Friday, August 7, 2026
Google search engine
Homeਅਪਰਾਧਆਸਾ ਰਾਮ ਨੂੰ ਅੰਤਰਿਮ ਜ਼ਮਾਨਤ ਤੋਂ ਇਨਕਾਰ, ਪਸੰਦ ਦਾ ਕੇਅਰਟੇਕਰ ਰੱਖਣ ਦੀ...

ਆਸਾ ਰਾਮ ਨੂੰ ਅੰਤਰਿਮ ਜ਼ਮਾਨਤ ਤੋਂ ਇਨਕਾਰ, ਪਸੰਦ ਦਾ ਕੇਅਰਟੇਕਰ ਰੱਖਣ ਦੀ ਮਿਲੀ ਇਜਾਜ਼ਤ

ਆਸਾ ਰਾਮ ਨੂੰ ਅੰਤਰਿਮ ਜ਼ਮਾਨਤ ਤੋਂ ਇਨਕਾਰ, ਪਸੰਦ ਦਾ ਕੇਅਰਟੇਕਰ ਰੱਖਣ ਦੀ ਮਿਲੀ ਇਜਾਜ਼ਤ

ਹਾਲਾਂਕਿ ਅਦਾਲਤ ਨੇ ਉਸ ਨੂੰ 24 ਘੰਟੇ ਦੇਖਭਾਲ ਲਈ ਆਪਣੀ ਪਸੰਦ ਦਾ ਸਿਖਲਾਈ ਪ੍ਰਾਪਤ ਕੇਅਰਟੇਕਰ ਰੱਖਣ ਦੀ ਮਨਜ਼ੂਰੀ ਦੇ ਦਿੱਤੀ ਹੈ। ਆਸਾ ਰਾਮ 2013 ਵਿੱਚ ਇੱਕ ਨਾਬਾਲਗ ਨਾਲ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਭੁਗਤ ਰਿਹਾ ਹੈ।

ਨਵੀਂ ਦਿੱਲੀ

ਸੁਪਰੀਮ ਕੋਰਟ ਨੇ ਕਥਾਵਾਚਕ ਆਸਾ ਰਾਮ ਦੀ ਅੰਤਰਿਮ ਜ਼ਮਾਨਤ ਦੀ ਮੰਗ ‘ਤੇ ਤੁਰੰਤ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਹਾਲਾਂਕਿ ਅਦਾਲਤ ਨੇ ਉਸ ਨੂੰ 24 ਘੰਟੇ ਦੇਖਭਾਲ ਲਈ ਆਪਣੀ ਪਸੰਦ ਦਾ ਸਿਖਲਾਈ ਪ੍ਰਾਪਤ ਕੇਅਰਟੇਕਰ ਰੱਖਣ ਦੀ ਮਨਜ਼ੂਰੀ ਦੇ ਦਿੱਤੀ ਹੈ। ਆਸਾ ਰਾਮ 2013 ਵਿੱਚ ਇੱਕ ਨਾਬਾਲਗ ਨਾਲ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਭੁਗਤ ਰਿਹਾ ਹੈ।

ਜਸਟਿਸ ਐੱਮ.ਐੱਮ. ਸੁੰਦਰੇਸ਼ ਅਤੇ ਜਸਟਿਸ ਪੀ.ਬੀ. ਵਰਾਲੇ ਦੀ ਬੈਂਚ ਨੇ ਸਿਹਤ ਦੇ ਆਧਾਰ ‘ਤੇ ਦਾਇਰ ਕੀਤੀ ਅੰਤਰਿਮ ਜ਼ਮਾਨਤ ਦੀ ਪਟੀਸ਼ਨ ਨੂੰ ਫਿਲਹਾਲ ਲੰਬਿਤ ਰੱਖਿਆ। ਅਦਾਲਤ ਨੇ ਇਹ ਵੀ ਸਪੱਸ਼ਟ ਕੀਤਾ ਕਿ ਜੇਕਰ ਭਵਿੱਖ ਵਿੱਚ ਉਸ ਦੀ ਸਿਹਤ ਵਿਗੜਦੀ ਹੈ ਤਾਂ ਉਹ ਮੁੜ ਅਦਾਲਤ ਦਾ ਦਰਵਾਜ਼ਾ ਖੜਕਾ ਸਕਦਾ ਹੈ। ਸੁਣਵਾਈ ਦੌਰਾਨ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਦਲੀਲ ਦਿੱਤੀ ਕਿ ਆਸਾ ਰਾਮ ਨੇ ਇਹ ਜਾਣਕਾਰੀ ਨਹੀਂ ਦਿੱਤੀ ਕਿ ਉਸ ਵੱਲੋਂ ਪਹਿਲਾਂ ਹੀ ਪੈਰੋਲ ਲਈ ਅਰਜ਼ੀ ਦਾਇਰ ਕੀਤੀ ਜਾ ਚੁੱਕੀ ਸੀ। ਇਸ ‘ਤੇ ਆਸਾ ਰਾਮ ਦੇ ਵਕੀਲ ਨੇ ਕਿਹਾ ਕਿ ਉਹ ਪਟੀਸ਼ਨ ਕਾਫ਼ੀ ਪਹਿਲਾਂ ਦਾਇਰ ਕੀਤੀ ਗਈ ਸੀ ਅਤੇ ਉਸ ਦਾ ਸਿਹਤ ਨਾਲ ਕੋਈ ਸੰਬੰਧ ਨਹੀਂ ਸੀ। ਰਾਜਸਥਾਨ ਹਾਈ ਕੋਰਟ ਨੇ ਪਹਿਲਾਂ ਆਸਾ ਰਾਮ ਨੂੰ 20 ਦਿਨਾਂ ਦੀ ਪੈਰੋਲ ਦਿੱਤੀ ਸੀ ਅਤੇ ਕਿਹਾ ਸੀ ਕਿ ਰਾਜ ਸਰਕਾਰ ਇਸ ਨੂੰ ਰੱਦ ਕਰਨ ਲਈ ਢੁੱਕਵੇਂ ਕਾਰਨ ਪੇਸ਼ ਨਹੀਂ ਕਰ ਸਕੀ। ਹਾਈ ਕੋਰਟ ਨੇ ਜੋਧਪੁਰ ਸੈਂਟਰਲ ਜੇਲ੍ਹ ਵਿੱਚ ਬੰਦ 85 ਸਾਲਾ ਆਸਾ ਰਾਮ ਦੀ ਉਮਰ, ਜੇਲ੍ਹ ਵਿੱਚ ਬਿਤਾਏ ਲੰਮੇ ਸਮੇਂ ਅਤੇ ਪਹਿਲਾਂ ਮਿਲੀ ਅੰਤਰਿਮ ਰਿਹਾਈ ਦੌਰਾਨ ਉਸ ਦੇ ਵਿਵਹਾਰ ਨੂੰ ਧਿਆਨ ਵਿੱਚ ਰੱਖਦਿਆਂ ਇਹ ਰਾਹਤ ਦਿੱਤੀ ਸੀ। ਇਸ ਤੋਂ ਪਹਿਲਾਂ 27 ਮਈ ਨੂੰ ਰਾਜਸਥਾਨ ਹਾਈ ਕੋਰਟ ਨੇ 2013 ਦੇ ਨਾਬਾਲਗ ਨਾਲ ਜਬਰ-ਜਨਾਹ ਮਾਮਲੇ ਵਿੱਚ ਉਸ ਦੀ ਦੋਸ਼ ਸਿੱਧੀ ਅਤੇ ਉਮਰ ਕੈਦ ਦੀ ਸਜ਼ਾ ਨੂੰ ਵੀ ਬਰਕਰਾਰ ਰੱਖਿਆ ਸੀ।

ਏਮਜ਼ ਦੇ ਮੈਡੀਕਲ ਬੋਰਡ ਨੇ ਕੀ ਦਿੱਤੀ ਰਾਇ?

ਸੁਪਰੀਮ ਕੋਰਟ ਨੂੰ ਦੱਸਿਆ ਗਿਆ ਕਿ ਏਮਜ਼ ਦੇ ਮਾਹਿਰਾਂ ਦੇ ਮੈਡੀਕਲ ਬੋਰਡ ਮੁਤਾਬਕ ਆਸਾ ਰਾਮ ਨੂੰ ਇਸ ਸਮੇਂ ਹਸਪਤਾਲ ਵਿੱਚ ਦਾਖਲ ਕਰਨ ਦੀ ਲੋੜ ਨਹੀਂ ਹੈ, ਪਰ ਉਸ ਲਈ 24 ਘੰਟੇ ਡਾਕਟਰੀ ਨਿਗਰਾਨੀ ਅਤੇ ਸਹਾਇਤਾ ਜ਼ਰੂਰੀ ਹੈ। ਇਸ ਤੋਂ ਪਹਿਲਾਂ 21 ਜੁਲਾਈ ਨੂੰ ਸੁਪਰੀਮ ਕੋਰਟ ਨੇ ਏਮਜ਼ ਨੂੰ ਮੈਡੀਕਲ ਬੋਰਡ ਬਣਾਕੇ ਆਸਾ ਰਾਮ ਦੀ ਸਿਹਤ ਦੀ ਵਿਸਥਾਰ ਨਾਲ ਜਾਂਚ ਕਰਨ ਦੇ ਹੁਕਮ ਦਿੱਤੇ ਸਨ।

-(ਪੰਜਾਬੀ ਜਾਗਰਣ)

ਨੋਟਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀਤੇ ਪੜ੍ਹੋ ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ਤੇ ਜਾ ਕੇ ਪੜ੍ਹੋ

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments