Monday, August 10, 2026
Google search engine
Homeਅਪਰਾਧਥਾਣੇ ਅੰਦਰ ਨੌਜਵਾਨ ਕੁੜੀ ਦੀ ਮੌਤ ਨੇ ਖੜ੍ਹੇ ਕੀਤੇ ਸਵਾਲ, ਪਰਿਵਾਰ ਨੇ...

ਥਾਣੇ ਅੰਦਰ ਨੌਜਵਾਨ ਕੁੜੀ ਦੀ ਮੌਤ ਨੇ ਖੜ੍ਹੇ ਕੀਤੇ ਸਵਾਲ, ਪਰਿਵਾਰ ਨੇ ਪੁਲਿਸ ਕਾਰਵਾਈ ‘ਤੇ ਚੁੱਕੀ ਉਂਗਲ

ਥਾਣੇ ਅੰਦਰ ਨੌਜਵਾਨ ਕੁੜੀ ਦੀ ਮੌਤ ਨੇ ਖੜ੍ਹੇ ਕੀਤੇ ਸਵਾਲ, ਪਰਿਵਾਰ ਨੇ ਪੁਲਿਸ ਕਾਰਵਾਈ ‘ਤੇ ਚੁੱਕੀ ਉਂਗਲ

ਪੁਲਿਸ ਵੱਲੋਂ ਇਸ ਨੂੰ ਖ਼ੁਦਕੁਸ਼ੀ ਦੱਸਿਆ ਜਾ ਰਿਹਾ ਹੈ, ਜਦਕਿ ਮ੍ਰਿਤਕਾ ਦੇ ਪਰਿਵਾਰ ਨੇ ਪੁਲਿਸ ‘ਤੇ ਗੰਭੀਰ ਇਲਜ਼ਾਮ ਲਗਾਉਂਦਿਆਂ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ।

ਤਰਨਤਾਰਨ

ਤਰਨਤਾਰਨ ਜ਼ਿਲ੍ਹੇ ਦੇ ਭਿੱਖੀਵਿੰਡ ਥਾਣੇ ਵਿੱਚ ਪੁਲਿਸ ਹਿਰਾਸਤ ਦੌਰਾਨ 20 ਸਾਲਾ ਰਾਜਬੀਰ ਕੌਰ ਦੀ ਮੌਤ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਮਾਮਲਾ ਗੰਭੀਰ ਬਣ ਗਿਆ ਹੈ। ਪੁਲਿਸ ਵੱਲੋਂ ਇਸ ਨੂੰ ਖ਼ੁਦਕੁਸ਼ੀ ਦੱਸਿਆ ਜਾ ਰਿਹਾ ਹੈ, ਜਦਕਿ ਮ੍ਰਿਤਕਾ ਦੇ ਪਰਿਵਾਰ ਨੇ ਪੁਲਿਸ ‘ਤੇ ਗੰਭੀਰ ਇਲਜ਼ਾਮ ਲਗਾਉਂਦਿਆਂ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ।

ਪਰਿਵਾਰ ਦਾ ਦੋਸ਼ ਹੈ ਕਿ ਰਾਜਬੀਰ ਕੌਰ ਨੂੰ ਗਲਤ ਤਰੀਕੇ ਨਾਲ ਹਿਰਾਸਤ ਵਿੱਚ ਰੱਖਿਆ ਗਿਆ ਅਤੇ ਉਸ ਨਾਲ ਕਥਿਤ ਤੌਰ ‘ਤੇ ਟਾਰਚਰ ਕੀਤਾ ਗਿਆ। ਪਰਿਵਾਰ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਪੁਲਿਸ ਆਪਣੀ ਕਾਰਵਾਈ ‘ਤੇ ਉੱਠ ਰਹੇ ਸਵਾਲਾਂ ਤੋਂ ਬਚਣ ਲਈ ਘਟਨਾ ਨੂੰ ਖ਼ੁਦਕੁਸ਼ੀ ਦਾ ਮਾਮਲਾ ਦੱਸ ਰਹੀ ਹੈ। ਹਾਲਾਂਕਿ ਪੁਲਿਸ ਨੇ ਇਨ੍ਹਾਂ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ।

ਕਤਲ ਦੇ ਮਾਮਲੇ ਵਿੱਚ ਦਰਜ ਸੀ ਕੇਸ

ਮਿਲੀ ਜਾਣਕਾਰੀ ਮੁਤਾਬਕ ਤਰਨਤਾਰਨ ਦੇ ਪਿੰਡ ਕਲਸੀਆ ਕਲਾਂ ਵਿੱਚ ਹੋਏ ਇੱਕ ਕਤਲ ਦੇ ਮਾਮਲੇ ਵਿੱਚ ਰੂਪ ਸਿੰਘ, ਉਸ ਦੇ ਤਿੰਨ ਪੁੱਤਰਾਂ ਅਤੇ ਧੀ ਰਾਜਬੀਰ ਕੌਰ ਸਮੇਤ ਕਈ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ।

ਪੁਲਿਸ ਨੇ ਰਾਜਬੀਰ ਕੌਰ ਨੂੰ 8 ਅਗਸਤ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਉਸ ਨੂੰ ਭਿੱਖੀਵਿੰਡ ਥਾਣੇ ਵਿੱਚ ਰੱਖਿਆ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ 9 ਅਗਸਤ ਨੂੰ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਣਾ ਸੀ।

ਬਾਥਰੂਮ ਜਾਣ ਦੀ ਇਜਾਜ਼ਤ ਮੰਗੀ, ਕੁਝ ਸਮੇਂ ਬਾਅਦ ਹੋਈ ਮੌਤ

ਐਸਐਚਓ ਹਰਪ੍ਰੀਤ ਸਿੰਘ ਵਿਰਕ ਦੇ ਮੁਤਾਬਕ, 9 ਅਗਸਤ ਦੀ ਸਵੇਰ ਕਰੀਬ 9 ਵਜੇ ਰਾਜਬੀਰ ਕੌਰ ਨੇ ਬਾਥਰੂਮ ਜਾਣ ਦੀ ਗੱਲ ਕਹੀ। ਪੁਲਿਸ ਅਨੁਸਾਰ ਲੇਡੀ ਕਾਂਸਟੇਬਲ ਅਰਸ਼ਦੀਪ ਕੌਰ ਉਸ ਨੂੰ ਬਾਥਰੂਮ ਲੈ ਕੇ ਗਈ।

ਪੁਲਿਸ ਦਾ ਦਾਅਵਾ ਹੈ ਕਿ ਇਸ ਦੌਰਾਨ ਰਾਜਬੀਰ ਕੌਰ ਨੇ ਆਪਣੀ ਚੁੰਨੀ ਦੀ ਵਰਤੋਂ ਕਰਕੇ ਫਾਹਾ ਲੈ ਲਿਆ। ਘਟਨਾ ਤੋਂ ਬਾਅਦ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਪੁਲਿਸ ਮੁਤਾਬਕ ਭਿੱਖੀਵਿੰਡ ਥਾਣੇ ਵਿੱਚ ਵੱਖਰੀ ਮਹਿਲਾ ਹਵਾਲਾਤ ਨਾ ਹੋਣ ਕਾਰਨ ਰਾਜਬੀਰ ਕੌਰ ਨੂੰ ਇੱਕ ਬਾਹਰਲੇ ਕਮਰੇ ਵਿੱਚ ਲੇਡੀ ਕਾਂਸਟੇਬਲ ਦੀ ਨਿਗਰਾਨੀ ਹੇਠ ਰੱਖਿਆ ਗਿਆ ਸੀ। ਪੁਲਿਸ ਨੇ ਇਹ ਵੀ ਦੱਸਿਆ ਕਿ ਥਾਣੇ ਵਿੱਚ ਸੀਸੀਟੀਵੀ ਕੈਮਰੇ ਲੱਗੇ ਹੋਏ ਹਨ ਅਤੇ ਉਨ੍ਹਾਂ ਦੀ ਰਿਕਾਰਡਿੰਗ 24 ਘੰਟੇ ਹੁੰਦੀ ਹੈ।

ਪੁਲਿਸ ਨੇ ਪਰਿਵਾਰ ਦੇ ਦੋਸ਼ਾਂ ਨੂੰ ਦੱਸਿਆ ਬੇਬੁਨਿਆਦ

ਐਸਐਚਓ ਹਰਪ੍ਰੀਤ ਸਿੰਘ ਵਿਰਕ ਨੇ ਰਾਜਬੀਰ ਕੌਰ ਜਾਂ ਉਸ ਦੇ ਪਰਿਵਾਰ ਨਾਲ ਕਿਸੇ ਵੀ ਤਰ੍ਹਾਂ ਦੇ ਟਾਰਚਰ ਦੇ ਦੋਸ਼ਾਂ ਨੂੰ ਖਾਰਜ ਕੀਤਾ ਹੈ।

ਪੁਲਿਸ ਦਾ ਕਹਿਣਾ ਹੈ ਕਿ ਕਤਲ ਦੇ ਮਾਮਲੇ ਵਿੱਚ ਨਾਮਜ਼ਦ ਸਾਰੇ ਲੋਕਾਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਗਈ ਅਤੇ ਹਿਰਾਸਤ ਦੌਰਾਨ ਉਨ੍ਹਾਂ ਦੀ ਸਹੀ ਦੇਖਭਾਲ ਕੀਤੀ ਗਈ।

ਪੁਲਿਸ ਮੁਤਾਬਕ ਘਟਨਾ ਤੋਂ ਬਾਅਦ ਨਿਆਂਇਕ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜੇਕਰ ਜਾਂਚ ਵਿੱਚ ਕਿਸੇ ਪੁਲਿਸ ਮੁਲਾਜ਼ਮ ਦੀ ਲਾਪਰਵਾਹੀ ਜਾਂ ਕੋਈ ਹੋਰ ਗਲਤੀ ਸਾਹਮਣੇ ਆਉਂਦੀ ਹੈ ਤਾਂ ਉਸ ਦੇ ਖ਼ਿਲਾਫ਼ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

ਪਰਿਵਾਰ ਨੇ ਮਾਮਲੇ ਦੀ ਨਿਰਪੱਖ ਜਾਂਚ ਦੀ ਕੀਤੀ ਮੰਗ

ਉਧਰ, ਰਾਜਬੀਰ ਕੌਰ ਦੇ ਪਰਿਵਾਰ ਨੇ ਪੁਲਿਸ ਦੀ ਕਾਰਵਾਈ ‘ਤੇ ਸਵਾਲ ਖੜ੍ਹੇ ਕੀਤੇ ਹਨ। ਮ੍ਰਿਤਕਾ ਦੀ ਮਾਂ ਰਾਜ ਕੌਰ ਅਤੇ ਉਸ ਦੇ ਭਰਾਵਾਂ ਦਾ ਦੋਸ਼ ਹੈ ਕਿ ਰਾਜਬੀਰ ਨੂੰ ਕਤਲ ਦੇ ਮਾਮਲੇ ਵਿੱਚ ਗਲਤ ਤਰੀਕੇ ਨਾਲ ਫਸਾਇਆ ਗਿਆ ਸੀ।

ਪਰਿਵਾਰ ਨੇ ਮੰਗ ਕੀਤੀ ਹੈ ਕਿ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਇਹ ਪਤਾ ਲਗਾਇਆ ਜਾਵੇ ਕਿ ਪੁਲਿਸ ਹਿਰਾਸਤ ਦੌਰਾਨ ਅਸਲ ਵਿੱਚ ਕੀ ਹੋਇਆ ਸੀ।

ਫਿਲਹਾਲ ਇਸ ਮਾਮਲੇ ਵਿੱਚ ਪੁਲਿਸ ਦੇ ਦਾਅਵਿਆਂ ਅਤੇ ਪਰਿਵਾਰ ਵੱਲੋਂ ਲਗਾਏ ਗਏ ਇਲਜ਼ਾਮਾਂ ਦੀ ਜਾਂਚ ਹੋਣੀ ਬਾਕੀ ਹੈ। ਜਾਂਚ ਤੋਂ ਬਾਅਦ ਹੀ ਰਾਜਬੀਰ ਕੌਰ ਦੀ ਮੌਤ ਦੇ ਪੂਰੇ ਕਾਰਨਾਂ ਬਾਰੇ ਸਪੱਸ਼ਟ ਤਸਵੀਰ ਸਾਹਮਣੇ ਆ ਸਕੇਗੀ।

-(ਪੀਟੀਸੀ ਨਿਊਜ)

ਨੋਟਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀਤੇ ਪੜ੍ਹੋ ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ਤੇ ਜਾ ਕੇ ਪੜ੍ਹੋ

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments