਸਰਕਾਰ ਨੂੰ ਸਾਈਬਰ ਧੋਖਾਧੜੀ ਨਾਲ ਸਬੰਧਤ ਕੇਸ ਵਿੱਚ ਹੈਦਰਾਬਾਦ ਪੁਲਿਸ ਦੀ ਕਾਰਵਾਈ ਤੋਂ ਬਾਅਦ ਗੂਗਲ ਇੰਡੀਆ ਦੇ ਮੁਖੀ ਖ਼ਿਲਾਫ਼ ਵੀ ਕਾਨੂੰਨੀ ਕਾਰਵਾਈ ਸ਼ੁਰੂ ਕਰਨ ਦੀ ਸਿਫ਼ਾਰਸ਼ ਕੀਤੀ ਹੈ।

-(ਪੰਜਾਬੀ ਜਾਗਰਣ)

ਨੋਟਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀਤੇ ਪੜ੍ਹੋ ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ਤੇ ਜਾ ਕੇ ਪੜ੍ਹੋ

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments