Image default
ਤਾਜਾ ਖਬਰਾਂ

ਦੇਸ਼ ਵਿਆਪੀ ਹੜਤਾਲ ਦੇ ਸਮੱਰਥਨ ਵਿੱਚ ਮੁਲਾਜ਼ਮਾਂ, ਪੈਨਸ਼ਨਰਾਂ ਤੇ ਆਸ਼ਾ ਵਰਕਰਾਂ ਨੇ ਕੋਟਕਪੂਰਾ ਵਿਖੇ ਕੀਤੀ ਰੋਸ ਰੈਲੀ

ਦੇਸ਼ ਵਿਆਪੀ ਹੜਤਾਲ ਦੇ ਸਮੱਰਥਨ ਵਿੱਚ ਮੁਲਾਜ਼ਮਾਂ, ਪੈਨਸ਼ਨਰਾਂ ਤੇ ਆਸ਼ਾ ਵਰਕਰਾਂ ਨੇ ਕੋਟਕਪੂਰਾ ਵਿਖੇ ਕੀਤੀ ਰੋਸ ਰੈਲੀ

ਪੰਜਾਬ ਵਿੱਚ ਬਿਜਲੀ ਦੇ ਪ੍ਰੀ ਪੇਡ ਮੀਟਰ ਲਗਾਉਣ ਦਾ ਕੀਤਾ ਸਖਤ ਵਿਰੋਧ।

ਕੋਟਕਪੂਰਾ, 29 ਮਾਰਚ – 10 ਕੇਂਦਰੀ ਟਰੇਡ ਯੂਨੀਅਨਾਂ ਅਤੇ ਮੁਲਾਜ਼ਮ ਫੈਡਰੇਸ਼ਨਾਂ ਦੇ ਸਾਂਝੇ ਸੱਦੇ ‘ ਤੇ ਅੱਜ ਸਥਾਨਕ ਲਾਜਪਤ ਰਾਏ ਮਿਉਂਸਿਪਲ ਪਾਰਕ ਵਿੱਚ ਮੁਲਾਜ਼ਮਾਂ, ਮਜ਼ਦੂਰਾਂ, ਪੈਨਸ਼ਨਰਾਂ ਤੇ ਆਸ਼ਾ ਵਰਕਰਾਂ ਨੇ ਮੋਦੀ ਸਰਕਾਰ ਦੀਆਂ ਲੋਕ ਨੀਤੀਆਂ ਖਿਲਾਫ ਰੋਹ ਭਰਪੂਰ ਰੈਲੀ ਕੀਤੀ। ਰੈਲੀ ਵਿੱਚ ਬੈਂਕ ਕਰਮਚਾਰੀ ਹੜਤਾਲ ਕਰਕੇ ਸ਼ਾਮਲ ਹੋਏ। ਇਸ ਰੈਲੀ ਨੂੰ ਸੰਬੋਧਨ ਕਰਦੇ ਹੋਏ ਪੰਜਾਬ ਪੈਨਸ਼ਨਰਜ਼ ਯੂਨੀਅਨ ਦੇ ਸੂਬਾਈ ਆਗੂ ਬਲਦੇਵ ਸਿੰਘ ਸਹਿਦੇਵ, ਪ੍ਰੇਮ ਚਾਵਲਾ ਤੇ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਕੁਲਵੰਤ ਸਿੰਘ ਚਾਨੀ, ਮੰਡੀ ਬੋਰਡ ਮੁਲਾਜ਼ਮਾਂ ਦੇ ਸੂਬਾ ਪ੍ਰਧਾਨ ਵੀਰ ਇੰਦਰਜੀਤ ਸਿੰਘ ਪੁਰੀ, ਡੈਮੋਕ੍ਰੇਟਿਕ ਮੁਲਾਜ਼ਮ ਫੈੱਡਰੇਸ਼ਨ ਦੇ ਬਲਬੀਰ ਸਿੰਘ ਸਿਵੀਆ, ਪੰਜਾਬ ਨੈਸ਼ਨਲ ਬੈਂਕ ਮੁਲਾਜ਼ਮਾਂ ਦੇ ਆਗੂ ਮਹੇਸ਼ ਕੁਮਾਰ ਤੇ ਸੁਖਪਾਲ ਸਿੰਘ ਕੰਗ,,ਨਰੇਗਾ ਮਜ਼ਦੂਰਾਂ ਦੇ ਆਗੂ ਗੋਰਾ ਸਿੰਘ ਪਿਪਲੀ ਤੇ ਰੇਸ਼ਮ ਸਿੰਘ ਜਟਾਣਾ, ਮਾਰਕੀਟ ਕਮੇਟੀ ਕੋਟਕਪੂਰਾ ਦੇ ਆਗੂ ਸੁਖਮੰਦਰ ਸਿੰਘ ਢਿੱਲਵਾਂ, ਵਾਟਰ ਸਪਲਾਈ ਤੇ ਸੀਵਰੇਜ ਬੋਰਡ ਦੀ ਆਗੂ ਜਸਪਾਲ ਸਿੰਘ, ਆਲ ਇੰਡੀਆ ਆਸ਼ਾ ਵਰਕਰ ਯੂਨੀਅਨ ਦੇ ਸੂਬਾ ਪ੍ਰਧਾਨ ਅਮਰਜੀਤ ਕੌਰ ਰਣ ਸਿੰਘ ਵਾਲਾ,ਫ਼ਰੀਦਕੋਟ ਜ਼ਿਲ੍ਹੇ ਦੇ ਸਾਬਕਾ ਪ੍ਰਧਾਨ ਸੁਰਜੀਤ ਕੌਰ ਤੇ ਪ੍ਰੈੱਸ ਸਕੱਤਰ ਸੁਖਮੰਦਰ ਕੌਰ ਮੱਤਾ, ਕੁੱਲ ਹਿੰਦ ਕਿਸਾਨ ਸਭਾ ਦੇ ਆਗੂ ਦਰਸ਼ਨ ਸਿੰਘ ਸਰਾਵਾਂ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਜਗਦੀਸ਼ ਸਿੰਘ, ਦਿਹਾਤੀ ਮਜ਼ਦੂਰ ਸਭਾ ਦੇ ਆਗੂ ਕਾਮਰੇਡ ਗੁਰਤੇਜ ਸਿੰਘ ਹਰੀ ਨੇ ਕਿਹਾ ਕਿ ਮੋਦੀ ਸਰਕਾਰ 70 ਸਾਲ ਵਿੱਚ ਪਿਛਲੀਆਂ ਸਰਕਾਰਾਂ ਵੱਲੋਂ ਬਣਾਈ ਕੌਮੀ ਸੰਪਤੀ ਦੇ ਜਨਤਕ ਅਦਾਰਿਆਂ ਨੂੰ ਨਿੱਜੀ ਹੱਥਾਂ ਵਿੱਚ ਕੌਡੀਆਂ ਦੇ ਭਾਅ ਵੇਚ ਰਹੀ ਹੈ। ਆਗੂਆਂ ਨੇ ਮੋਦੀ ਸਰਕਾਰ ਤੋਂ ਮੰਗ ਕੀਤੀ ਕਿ ਨਿੱਜੀਕਰਨ ਅਤੇ ਆਊਟਸੋਰਸਿੰਗ ਦੀ ਨੀਤੀ ਦਾ ਤਿਆਗ ਕੀਤਾ ਜਾਵੇ, ਵੱਖ ਵੱਖ ਅਸਾਮੀਆਂ ਤੇ ਰੈਗੂਲਰ ਭਰਤੀ ਕੀਤੀ ਜਾਵੇ,ਆਸ਼ਾ ਵਰਕਰਾਂ ਆਂਗਨਵਾੜੀ ਵਰਕਰਾਂ ਹੈਲਪਰਾਂ ਤੇ ਮਿਡ ਡੇ ਮੀਲ ਵਰਕਰਾਂ ਤੇ ਨਰੇਗਾ ਮਜ਼ਦੂਰਾਂ ਦੀ ਘੱਟੋ ਘੱਟ ਉਜਰਤ ਕਾਨੂੰਨ ਨੂੰ ਲਾਗੂ ਕਰਕੇ 26000 ਰੁਪਏ ਤਨਖਾਹ ਦਿੱਤੀ ਜਾਵੇ ਅਤੇ ਨਵੀਂ ਕੰਟਰੀਬਿਊਟਰੀ ਪੈਨਸ਼ਨ ਸਕੀਮ ਰੱਦ ਕਰਕੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ। ਸਰਬ ਸੰਮਤੀ ਨਾਲ ਪਾਸ ਕੀਤੇ ਗਏ ਇੱਕ ਮਤੇ ਰਾਹੀਂ ਮੋਦੀ ਸਰਕਾਰ ਵੱਲੋਂ ਪੰਜਾਬ ਵਿੱਚ ਪ੍ਰੀ ਪੇਡ ਬਿਜਲੀ ਮੀਟਰ ਲਾਉਣ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਇਹ ਫੈਸਲਾ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਗਈ। ਇਸ ਮੌਕੇ ‘ ਤੇ ਹੋਰਨਾਂ ਤੋਂ ਇਲਾਵਾ ਪੈਨਸ਼ਨਰ ਆਗੂ ਸੋਮ ਨਾਥ ਅਰੋੜਾ, ਤਰਸੇਮ ਨਰੂਲਾ, ਇਕਬਾਲ ਸਿੰਘ ਮੰਘੇਡ਼ਾ,ਸੁਖਮੰਦਰ ਸਿੰਘ ਰਾਮਸਰ,ਪ੍ਰਿੰਸੀਪਲ ਨੰਦ ਲਾਲ,ਪ੍ਰਿੰਸੀਪਲ ਜਗਰਾਜ ਸਿੰਘ,ਪ੍ਰਿੰਸੀਪਲ ਦਰਸ਼ਨ ਸਿੰਘ,ਵਿਨੋਦ ਕੁਮਾਰ ਲੈਕਚਰਾਰ,ਆਸ਼ਾ ਵਰਕਰਾਂ ਦੇ ਆਗੂ ਮਨਜੀਤ ਕੌਰ ਬਲਾਕ ਪ੍ਰਧਾਨ, ਯਾਦਵਿੰਦਰ ਕੌਰ, ਮਨਦੀਪ ਕੌਰ, ਗੁਰਮੀਤ ਕੌਰ ਆਸ਼ਾ ਫੈਸੀਲੇਟਰ ਅਤੇ ਸਫ਼ਾਈ ਸੇਵਕ ਮੁਲਾਜ਼ਮਾਂ ਦੇ ਆਗੂ ਮੁਕੇਸ਼ ਕੁਮਾਰ ਕੋਟਕਪੂਰਾ ਆਦਿ ਸ਼ਾਮਲ ਸਨ।

Advertisement

Related posts

Breaking- ਸਿੱਖ ਕੌਮ ਦੇ ਬਹਾਦਰ ਜਰਨੈਲ ਅਮਰ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਤੇ ਸੀਐਮ ਭਗਵੰਤ ਮਾਨ ਨੇ ਉਨ੍ਹਾਂ ਨੂੰ ਕੋਟਾਨਿ-ਕੋਟਿ ਪ੍ਰਣਾਮ ਕੀਤਾ

punjabdiary

ਜਾਖੜ ਨੇ PM ਨੂੰ ਲਿਖਿਆ ਪੱਤਰ, ਆਦਮਪੁਰ ਹਵਾਈ ਅੱਡੇ ਦਾ ਨਾਂਅ ਸ੍ਰੀ ਗੁਰੂ ਰਵਿਦਾਸ ਰੱਖਣ ਦੀ ਕੀਤੀ ਮੰਗ

punjabdiary

ਟੈਲੀਗ੍ਰਾਮ ਬਦਨਾਮ ਕਿਉਂ ਹੈ? ਪੇਪਰ ਲੀਕ, ਸਟਾਕ ਫਰਾਡ, ਜਬਰੀ ਵਸੂਲੀ ਅਤੇ ਚਾਈਲਡ ਪੋਰਨੋਗ੍ਰਾਫੀ ਤੱਕ ਦੇ ਦੋਸ਼

Balwinder hali

Leave a Comment